ਭ੍ਰਿਸ਼ਟਾਚਾਰ ਮਾਮਲੇ ’ਚ ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਨੇ ਕੀਤਾ ਹਾਈ ਕੋਰਟ ਦਾ ਰੁਖ਼, ਦਾਖ਼ਲ ਕੀਤੀ ਜ਼ਮਾਨਤ ਪਟੀਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਵੁਆਇਸ ਰਿਕਾਰਡਿੰਗ ਵਿਚ ਆਵਾਜ਼ ਮੇਰੀ ਨਹੀਂ ਤੇ ਨਾ ਹੀ ਮੈਂ ਕੋਈ ਪੈਸੇ ਲਏ

Dr Vijay Singla



ਚੰਡੀਗੜ੍ਹ: ਪੰਜਾਬ ਸਰਕਾਰ ਦੇ ਬਰਖ਼ਾਸਤ ਮੰਤਰੀ ਡਾ. ਵਿਜੇ ਸਿੰਗਲਾ ਨੇ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਵਿਰੋਧੀਆਂ ਨੇ ਉਹਨਾਂ ਨੂੰ ਸਾਜ਼ਿਸ਼ ਤਹਿਤ ਫਸਾਇਆ ਹੈ। ਸਾਬਕਾ ਮੰਤਰੀ ਨੇ ਕਿਹਾ ਕਿ ਵੁਆਇਸ ਰਿਕਾਰਡਿੰਗ ਵਿਚ ਆਵਾਜ਼ ਉਹਨਾਂ ਦੀ ਨਹੀਂ ਹੈ ਤੇ ਨਾ ਹੀ ਉਹਨਾਂ ਨੇ ਕੋਈ ਪੈਸੇ ਲਏ ਹਨ। ਡਾ. ਵਿਜੇ ਸਿੰਗਲਾ ਦੀ ਪਟੀਸ਼ਨ ’ਤੇ ਜਲਦ ਹੀ ਹਾਈ ਕੋਰਟ ਵਿਚ ਸੁਣਵਾਈ ਹੋ ਸਕਦੀ ਹੈ।

Punjab and Haryana High Court

ਦੱਸ ਦੇਈਏ ਕਿ ਵਿਜੇ ਸਿੰਗਲਾ ਦੀ ਜ਼ਮਾਨਤ ਮੁਹਾਲੀ ਕੋਰਟ ਨੇ ਖਾਰਜ ਕਰ ਦਿੱਤੀ ਹੈ। ਉਹਨਾਂ ’ਤੇ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਹੈ। ਇਸ ਦੇ ਚਲਦਿਆਂ ਉਹ ਰੋਪੜ ਜੇਲ੍ਹ ਵਿਚ ਬੰਦ ਹਨ। 10 ਜੂਨ ਨੂੰ ਉਹਨਾਂ ਦੀ ਮੁਹਾਲੀ ਅਦਾਲਤ ਵਿਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਉਹਨਾਂ ਨੂੰ 24 ਜੂਨ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

Dr Vijay Singla

ਜ਼ਿਕਰਯੋਗ ਹੈ ਕਿ ਡਾ. ਸਿੰਗਲਾ ਨੂੰ ਸੀਐਮ ਭਗਵੰਤ ਮਾਨ ਨੇ ਬਰਖ਼ਾਸਤ ਕਰ ਦਿੱਤਾ ਸੀ। ਸੀਐਮ ਮਾਨ ਨੇ ਦਾਅਵਾ ਕੀਤਾ ਸੀ ਕਿ ਸਿੰਗਲਾ ਸਿਹਤ ਵਿਭਾਗ ਦੇ ਹਰ ਕੰਮ ਲਈ 1 ਫੀਸਦੀ ਕਮਿਸ਼ਨ ਮੰਗ ਰਹੇ ਹਨ। ਜਿਸ ਦੀ ਉਹਨਾਂ ਕੋਲ ਰਿਕਾਰਡਿੰਗ ਵੀ ਹੈ।