ਸ਼ਵੇਤ ਮਲਿਕ ਦੇ ਬਿਆਨ ਨੇ ਬਾਦਲਾਂ ਦੇ ਦਾਅਵਿਆਂ ਦੀ ਪੋਲ ਖੋਲ੍ਹੀ : ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਉਸ ਬਿਆਨ ਨਾਲ ਅਕਾਲੀ-ਭਾਜਪਾ ਗਠਜੋੜ ਵਲੋਂ ਕਿਸਾਨਾਂ ...

Sunil Jakhar

ਚੰਡੀਗੜ੍ਹ, : ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੇ ਉਸ ਬਿਆਨ ਨਾਲ ਅਕਾਲੀ-ਭਾਜਪਾ ਗਠਜੋੜ ਵਲੋਂ ਕਿਸਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਵੱਡੇ ਦਾਅਵਿਆਂ ਦੀ ਪੋਲ ਖੁੱਲ੍ਹ ਗਈ ਹੈ ਜਿਸ ਵਿਚ ਉਨ੍ਹਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਨੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਦੇ ਮੁੱਦਿਆਂ 'ਤੇ ਕੋਈ ਗੱਲ ਨਹੀਂ ਕੀਤੀ।

ਸ੍ਰੀ ਮਲਿਕ ਦੇ ਬਿਆਨ 'ਤੇ ਤਿੱਖੀ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਭਾਜਪਾ ਆਗੂ ਦੇ ਬਿਆਨ ਤੋਂ ਇਹ ਸਿੱਧ ਹੋ ਗਿਆ ਹੈ ਕਿ ਅਕਾਲੀਆਂ ਤੇ ਭਾਜਪਾਈਆਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਕੋਈ ਸਰੋਕਾਰ ਨਹੀਂ ਹੈ।ਉਨ੍ਹਾਂ ਇਹ ਵੀ ਕਿਹਾ ਕਿ ਜਿਸ ਢੀਠਪੁਣੇ ਨਾਲ ਸ੍ਰੀ ਮਲਿਕ ਦਾਅਵਾ ਕਰ ਰਹੇ ਹਨ ਕਿ ਮੀਟਿੰਗ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਮਸਲਾ ਨਹੀਂ ਉਠਾਇਆ ਗਿਆ, ਇਸ  ਤੋਂ ਭਾਜਪਾ ਦਾ ਆਪਣੇ ਭਾਈਵਾਲ ਅਕਾਲੀ ਦਲ ਪ੍ਰਤੀ ਤਾਨਾਸ਼ਾਹ ਵਾਲਾ ਰਵਈਆ ਪ੍ਰਤੀਤ ਹੁੰਦਾ ਹੈ।

ਸ੍ਰੀ ਜਾਖੜ ਨੇ ਕਿਹਾ ਕਿ ਭਾਜਪਾ ਮੂਹਰੇ ਚੁੱਪ ਧਾਰੀ ਰੱਖਣਾ ਬਾਦਲਾਂ ਦੀ ਤਾਂ ਮਬੂਰੀ ਹੋ ਸਕਦੀ ਹੈ ਕਿਉਂਕਿ ਉਨ੍ਹਾਂ ਦੇ ਪਰਵਾਰ ਦਾ ਮੈਂਬਰ ਨਰਿੰਦਰ ਮੋਦੀ ਸਰਕਾਰ ਵਿਚ ਮੰਤਰੀ ਹੈ ਪਰ ਦੁੱਖ ਦੀ ਗੱਲ ਹੈ ਕਿ ਬਾਕੀ ਅਕਾਲੀ ਲੀਡਰਾਂ ਵਲੋਂ ਵੀ ਭਾਰਤੀ ਜਨਤਾ ਪਾਰਟੀ ਦੇ ਅਕਾਲੀ ਦਲ ਤੇ ਪੰਜਾਬ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਵਿਰੁਧ ਆਵਾਜ਼ ਨਹੀਂ ਉਠਾਈ ਜਾ ਰਹੀ। ਸ੍ਰੀ ਜਾਖੜ ਨੇ ਸੀਨੀਅਰ ਅਕਾਲੀ ਲੀਡਰਾਂ ਨੂੰ ਸੱਦਾ ਦਿਤਾ ਕਿ ਜੇਕਰ ਉਹ ਪੰਜਾਬ ਵਿਚ ਅਪਣਾ ਸਿਆਸੀ ਵਜੂਦ ਬਣਾਈ ਰਖਣਾ ਚਾਹੁੰਦੇ ਹਨ ਤਾਂ ਉਹ ਭਾਜਪਾ ਦੀਆਂ ਲੋਕ ਤੇ ਕਿਸਾਨ ਵਿਰੋਧੀ ਨੀਤੀਆਂ ਵਿਰੁਧ ਖੁੱਲ੍ਹ ਕੇ ਮੈਦਾਨ ਵਿਚ ਨਿੱਤਰਨ।