ਪੁੱਤ ਦੇ ਵਿਆਹ ਦੀ ਤਿਆਰੀ ਕਰ ਰਹੇ ਪ੍ਰਵਾਰ ਲਈ ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿਲ ਦਾ ਦੌਰਾ ਪੈਣ ਕਾਰਨ ਨੌਜੁਆਨ ਦੀ ਮੌਤ

Jaskirat Singh



ਬਨੂੜ: ਕੈਨੇਡਾ ਦੇ ਐਡਮਿੰਟਨ ਵਿਖੇ ਰਹਿੰਦੇ ਪੰਜਾਬੀ ਨੌਜਵਾਨ ਜਸਕੀਰਤ ਸਿੰਘ (25) ਦੀ ਅਚਾਨਕ ਮੌਤ ਹੋ ਗਈ। ਮ੍ਰਿਤਕ ਨੌਜੁਆਨ ਵਾਰਡ ਨੰਬਰ-12 ਦੇ ਵਸਨੀਕ ਅਤੇ ਪੰਜਾਬ ਸਿਵਲ ਸਕੱਤਰੇਤ ਵਿਚ ਪ੍ਰਾਈਵੇਟ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਜਰਨੈਲ ਸਿੰਘ ਦਾ ਪੁੱਤਰ ਸੀ। ਜਸਕੀਰਤ ਸਿੰਘ ਦੇ ਪਿਤਾ ਜਰਨੈਲ ਸਿੰਘ ਨੇ ਦਸਿਆ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਦਾ ਪੀਆਰ ਸੀ। ਐਤਵਾਰ ਸਵੇਰੇ 7 ਵਜੇ ਉਹ ਕੰਮ ’ਤੇ ਜਾਣ ਲਈ ਤਿਆਰ ਹੋਇਆ ਸੀ।

ਇਹ ਵੀ ਪੜ੍ਹੋ: ਵਿਦਿਆਰਥੀਆਂ ਨੂੰ 9 ਸਾਲਾਂ 'ਚ ਪੂਰਾ ਕਰਨਾ ਹੋਵੇਗਾ MBBS ਕੋਰਸ, NMC ਨੇ ਮੈਡੀਕਲ ਦੀ ਪੜ੍ਹਾਈ ਲਈ ਜਾਰੀ ਕੀਤੇ ਨਵੇਂ ਨਿਯਮ  

ਇਸ ਦੌਰਾਨ ਉਹ ਅਪਣੇ ਦੋਸਤ ਨਾਲ ਮੋਬਾਈਲ ’ਤੇ ਗੱਲ ਕਰ ਰਿਹਾ ਸੀ, ਅਚਾਨਕ ਉਸ ਦੀ ਆਵਾਜ਼ ਬੰਦ ਹੋ ਗਈ। ਜਦੋਂ ਦੋਸਤ ਨੇ ਆ ਕੇ ਦੇਖਿਆ ਤਾਂ ਜਸਕੀਰਤ ਕਮਰੇ ਵਿਚ ਡਿਗਿਆ ਪਿਆ ਸੀ। ਇਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਜਸਕੀਰਤ ਨੂੰ ਮ੍ਰਿਤਕ ਐਲਾਨ ਦਿਤਾ।

ਇਹ ਵੀ ਪੜ੍ਹੋ: ਨਵਜੰਮੇ ਤੇ ਮਾਂ ਦੀਆਂ ਮਾਰਮਿਕ ਤਸਵੀਰਾਂ ਨੂੰ ਗੁੰਮਰਾਹਕੁਨ ਦਾਅਵੇ ਨਾਲ ਕੀਤਾ ਜਾ ਰਿਹਾ ਵਾਇਰਲ 

ਪ੍ਰਵਾਰਕ ਮੈਂਬਰਾਂ ਨੇ ਦਸਿਆ ਕਿ ਜਸਕੀਰਤ ਸਿੰਘ 2017 ਵਿਚ ਕੈਨੇਡਾ ਪੜ੍ਹਨ ਗਿਆ ਸੀ। ਉਹ ਜੁਲਾਈ 2021 ਤੋਂ ਜੁਲਾਈ 2022 ਤਕ ਇਕ ਸਾਲ ਪੰਜਾਬ ਰਹਿ ਕੇ ਗਿਆ ਸੀ।  ਐਡਮਿੰਟਰ ਵਿਚ ਉਸ ਨਾਲ ਉਸ ਦਾ ਭਰਾ ਅਰਸ਼ਦੀਪ ਸਿੰਘ ਵੀ ਰਹਿੰਦਾ ਸੀ।ਦਸਿਆ ਜਾ ਰਿਹਾ ਹੈ ਕਿ ਜਸਕੀਰਤ ਸਿੰਘ ਦੇ ਮਾਤਾ-ਪਿਤਾ ਉਸ ਦੇ ਵਿਆਹ ਦੀ ਤਿਆਰੀ ਕਰ ਰਹੇ ਸਨ। ਹੁਣ ਜਸਕੀਰਤ ਸਿੰਘ ਦੇ ਅੰਤਮ ਸਸਕਾਰ ਲਈ ਉਸ ਦੇ ਪਿਤਾ ਅਤੇ ਮਾਤਾ ਕੈਨੇਡਾ ਲਈ ਰਵਾਨਾ ਹੋਣਗੇ।

ਇਹ ਵੀ ਪੜ੍ਹੋ: ਆਸਟ੍ਰੇਲੀਆ : ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ, 25 ਜ਼ਖ਼ਮੀ  

ਦੱਸ ਦੇਈਏ ਕਿ ਜਸਕੀਰਤ ਸਿੰਘ ਦੇ ਮਾਤਾ ਹਰਜੀਤ ਕੌਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਚ ਸੁਪਰਡੈਂਟ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਇਲਾਵਾ ਉਸ ਦੇ ਪਿਤਾ ਜਰਨੈਲ ਸਿੰਘ ਪੰਜ ਸਾਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਰਹੇ ਹਨ।