CM Bhagwant Mann On Hooch Tragedy: ਨਹੀਂ ਬਖ਼ਸ਼ੇ ਜਾਣਗੇ ਮਾਸੂਮ ਲੋਕਾਂ ਦੇ ਕਾਤਲ- ਮੁੱਖ ਮੰਤਰੀ

ਏਜੰਸੀ

ਖ਼ਬਰਾਂ, ਪੰਜਾਬ

ਲੋਕਾਂ ਦੇ ਘਰਾਂ ’ਚ ਸੱਥਰ ਵਿਛਾਉਣ ਵਾਲੇ ਇਨ੍ਹਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।

CM Bhagwant Mann On Hooch Tragedy

CM Bhagwant Mann On Hooch Tragedy

CM  ਭਗਵੰਤ ਮਾਨ (CM Bhagwant Mann) ਨੇ ਟਵੀਟ ਕਰ ਕਿਹਾ ਕਿ ਮਜੀਠੇ ਦੇ ਆਲੇ-ਦੁਆਲੇ ਦੇ ਕੁਝ ਪਿੰਡਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ।

ਮਾਸੂਮ ਲੋਕਾਂ ਦੇ ਇਨ੍ਹਾਂ ਕਾਤਲਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ’ਚ ਸੱਥਰ ਵਿਛਾਉਣ ਵਾਲੇ ਇਨ੍ਹਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।