ਸ਼ਰਾਬ ਪੀੜਤ ਪਰਿਵਾਰਾਂ ਨੂੰ ਮਿਲਣ ਮਜੀਠਾ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਹਿਰਲੀ ਸ਼ਰਾਬ ਪੀਣ ਨਾਲ ਹੁਣ ਤਕ 17 ਲੋਕਾਂ ਦੀ ਮੌਤ, ਕਈ ਇਲਾਜ ਅਧੀਨ

Chief Minister Bhagwant Singh Mann reached Majitha to meet the families of alcohol victims

ਪੰਜਾਬ ਸਰਕਾਰ ਵਲੋਂ ਕਾਫ਼ੀ ਸਮੇਂ ਤੋਂ ਨਸ਼ਿਆਂ ਵਿਰੁਧ ਮੁਹਿੰਮ ਚਲਾਈ ਜਾ ਰਹੀ ਹੈ। ਇਸ ਦੌਰਾਨ ਪ੍ਰਸ਼ਾਸਨ ਵਲੋਂ ਕਈ ਨਸ਼ਾ ਤਸਕਰ ਕਾਬੂ ਕੀਤੇ ਗਏ ਤੇ ਜੇਲਾਂ ਵਿਚ ਭੇਜੇ ਗਏ ਤੇ ਕਈਆਂ ਦੇ ਘਰ ਵੀ ਢਾਹੇ ਗਏ। ਹੁਣ ਇਕ ਨਵਾਂ ਮਾਮਲਾ ਪਿੰਡ ਮਜੀਠਾ ਤੋਂ ਸਾਹਮਣੇ ਆਇਆ ਹੈ, ਜਿਥੇ ਜ਼ਹਿਰੀਲੀ ਸ਼ਰਾਬ ਪੀਣ ਕਰ ਕੇ ਹੁਣ ਤਕ 17 ਵਿਅਕਤੀਆਂ ਦੀ ਮੌਤ ਹੋ ਗਈ ਹੈ।

ਇਸ ਮਾਮਲੇ ਵਿਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਮਜੀਠਾ ਥਾਣੇ ਦੇ ਐਸਐਚਓ ਤੇ ਡੀਐਸਪੀ ਨੂੰ ਸਸਪੈਂਡ ਕਰ ਦਿਤਾ ਗਿਆ ਹੈ। ਮਜੀਠਾ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਕਈ ਹੋਰ ਰਾਜਨਿਤਕ ਆਗੂ ਪੀੜਤ ਪਰਿਵਾਰਾਂ ਦਾ ਹਾਲ ਜਾਣਨ ਲਈ ਪਹੁੰਚੇ ਹਨ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਨਸ਼ਾ ਕਿਸੇ ਵੀ ਕਿਸਮ ਦਾ ਕਿਉਂ ਨਾ ਹੋਵੇ, ਪੰਜਾਬ ’ਚ ਨਹੀਂ ਰਹਿਣ ਦੇਵਾਂਗੇ।

ੳਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਮਜੀਠਾ ਥਾਣੇ ਦੇ ਐਸਐਚਓ ਤੇ ਡੀਐਸਪੀ ਨੂੰ ਸਸਪੈਂਡ ਕਰ ਦਿਤਾ ਗਿਆ ਹੈ। ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਵਿਅਕਤੀਆਂ ਦੀ ਗਿਣਤੀ ਦੇ ’ਚ ਹੋਇਆ ਵਾਧਾ। ਹਸਪਤਾਲ ਦੇ ’ਚ ਇਲਾਜ ਦੌਰਾਨ ਦੋ ਹੋਰ ਵਿਅਕਤੀਆਂ ਦੀ ਹੋਈ ਮੌਤ, ਮਰਨ ਵਾਲਿਆਂ ਦੀ ਗਿਣਤੀ 17 ਤਕ ਪਹੁੰਚੀ ਗਈ ਹੈ।

ਮਜੀਠਾ ਥਾਣੇ ਦੇ ਐਸਐਚ ਓ ਅਤੇ ਡੀਐਸਪੀ ਨੂੰ ਮੁਅਤਲ ਕਰ ਦਿਤਾ ਗਿਆ ਹੈ। ਹੋਰ ਵੀ ਪੁਲਿਸ ਅਧਿਕਾਰੀਆਂ ਤੇ ਡਿੱਗ ਸਕਦੀ ਹੈ ਗਾਜ਼। ਦਸ ਦਈਏ ਕਿ ਪਿਛਲੇ ਦਿਨੀ ਭੱਠੇ ’ਤੇ ਮਿਹਨਤ ਮਜ਼ਦੂਰੀ ਕਰਨ ਵਾਲੇ ਮਜ਼ਦੂਰਾਂ  ਨੇ ਸ਼ਰਾਬ ਪੀਤੀ ਸੀ। ਜਿਸ ਦੌਰਾਨ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ ਤੇ ਹਸਪਤਾਲ ਵਿਚ ਭਰਤੀ ਕਰਵਾਉਣਾ ਪਿਆ। ਇਲਾਜ ਦੌਰਾਨ ਲੱਗਭਗ 17 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ। ਹਾਲੇ ਵੀ ਕਈਆਂ ਦਾ ਹਸਪਤਾਲ ਵਿਚ ਚੱਲ ਰਿਹਾ ਹੈ ਇਲਾਜ।