PM ਮੋਦੀ ਨੇ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਜਲਦੀ ਸਿਹਤਮੰਦ ਹੋਣ ਦੀ ਕੀਤੀ ਕਾਮਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਤੇ ਦਿਨੀਂ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੀ ਵਿਗੜ ਗਈ ਸੀ ਸਿਹਤ

File photo

 

ਮੁਹਾਲੀ: ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਬਿਮਾਰ ਹਨ। ਉਸ ਨੂੰ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 95 ਸਾਲਾ ਬਾਦਲ ਨੂੰ ਪੇਟ ਦੀ ਸਮੱਸਿਆ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ।

 

 

ਇਹ ਪਤਾ ਲੱਗਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਜੀ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੇ ਹਾਂ।

 

 

ਇਸ ਦੇ ਜਵਾਬ ਵਿੱਚ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਸਿਹਤਮੰਦ ਹਨ। ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਦਿਨ ਪਹਿਲਾਂ ਪੀਜੀਆਈ ਚੰਡੀਗੜ੍ਹ ਲਿਆਂਦਾ ਗਿਆ ਸੀ। ਪੇਟ ਅਤੇ ਛਾਤੀ 'ਚ ਦਰਦ ਤੋਂ ਬਾਅਦ ਉਹਨਾਂ ਦਾ ਚੈਕਅੱਪ ਕੀਤਾ ਗਿਆ। ਉਥੇ ਚੈਕਅੱਪ ਤੋਂ ਬਾਅਦ ਉਹ ਵਾਪਸ  ਚਲੇ ਗਏ ਸਨ।