ਬਹਿਬਲ ਕਲਾਂ-ਕੋਟਕਪੁਰਾ ਗੋਲੀ ਕਾਂਡ 'ਚ ਨਾਮਜ਼ਦ DSP ਦੀ ਜ਼ਮਾਨਤ ‘ਤੇ ਫ਼ੈਸਲਾ ਅੱਜ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਵੱਲੋਂ ਬੇਅਦਬੀ ਮਾਮਲੇ ਵਿਚ ਕੋਟਕਪੁਰਾ...

Kotakpur Goli Kand

ਫਰੀਦਕੋਟ: ਪੰਜਾਬ ਸਰਕਾਰ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿਟ) ਵੱਲੋਂ ਬੇਅਦਬੀ ਮਾਮਲੇ ਵਿਚ ਕੋਟਕਪੁਰਾ-ਬਹਿਬਲ ਕਲਾਂ ਗੋਲੀ ਕਾਂਡ ਦੀ ਚੱਲ ਰਹੀ ਪੜਤਾਲ ਕਰਕੇ ਘਟਨਾ ਵੋਲੇ ਕੋਟਕਪੁਰਾ ਵਿਖੇ ਤਾਇਨਾਤ ਰਹੇ ਡੀਐਸਪੀ ਬਲਜੀਤ ਸਿੰਘ ਸਿੱਧੂ ਵਿਰੁੱਧ ਕੋਟਕਪੁਰਾ ਗੋਲੀ ਕਾਂਡ ਵਿਚ ਸਥਾਨਕ ਮਾਣਯੋਗ ਅਦਾਲਤ ਵਿਚ ਚਲਾਨ ਪੇਸ਼ ਕੀਤੇ ਜਾਣ ‘ਤੇ ਡੀਐਸਪੀ ਵੱਲੋਂ ਮਾਣਯੋਗ ਸੈਸ਼ਨ ਕੋਰਟ ਵਿਚ ਅਪਣੀ ਅਗਾਊਂ ਜ਼ਮਾਨਤ ਦੀ ਅਰਜ਼ੀ ਲਾ ਦਿੱਤੀ ਗਈ ਸੀ।

ਅੱਜ ਮਾਣਯੋਗ ਅਦਾਲਤ ਵੱਲੋਂ ਦੋਵਾਂ ਧਿਰਾਂ ਦੀ ਸੁਣਵਾਈ ਉਪਰੰਤ ਫ਼ੈਸਲਾ ਅੱਜ 13 ਜੂਨ ‘ਤੇ ਪਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ  ਸੁਣਵਾਈ ਸਮੇਂ ਦੋਵਾਂ ਧਿਰਾਂ ਦੇ ਵਕੀਲਾਂ ਦੀ ਬਹਿਸ ਮਾਣਯੋਗ ਅਦਾਲਤ ਵਿਚ 1 ਘੰਟੇ ਦੇ ਲਗਪਗ ਚੱਲੀ, ਜਿਸ ਉਪਰੰਤ ਮਾਣਯੋਗ ਸੈਸ਼ਨ ਕੋਰਟ ਵੱਲੋਂ ਫ਼ੈਸਲਾ ਰਾਖਵਾਂ 13 ਜੂਨ ‘ਤੇ ਪਾ ਦਿੱਤਾ ਗਿਆ।

ਦੱਸਣਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਨੇ ਕੋਟਕਪੁਰਾ ‘ਚੋਂ ਵਿਚ  ਸਾਂਤਮਈ ਰੋਸ ਧਰਨਾ ਦਿੱਤਾ ਸੀ। 13 ਅਕਤੂਬਰ 2015 ਦੀ ਰਾਤ ਨੂੰ ਪੁਲਿਸ ਨੇ ਧਰਨਾ ਦੇ ਰਹੇ ਸੰਗਤ ਉਤੇ ਲਾਠੀਚਾਰਜ ਕਰ ਦਿੱਤਾ ਸੀ, ਜਿਸ ਵਿਚ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ।