Amritsar News : ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ’ਤੇ ਬੋਲੇ ਭਾਜਪਾ ਨੇਤਾ ਤਰੁਣ ਚੁੱਘ
Amritsar News : ਕਿਹਾ -ਸ਼ਰਾਬ ਮਾਫੀਆ ਨੂੰ ਕਿਸੇ ਦਾ ਡਰ ਹੀ ਨਹੀਂ ਹੈ, ਇਸ ’ਤੇ CBI ਜਾਂਚ ਅਤੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ
Amritsar News in Punjabi : ਅੰਮ੍ਰਿਤਸਰ ਦੇ ਮਜੀਠਾ ਪਿੰਡ ਦੇ ਆਲੇ ਦੁਆਲੇ ਦੇ ਕਈ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤ ’ਤੇ ਭਾਜਪਾ ਨੇਤਾ ਤਰੁਣ ਚੁੱਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ, ਦਿਲ ਦਹਿਲਾ ਦੇਣ ਵਾਲੀ ਘਟਨਾ ਹੈ। ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਇੱਕ ਤੋਂ ਬਾਅਦ ਇੱਕ ਹੋ ਰਹੀਆਂ ਮੌਤਾਂ ਭਗਵੰਤ ਮਾਨ ਸਰਕਾਰ ਦੀਆਂ ਬੇਕਾਰ ਅਤੇ ਲੋਕ ਵਿਰੋਧੀ ਨੀਤੀਆਂ ਦਾ ਸਿੱਧਾ ਨਤੀਜਾ ਹਨ। ਨਸ਼ੇ ਦੇ ਖਿਲਾਫ਼ ਮੁਹਿੰਮ ਚੱਲ ਰਹੀ ਸੀ ਪਰ ਕੀ ਪੰਜਾਬ ਵਿੱਚ ਨਸ਼ਾ ਬੰਦ ਹੋ ਗਿਆ, ਕੀ ਪੰਜਾਬ ਸਰਕਾਰ ਹੁਣ ਕੋਈ ਕਾਰਵਾਈ ਕਰੇਗੀ?
ਪੰਜਾਬ ਸਰਕਾਰ ਨਕਲੀ ਸ਼ਰਾਬ ਮਾਫੀਆ ਨੂੰ ਕਿਉਂ ਨਹੀਂ ਰੋਕ ਪਾ ਰਹੀ। ਇੱਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਯੁੱਧ ਨਸ਼ਿਆਂ ਵਿਰੁਧ ਦੂਜੇ ਪਾਸੇ ਨਸ਼ਿਆਂ ਨਾਲ ਸਮੂਹਿਕ ਮੌਤਾਂ ਹੋ ਰਹੀਆਂ ਹਨ। ਇਹ ਪ੍ਰਸ਼ਾਸਨਿਕ ਘਾਟ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਨਰਸਿੰਘਹਾਰ ਤੋਂ ਘੱਟ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ‘‘ਪੰਜਾਬ ’ਚ ਜ਼ਹਿਰ ਘੋਲਿਆ ਜਾ ਰਿਹਾ ਹੈ। ਅੱਜ ਮਾਫੀਆ ਨੂੰ ਕਿਸੇ ਦਾ ਡਰ ਹੀ ਨਹੀਂ ਹੈ, ਸੀਬੀਆਈ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ’ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
(For more news apart from BJP leader Tarun Chugh speaks on deaths dueconsumption poisonous liquor in Amritsar News in Punjabi, stay tuned to Rozana Spokesman)