Moga News : ਮੋਗਾ ਪੁਲਿਸ ਨੇ ਨਸ਼ਾ ਤਸਕਰ ਦੀ ਜਾਇਦਾਦ ਕੀਤੀ ਜ਼ਬਤ , 20 ਲੱਖ ਦੀ ਕੀਮਤ ਵਾਲੇ ਮਕਾਨ 'ਤੇ ਚਿਪਕਾਇਆ ਨੋਟਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਗੁਰਦਿਆਲ ਸਿੰਘ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ 'ਚ 10 ਸਾਲ ਦੀ ਸਜ਼ਾ ਕੱਟ ਰਿਹਾ

Moga police

Moga News : ਮੋਗਾ ਪੁਲਿਸ ਨੇ ਅੱਜ ਇੱਕ ਨਸ਼ਾ ਤਸਕਰ ਖਿਲਾਫ਼ ਕਾਰਵਾਈ ਕਰਦਿਆਂ ਉਸ ਦੀ ਕਰੀਬ 20 ਲੱਖ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਮੁਲਜ਼ਮ ਗੁਰਦਿਆਲ ਸਿੰਘ ਮੋਗਾ ਜ਼ਿਲ੍ਹਾ ਦੇ ਪਿੰਡ ਫ਼ਤਹਿਗੜ੍ਹ ਪੰਜਤੂਰ ਦਾ ਰਹਿਣ ਵਾਲਾ ਹੈ, ਜੋ ਐਨਡੀਪੀਸੀ ਐਕਟ ਤਹਿਤ ਦਸ ਸਾਲ ਦੀ ਸਜ਼ਾ ਕੱਟ ਰਿਹਾ ਹੈ।

ਜਾਣਕਾਰੀ ਦਿੰਦਿਆਂ ਐਸ.ਪੀ.ਡੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਹੁਣ ਨਸ਼ਾ ਵੇਚ ਕੇ ਕਮਾਈ ਹੋਈ ਜਾਇਦਾਦ ਨੂੰ ਵੀ ਸਰਕਾਰ ਜ਼ਬਤ ਕਰ ਰਹੀ ਹੈ।

ਮੋਗਾ ਪੁਲਿਸ ਨੇ ਕਸਬਾ ਫ਼ਤਹਿਗੜ੍ਹ ਪੰਜਤੂਰ ਦੇ ਗੁਦਿਆਲ ਸਿੰਘ ਦੀ ਜਾਇਦਾਦ ਜ਼ਬਤ ਕਰ ਲਈ ਹੈ। ਜ਼ਬਤ ਕੀਤੀ ਗਈ ਜਾਇਦਾਦ ਦੀ ਕੀਮਤ ਕਰੀਬ 20 ਲੱਖ ਰੁਪਏ ਹੈ। ਗੁਰਦਿਆਲ ਸਿੰਘ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ 10 ਸਾਲ ਦੀ ਸਜ਼ਾ ਕੱਟ ਰਿਹਾ ਹੈ।

ਜ਼ਬਤ ਕਰਨ ਦੀ ਕਾਰਵਾਈ ਮੋਗਾ ਦੇ ਐਸਪੀ ਡੀ ਡਾਕਟਰ ਬਾਲ ਕ੍ਰਿਸ਼ਨ ਸਿੰਗਲਾ ਨੇ ਪੁਲਿਸ ਪਾਰਟੀ ਸਮੇਤ ਕੀਤੀ। ਉਨ੍ਹਾਂ ਗੁਰਦਿਆਲ ਸਿੰਘ ਦੇ ਘਰ ਦੇ ਬਾਹਰ ਜਾਇਦਾਦ ਜ਼ਬਤ ਕਰਨ ਦਾ ਨੋਟਿਸ ਚਿਪਕਾਇਆ।