Amritsar News : ਜ਼ਹਿਰਲੀ ਸ਼ਰਾਬ ਪੀਣ ਨਾਲ ਮੌਤਾਂ ਹੋਣ ’ਤੇ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
Amritsar News : 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ ਦਿੱਤਾ ਜਾਵੇਗਾ।
Amritsar News in Punjabi : ਇੱਕ ਪਾਸੇ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਚੱਲ ਰਹੀ ਹੈ ਦੂਸਰੇ ਪਾਸੇ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਕੁਝ ਪਿੰਡਾਂ ਦੇ ਵਿੱਚ ਜਹਰੀਲੀ ਸ਼ਰਾਬ ਪੀਣ ਨਾਲ 17 ਦੇ ਕਰੀਬ ਲੋਕਾਂ ਦੀ ਮੌਤ ਹੋ ਗਈ। ਅਤੇ ਉਹਨਾਂ ਮ੍ਰਿਤਕ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਪਹੁੰਚੇ ਅਤੇ ਉਹਨਾਂ ਵੱਲੋਂ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਉਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਇਸ ਮਾਮਲੇ ਦੇ ਵਿੱਚ 10 ਦੇ ਕਰੀਬ ਆਰੋਪੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਇਸ ਮਾਮਲੇ ਦੀਆਂ ਤਾਰਾਂ ਦਿੱਲੀ ਤੱਕ ਜੁੜੀਆਂ ਹੋਈਆਂ ਹਨ। ਅਤੇ ਕਿਸੇ ਵੀ ਆਰੋਪੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਮ੍ਰਿਤਕਾਂ ਦੇ ਪਰਿਵਾਰਾਂ ਵਾਲਿਆਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਵੀ ਦਿੱਤਾ ਜਾਵੇਗਾ ਅਤੇ ਜਿੰਨੇ ਵੀ ਲੋਕ ਜ਼ਹਿਰੀਲੀ ਸ਼ਰਾਬ ਨਾਲ ਮਰੇ ਹਨ ਇਹ ਸਾਰੇ ਮਜ਼ਦੂਰ ਵਰਗ ਨਾਲ ਸੰਬੰਧਿਤ ਹਨ ਅਤੇ ਸਾਰਿਆਂ ਦੇ ਬੱਚੇ ਛੋਟੇ- ਛੋਟੇ ਹਨ। ਮ੍ਰਿਤਕ ਦੇ ਬਲੱਡ ਰਿਲੇਸ਼ਨ ਵਿੱਚ ਜਿਸਨੂੰ ਉਮਰ ਨੌਕਰੀ ਦੀ ਯੋਗਤਾ ਅਨੁਸਾਰ ਜ਼ਰੂਰਤ ਦੇ ਹਿਸਾਬ ਨਾਲ ਨੌਕਰੀ ਵੀ ਮੁਹਈਆ ਕਰਵਾਈ ਜਾ ਸਕਦੀ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਅੱਜ ਤੋਂ ਚਾਰ ਸਾਲ ਪਹਿਲਾਂ ਅੰਮ੍ਰਿਤਸਰ ਦੇ ਮੁੱਛਲ ਪਿੰਡ ਅਤੇ ਤਰਨ ਤਾਰਨ ਦੇ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ ਸੀ ਉਸੇ ਤਰੀਕੇ ਹੀ ਅੱਜ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਹੋਈਆਂ ਹਨ।
(For more news apart from Punjab government's action on deaths due to consumption of poisonous liquor News in Punjabi, stay tuned to Rozana Spokesman)