ਕੈਪਟਨ ਸਰਕਾਰ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਵਾਪਸ ਨਹੀਂ ਲੈਣ ਦਿਆਂਗੇ : ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਸਾਨਾਂ ਨੂੰ ਦਿਤੀ ਮੁਫ਼ਤ ਬਿਜਲੀ ਦੀ ਸਹੂਲਤ...
ਚੰਡੀਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਸਾਨਾਂ ਨੂੰ ਦਿਤੀ ਮੁਫ਼ਤ ਬਿਜਲੀ ਦੀ ਸਹੂਲਤ ਤੋਂ ਇਲਾਵਾ ਉਦਯੋਗਾਂ, ਅਨੁਸੂਚਿਤ ਜਾਤੀਆਂ ਅਤੇ ਗਰੀਬੀ ਦੀ ਰੇਖਾ ਤੋਂ ਥੱਲੇ ਰਹਿੰਦੇ ਪਰਵਾਰਾਂ ਨੂੰ ਦਿਤੀ ਰਿਆਇਤੀ ਬਿਜਲੀ ਦੀ ਸਹੂਲਤ ਨੂੰ ਪਿਛਲੇ ਦਰਵਾਜ਼ੇ ਵਾਪਸ ਲੈਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਖਤਮ ਨਹੀਂ ਹੋਣ ਦਿੱਤੀ ਜਾਵੇਗੀ।
ਪੰਜਾਬ ਰਾਜ ਬਿਜਲੀ ਰੈਗੂਲਟਰੀ ਕਮਿਸ਼ਨ (ਪੀਐਸਈਆਰਸੀ) ਦੀ ਸਬਸਿਡੀ ਦੀ ਅਦਾਇਗੀ ਨਾ ਹੋਣ 'ਤੇ ਇਹ ਵਸੂਲੀ ਇਨ੍ਹਾਂ ਲਾਭਪਾਤਰੀਆਂ ਕੋਲੋਂ ਕੀਤੇ ਜਾਣ ਦੇ ਹੁਕਮ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕਿਸਾਨਾਂ ਅਤੇ ਸਮਾਜ ਦੇ ਗਰੀਬ ਤਬਕਿਆਂ ਨੂੰ ਦਿੱਤੀ ਮੁਫਤ ਬਿਜਲੀ ਦੀ ਸਹੂਲਤ ਨੂੰ ਖਤਮ ਕਰਨ ਵਾਸਤੇ ਇਹ ਸਾਰੀ ਯੋਜਨਾ ਕਾਂਗਰਸ ਸਰਕਾਰ ਦੁਆਰਾ ਕਿਸਾਨਾਂ,ਉਦਯੋਗਾਂ, ਦਲਿਤਾਂ ਅਤੇ ਬੀਪੀਐਲ ਲਾਭਪਾਤਰੀਆਂ ਖ਼ਿਲਾਫ ਇਹ ਸਾਜ਼ਿਸ਼ ਦੁਆਰਾ ਘੜੀ ਗਈ ਹੈ, ਜਿਸ ਨੂੰ ਸਰਕਾਰ ਦ ਨਿਰਦੇਸ਼ਾਂ ਉੱਤ ਹੀ ਪੀਐਸਈਆਰਸੀ ਵੱਲੋਂ ਅਮਲ ਵਿਚ ਲਿਆਂਦਾ ਜਾ ਰਿਹਾ ਹੈ।
ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਪਾਰਟੀ ਚੁੱਪ ਕਰਕੇ ਨਹੀਂ ਬੈਠੇਗੀ ਅਤੇ ਕਿਸਾਨਾਂ, ਉਦਯੋਗਪਤੀਆਂ, ਦਲਿਤਾਂ ਅਤੇ ਗਰੀਬ ਤਬਕਿਆਂ ਨਾਲ ਕਿਸੇ ਵੀ ਕੀਮਤ ਉੱਤੇ ਅਜਿਹੀ ਬੇਇਨਸਾਫੀ ਨਹੀਂ ਹੋਣ ਦੇਵੇਗੀ। ਸ੍ਰੀ ਮਜੀਠੀਆ ਨ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਪਿੰਡ ਵਿਚ ਸਰਕਾਰੀ ਹੁਕਮਾਂ ਦੇ ਉਲਟ 20 ਜੂਨ ਤੋਂ ਪਹਿਲਾਂ ਝੋਨਾ ਲਾਉਣ ਵਾਸਤੇ ਪੰਜ ਕਿਸਾਨਾਂ ਖ਼ਿਲਾਫ ਕੇਸ ਦਰਜ ਕਰਨ ਲਈ ਕਾਂਗਰਸ ਸਰਕਾਰ ਦੀ ਨਿਖਧੀ ਕੀਤੀ ਹੈ।
ਉਨ੍ਹਾਂਂ ਕਿਹਾ ਕਿ ਸਰਕਾਰ ਨੂੰ ਅਜਿਹੇ ਮਸਲਿਆਂ ਉੱਤ ਕੇਸਾਂ ਦੀਆਂ ਧਮਕੀਆਂ ਨਾਲ ਕਿਸਾਨਾਂ ਦੀ ਦਬਕਾਉਣ ਦੀ ਥਾਂ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤ ਉਨ੍ਹਾਂ ਦੀ ਸਮੱਸਿਆਂਵਾਂ ਨੂੰ ਸੁਣ ਕੇ ਸਹਿਮਤੀ ਬਣਾਉਣੀ ਚਾਹੀਦੀ ਹੈ।