ਜਲੰਧਰ 'ਚ ED ਦਫ਼ਤਰ ਅੱਗੇ ਕਾਂਗਰਸੀਆਂ ਦਾ ਪ੍ਰਦਰਸ਼ਨ, ਕਿਹਾ- ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਭਾਜਪਾ 

ਏਜੰਸੀ

ਖ਼ਬਰਾਂ, ਪੰਜਾਬ

ਕੇਂਦਰ ਦੀ ਭਾਜਪਾ ਸਰਕਾਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਦਬਾਅ ਦੀ ਗੰਦੀ ਰਾਜਨੀਤੀ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

Congress protest in front of ED office in Jalandhar

 

ਜਲੰਧਰ - ਨੈਸ਼ਨਲ ਹੈਰਾਲਡ ਮਾਮਲੇ 'ਚ ਅੱਜ ਰਾਹੁਲ ਗਾਂਧੀ ਦੀ ਦਿੱਲੀ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਣ ਗਏ ਹਨ ਜਿਸ ਦਾ ਅਸਰ ਪੰਜਾਬ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਦੇ ਕਾਂਗਰਸੀਆਂ ਨੇ ਜਲੰਧਰ ਵਿਚ ਈਡੀ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਹੈ। ਕਾਂਗਰਸੀਆਂ ਵੱਲੋਂ ਟੈਂਟ ਲਗਾ ਕੇ ਈਡੀ ਦਫ਼ਤਰ ਦੀ ਘੇਰਾਬੰਦੀ ਕੀਤੀ ਗਈ ਹੈ। ਧਰਨੇ ਵਿਚ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਸਾਬਕਾ ਵਿਧਾਇਕ, ਮੰਤਰੀ, ਸੰਸਦ ਮੈਂਬਰ ਵੀ ਸ਼ਾਮਲ ਹਨ।

ਧਰਨੇ ਵਿਚ ਆਉਂਦਿਆਂ ਹੀ ਰਾਜਾ ਵੜਿੰਗ ਨੇ ਕਿਹਾ ਕਿ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕੇਂਦਰੀ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਦਬਾਅ ਦੀ ਗੰਦੀ ਰਾਜਨੀਤੀ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੇਂਦਰ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਕਾਂਗਰਸੀਆਂ ਦਾ ਦੋਸ਼ ਹੈ ਕਿ ਮੋਦੀ ਸਰਕਾਰ ਕੇਂਦਰੀ ਏਜੰਸੀਆਂ ਦਾ ਨਾਜਾਇਜ਼ ਫਾਇਦਾ ਉਠਾ ਰਹੀ ਹੈ। ਕੇਂਦਰੀ ਏਜੰਸੀਆਂ ਵੀ ਆਪਣੇ ਤੌਰ 'ਤੇ ਕੰਮ ਕਰਨ ਦੀ ਬਜਾਏ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੀਆਂ ਹਨ। ਕਾਂਗਰਸੀ ਆਗੂਆਂ ਨੂੰ ਛਾਪੇਮਾਰੀ ਕਰਕੇ ਅਤੇ ਝੂਠੇ ਕੇਸ ਬਣਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਐਤਵਾਰ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੱਦਾ ਦਿੱਤਾ ਸੀ ਕਿ ਜਦੋਂ ਰਾਹੁਲ ਗਾਂਧੀ ਇਨਫੋਰਸਮੈਂਟ ਡਾਇਰੈਕਟੋਰੇਟ 'ਚ ਪੇਸ਼ੀ ਲਈ ਜਾਣਗੇ ਤਾਂ ਸੂਬੇ ਦੇ ਸਾਰੇ ਕਾਂਗਰਸੀ ਪ੍ਰਦਰਸ਼ਨ ਕਰਨਗੇ।  ਦੱਸ ਦਈਏ ਕਿ ਸੂਬਾ ਪ੍ਰਧਾਨ ਦੇ ਸੱਦੇ ਤੋਂ ਬਾਅਦ ਹੀ ਜਲੰਧਰ ‘ਚ ਕਾਂਗਰਸ ਨੇ ਰਾਹੁਲ ਗਾਂਧੀ ਦੇ ਪ੍ਰੋਡਕਸ਼ਨ ਦੌਰਾਨ ਕੂਲ ਰੋਡ ‘ਤੇ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦਫਤਰ ਦੇ ਬਾਹਰ ਪ੍ਰਦਰਸ਼ਨ ਦਾ ਪ੍ਰੋਗਰਾਮ ਤੈਅ ਕੀਤਾ ਸੀ।