MP ਗੁਰਜੀਤ ਔਜਲਾ ਨੇ CM ਮਾਨ ‘ਤੇ ਸਾਧਿਆ ਨਿਸ਼ਾਨਾ, 'ਰਾਜਨੀਤੀ ਮਗਰੋਂ ਕਰ ਲੈਣਾ ਪਹਿਲਾਂ ਪੰਜਾਬ ਬਚਾਓ'
'ਪੰਜਾਬ ਵਿਚ ਕਾਨੂੰਨ ਵਿਵਸਥਾ ਖ਼ਰਾਬ ਹੁੰਦੀ ਜਾ ਰਹੀ ਹੈ'
ਮੁਹਾਲੀ : ਪੰਜਾਬ ਦਾ ਮਾਹੌਲ ਦਿਨੋਂ ਦਿਨ ਖਰਾਬ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ ਕਿਸੇ ਨੂੰ ਵੀ ਕਾਨੂੰਨ ਦਾ ਡਰ ਨਹੀਂ ਰਿਹਾ ਹੈ। ਅੰਮ੍ਰਿਤਸਰ ਵਿੱਚ ਹਾਲ ਹੀ ਵਿੱਚ ਕਤਲ ਤੇ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਧ ਰਹੀਆਂ ਹਨ। ਇਸ ਨੂੰ ਲੈ ਕੇ ਕਾਂਗਰਸ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ।
ਔਜਲਾ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜੀ ਪੰਜਾਬ ਵਿਚ ਕਾਨੂੰਨ ਵਿਵਸਥਾ ਖ਼ਰਾਬ ਹੁੰਦੀ ਜਾ ਰਹੀ ਹੈ। ਅੰਮ੍ਰਿਤਸਰ ਵਿਚ ਲਗਾਤਾਰ ਕਤਲ ਅਤੇ ਲੁੱਟ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਲੋਕਾਂ ਵਿਚ ਸਹਿਮ ਵੱਧ ਰਿਹਾ ਹੈ। ਬਾਕੀ ਕੰਮ ਛੱਡ ਕੇ ਸਭ ਤੋਂ ਪਹਿਲਾਂ ਕਾਨੂੰਨ ਵਿਵਸਥਾ ਵੱਲ ਧਿਆਨ ਦਿੱਤਾ ਜਾਵੇ''
ਦੱਸ ਦੇਈਏ ਕਿ ਅੰਮ੍ਰਿਤਸਰ ਵਿੱਚ ਅਪਰਾਧ ਲਗਾਤਾਰ ਵਧ ਰਹੇ ਹਨ। ਬੀਤੇ ਦਿਨੀਂ ਅੰਮ੍ਰਿਤਸਰ ਵਿੱਚ ਕੁਝ ਨਕਾਬਪੋਸ਼ਾਂ ਨੇ ਇੱਕ 35 ਸਾਲਾਂ ਬੰਦੇ ਹਰਪਿੰਦਰ ਸਿੰਘ ਜੋਕਿ ਘਨੌਰ ਦਾ ਰਹਿਣ ਵਾਲਾ ਸੀ, ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ, ਜੋਕਿ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਜਾ ਰਿਹਾ ਸੀ