ਕੈਪਟਨ ਵਲੋਂ ਕੋਵਿਡ 'ਤੇ ਕੰਟਰੋਲ ਲਈ ਹਰ ਘਰ ਦੀ ਨਜ਼ਰਸਾਨੀ ਲਈ 'ਘਰ ਘਰ ਨਿਗਰਾਨੀ' ਐਪ ਲਾਂਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਵਿਡ ਦੇ ਸਮਾਜਕ ਫੈਲਾਅ ਨੂੰ ਰੋਕਣ ਲਈ ਅਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰਦਿਆਂ

Captain Amrinder Singh

ਚੰਡੀਗੜ੍ਹ, 12 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਕੋਵਿਡ ਦੇ ਸਮਾਜਕ ਫੈਲਾਅ ਨੂੰ ਰੋਕਣ ਲਈ ਅਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਬਾਈਲ ਆਧਾਰਤ ਐਪ 'ਘਰ-ਘਰ ਨਿਗਰਾਨੀ' ਲਾਂਚ ਕੀਤੀ ਜਿਸ ਤਹਿਤ ਸੂਬੇ ਦੇ ਹਰ ਘਰ 'ਤੇ ਉਦੋਂ ਤਕ ਨਜ਼ਰਸਾਨੀ ਰੱਖੀ ਜਾਵੇਗੀ ਜਦੋਂ ਤਕ ਇਸ ਮਹਾਂਮਾਰੀ ਦਾ ਮੁਕੰਮਲ ਖ਼ਾਤਮਾ ਨਹੀਂ ਹੋ ਜਾਂਦਾ।

ਸਿਹਤ ਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਵੀਡੀਉ ਕਾਨਫ਼ਰੰਸ ਰਾਹੀਂ ਐਪ ਜਾਰੀ ਕਰਦਿਆਂ ਮੁੱਖ ਮੰਤਰੀ ਨੇ ਦਸਿਆ ਕਿ ਸਿਹਤ ਵਿਭਾਗ ਦਾ ਇਹ ਉਦਮ ਕੋਰੋਨਾ ਵਾਇਰਸ ਦੀ ਜਲਦੀ ਸ਼ਨਾਖਤ ਅਤੇ ਟੈਸਟਿੰਗ ਲਈ ਸਹਾਈ ਸਿੱਧ ਹੋਵੇਗਾ ਜਿਸ ਨਾਲ ਸਮੂਹਕ ਫੈਲਾਅ ਰੋਕਣ ਵਿਚ ਮਦਦ ਮਿਲੇਗੀ। ਵਧੀਕ ਮੁੱਖ ਸਕੱਤਰ (ਸਿਹਤ) ਅਨੁਰਾਗ ਅਗਰਵਾਲ ਨੇ ਕਿਹਾ ਕਿ ਇਸ ਮੁਹਿੰਮ ਤਹਿਤ 30 ਸਾਲ ਤੋਂ ਵੱਧ ਉਮਰ ਦੀ ਪੰਜਾਬ ਦੀ ਸਾਰੀ ਸ਼ਹਿਰੀ ਤੇ ਪੇਂਡੂ ਵਸੋਂ ਦਾ ਸਰਵੇਖਣ ਕੀਤਾ ਜਾਵੇਗਾ।