ਡਰੋਨ ਹਮਲੇ ਦਾ ਮਾਮਲਾ: ਪਰਿਵਾਰ ਨੇ ਮ੍ਰਿਤਕ ਸੁਖਵਿੰਦਰ ਕੌਰ ਦਾ ਕੀਤਾ ਅੰਤਮ ਸਸਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਨੇ 10 ਲੱਖ ਰੁਪਏ ਮੁਆਵਜ਼ੇ ਦਾ ਦਿੱਤਾ ਚੈੱਕ

Drone attack case: Family cremates deceased Sukhwinder Kaur

ਫ਼ਿਰੋਜ਼ਪੁਰ: ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਦੀ ਮਹਿਲਾ ਸੁਖਵਿੰਦਰ ਕੌਰ ਡਰੋਨ ਹਮਲੇ ਵਿੱਚ ਜ਼ਖ਼ਮੀ ਹੋਈ ਸੀ ਉਸਦੀ ਮੌਤ ਹੋ ਗਈ ਸੀ। ਪਰਿਵਾਰ ਵੱਲੋਂ ਹੁਣ ਉਸ ਦਾ ਸਸਕਾਰ ਕੀਤਾ ਗਿਆ ਹੈ। ਮ੍ਰਿਤਕ ਦੇ ਬੇਟੇ ਜਸਵੰਤ ਸਿੰਘ ਨੇ ਦੇਹ ਨੂੰ ਅਗਨੀ ਦਿੱਤੀ।

ਦੱਸ ਦੇਈਏ ਕਿ ਬੀਤੀ 9 ਮਈ ਨੂੰ ਫਿਰੋਜ਼ਪੁਰ ਦੇ ਪਿੰਡ ਖਾਈ ਚ ਹੋਏ ਡ੍ਰੋਨ ਹਮਲੇ ਦੌਰਾਨ ਇਕ ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰਾਂ ਝੁਲਸ ਗਏ ਸਨ ਜਿਨ੍ਹਾਂ ਵਿਚ ਲਖਵਿੰਦਰ ਸਿੰਘ ਉਸਦੀ ਪਤਨੀ ਸਜਖਵਿੰਦਰ ਕੌਰ,ਬੇਟਾ ਜਸਵੰਤ ਸਿੰਘ ਬੁਰੀ ਤਰ੍ਹਾਂ ਝੁਲਸ ਗਏ ਸਨ,ਜਿੰਨਾ ਨੂੰ ਫਿਰੋਜ਼ਪੁਰ ਧੇ ਨਿੱਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ,ਪਰ ਹਾਲਤ ਗੰਭੀਰ ਹੋਣ ਕਰਕੇ ਇਹਨਾਂ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ। ਲਖਵਿੰਦਰ ਸਿੰਘ ਅਤੇ ਉਸਦੀ ਪਤਨੀ ਸੁਖਵਿੰਦਰ ਕੌਰ ਦੀ ਹਾਲਤ ਬਹੁਤ ਗੰਭੀਰ ਸੀ।ਅੱਜ ਸਵੇਰੇ ਸੁਖਵਿੰਦਰ ਕੌਰ ਦੀ ਇਲਾਜ ਦੌਰਾਨ ਮੌਤ ਹੋ ਗਈ। ਅੱਜ ਸ਼ਾਮ ਨੂੰ ਲਖਵਿੰਦਰ ਕੌਰ ਦੀ ਦੇਹ ਨੂੰ ਪਿੰਡ ਲਿਆਂਦਾ ਗਿਆ,ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ,ਅਤੇ ਫਿਰੋਜ਼ਪੁਰ ਫਾਜਿਲਕਾ ਸੜਕ ਤੇ ਧਰਨਾਂ ਲਾਉਂਦਿਆ ਮੰਗ ਕੀਤੀ ਕਿ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਮੁਆਵਜ਼ਾ,ਇਕ ਮੈਂਬਰ ਨੂੰ ਸਰਕਾਰੀ ਨੌਕਰੀ,ਸੁਖਵਿੰਦਰ ਕੌਰ ਨੂੰ ਸ਼ਹੀਦ ਕਰਾਰ ਦਿੱਤਾ ਜਾਵੇ। ਧਰਨਾ ਲਗਾਤਾਰ ਤਿੰਨ ਘੰਟੇ ਜਾਰੀ ਰਿਹਾ, ਪ੍ਰਸ਼ਾਸ਼ਨ ਵੱਲੋਂ ਗੱਲ ਬਾਤ ਤੋਂ ਬਾਅਦ 10 ਲੱਖ ਰੁਪਏ ਦਾ ਚੈੱਕ ਮੌਕੇ ਪਰਿਵਾਰ ਨੂੰ ਮੌਕੇ ਤੇ ਦਿੱਤਾ ਗਿਆ,ਘਰ ਚ ਜਿੰਨਾ ਨੁਕਸਾਨ ਹੋਇਆ ਉਸਦਾ ਸਾਰਾ ਮੁਆਵਜ਼ਾ ਵੀ ਦਿੱਤਾ ਜਾਵੇਗਾ, ਇਕ ਕਰੋੜ ਰੁਪਏ ,ਅਤੇ ਸਰਕਾਰੀ ਨੌਕਰੀ, ਸੁਖਵਿੰਦਰ ਕੌਂਰ ਨੂੰ ਸ਼ਹੀਦ ਦਾ ਦਰਜਾ ਦੀ ਮੰਗ ਤੇ ਪ੍ਰਸ਼ਾਸ਼ਨ ਵਲੋਂ ਵਿਸ਼ਵਾਸ਼ ਦਿਵਾਇਆ ਗਿਆ ਕਿ ਇਸ ਸਬੰਧੀ ਸਰਕਾਰ ਨੂੰ ਲਿਖ ਕੇ ਭੇਜ ਦਿੱਤਾ ਜਾਵੇਗਾ, ਜਿਸ ਉਪਰੰਤ ਪਰਿਵਾਰ ਨੇ ਧਰਨਾਂ ਚੱਕਣ ਉਪਰੰਤ ਮ੍ਰਿਤਕ ਸੁਖਵਿੰਦਰ ਕੌਰ ਦੀ ਦੇਹ ਦਾ ਸਸਕਾਰ ਕਰ ਦਿੱਤਾ ਗਿਆ।