ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚ ਸਰਚ ਮੁਹਿੰਮ : 2 ਮੋਬਾਈਲ ਤੇ ਟੋਆ ਪੁੱਟ ਕੇ ਲੁਕਾਇਆ ਨਸ਼ੀਲਾ ਪਾਊਡਰ ਬਰਾਮਦ

ਏਜੰਸੀ

ਖ਼ਬਰਾਂ, ਪੰਜਾਬ

44.15 ਗ੍ਰਾਮ ਕਾਲਾ ਨਸ਼ੀਲਾ ਪਾਊਡਰ ਬਰਾਮਦ ਹੋਇਆ

photo

 

ਫਿਰੋਜ਼ਪੁਰ : ਪੰਜਾਬ ਦੀ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ ਬੈਰਕ ਨੰਬਰ 4 ਦੇ ਬਾਹਰ ਪੁੱਟੇ ਗਏ ਇੱਕ ਟੋਏ ਵਿਚ ਛੁਪਾਏ ਇੱਕ ਪੀਲੇ ਰੰਗ ਦੇ ਪੈਕਟ ਵਿਚੋਂ 2 ਮੋਬਾਈਲ ਫ਼ੋਨ ਅਤੇ 44.15 ਗ੍ਰਾਮ ਕਾਲਾ ਨਸ਼ੀਲਾ ਪਾਊਡਰ ਬਰਾਮਦ ਹੋਇਆ। ਜੇਲ੍ਹ ਪ੍ਰਸ਼ਾਸਨ ਵਲੋਂ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਫ਼ਿਰੋਜ਼ਪੁਰ ਜੇਲ੍ਹ ਦੇ ਸਹਾਇਕ ਸੁਪਰਡੈਂਟ ਜਸਵੀਰ ਸਿੰਘ ਨੇ ਦਸਿਆ ਕਿ ਜੇਲ੍ਹ ਦੀ ਬੈਰਕ ਨੰਬਰ ਚਾਰ ਦੀ ਤਲਾਸ਼ੀ ਦੌਰਾਨ ਦੋ ਕੀਪੈਡ ਫ਼ੋਨ ਲਾਵਾਰਸ ਹਾਲਤ ਵਿਚ ਮਿਲੇ ਹਨ, ਜਦੋਂਕਿ ਬੈਰਕ ਦੇ ਬਾਹਰੋਂ ਕਾਲਾ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਜਿਸ ਤੋਂ ਬਾਅਦ ਫਿਰੋਜ਼ਪੁਰ ਸਿਟੀ ਪੁਲਿਸ ਨੂੰ ਕਾਰਵਾਈ ਲਈ ਲਿਖਿਆ ਗਿਆ ਹੈ।

ਫਿਰੋਜ਼ਪੁਰ ਸਿਟੀ ਥਾਣੇ ਦੇ ਏਐਸਆਈ ਗੁਰਮੇਲ ਸਿੰਘ ਨੇ ਦਸਿਆ ਕਿ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ।