ਲੁਧਿਆਣਾ 'ਚ ਖੇਤਾਂ 'ਚੋਂ ਮਿਲੀ ਬੱਚੀ ਦੀ ਲਾਸ਼, ਦੋ ਦਿਨ ਪਹਿਲਾਂ ਲਾਪਤਾ ਹੋਈ ਸੀ ਲੜਕੀ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਪਿੰਡ ਨੂੰ ਕੀਤਾ ਸੀਲ

File Photo

ਲੁਧਿਆਣਾ - ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿਚ ਸ਼ਨੀਵਾਰ ਨੂੰ ਇੱਕ ਖੇਤ ਵਿਚੋਂ ਇੱਕ ਬੱਚੀ ਦੀ ਲਾਸ਼ ਬਰਾਮਦ ਹੋਈ ਹੈ। ਖੰਨਾ ਦੇ ਪਿੰਡ ਮੰਡਿਆਲਾ ਕਲਾਂ 'ਚ ਸਵੇਰੇ ਖੇਤਾਂ 'ਚੋਂ 5 ਸਾਲਾ ਬੱਚੀ ਦੀ ਲਾਸ਼ ਮਿਲਣ 'ਤੇ ਪੂਰੇ ਪਿੰਡ 'ਚ ਸਨਸਨੀ ਫੈਲ ਗਈ। ਜਦੋਂ ਪਰਿਵਾਰਕ ਮੈਂਬਰਾਂ ਨੂੰ ਮੌਕੇ 'ਤੇ ਬੁਲਾਇਆ ਗਿਆ ਤਾਂ ਉਨ੍ਹਾਂ ਨੇ ਲੜਕੀ ਦਾ ਚਿਹਰਾ ਦੇਖ ਕੇ ਪਛਾਣ ਲਿਆ। ਲੜਕੀ ਪਿਛਲੇ ਦੋ ਦਿਨਾਂ ਤੋਂ ਘਰੋਂ ਲਾਪਤਾ ਸੀ। 

ਸਾਰਾ ਪਰਿਵਾਰ ਬੱਚੀ ਦੀ ਭਾਲ ਕਰ ਰਿਹਾ ਸੀ। ਇਹ ਵੀ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਲੜਕੀ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰੀ ਹੈ। ਜਿਸ ਤੋਂ ਬਾਅਦ ਉਸ ਨੂੰ ਮਾਰ ਕੇ ਖੇਤਾਂ ਵਿਚ ਸੁੱਟ ਦਿੱਤਾ ਗਿਆ ਪਰ ਫਿਲਹਾਲ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਵਿੱਚ ਚੁੱਪ ਧਾਰੀ ਹੋਈ ਹੈ। ਪੁਲਿਸ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ। 

ਫੋਰੈਂਸਿਕ ਟੀਮ ਵੀ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਫੀਲਡ ਵਿਚ ਵਾਰਦਾਤ ਵਾਲੀ ਥਾਂ ਤੋਂ ਕਈ ਸੁਰਾਗ ਵੀ ਇਕੱਠੇ ਕੀਤੇ ਹਨ। ਪੁਲਿਸ ਇਸ ਗੱਲ 'ਤੇ ਵੀ ਕੰਮ ਕਰ ਰਹੀ ਹੈ ਕਿ ਲੜਕੀ ਇੱਥੇ ਖੇਤ 'ਚ ਕਿਸ ਸਮੇਂ ਪਹੁੰਚੀ। ਪੁਲਿਸ ਪਿੰਡ ਅਤੇ ਆਸ-ਪਾਸ ਦੀਆਂ ਸੜਕਾਂ 'ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲੜਕੀ ਕਿਸੇ ਨਾਲ ਸੀ ਜਾਂ ਇਕੱਲੀ ਸੀ। ਲੜਕੀ ਦੇ ਪਿਤਾ ਅਨੁਸਾਰ ਉਨ੍ਹਾਂ ਨੂੰ ਕਿਸੇ 'ਤੇ ਕੋਈ ਸ਼ੱਕ ਨਹੀਂ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ।