Sri Kartarpur Sahib Corridor ਖੁਲ੍ਹਵਾਉਣ ਲਈ MP ਡਾ. ਧਰਮਵੀਰ ਗਾਂਧੀ ਨੇ PM ਮੋਦੀ ਨੂੰ ਲਿਖੀ ਚਿੱਠੀ
MP ਡਾ. ਧਰਮਵੀਰ ਗਾਂਧੀ ਨੂੰ ਮਿਲੀਆਂ ਸਿੱਖ ਜਥੇਬੰਦੀਆਂ
MP Dr. Dharamvir Gandhi writes a letter to PM Modi for opening of Sri Kartarpur Sahib Corridor
 		 		Sri Kartarpur Sahib Corridor: ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਸਿੱਖ ਜਥੇਬੰਦੀਆਂ ਐਮਪੀ ਡਾ. ਧਰਮਵੀਰ ਗਾਂਧੀ ਨੂੰ ਸਿੱਖ ਜਥੇਬੰਦੀਆਂ ਮਿਲੀਆਂ। ਇਸ ਮੌਕੇ ਸਾਂਸਦ ਡਾ. ਧਰਮਵੀਰ ਗਾਂਧੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਡਾ. ਧਰਮਵੀਰ ਗਾਂਧੀ ਨੇ ਪੱਤਰ ਵਿੱਚ ਤੁਰੰਤ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ।
ਇਸ ਮੌਕੇ ਧਰਮਵੀਰ ਗਾਂਧੀ ਨੇ ਲਾਂਘਾ ਖੁਲ੍ਹਵਾਉਣ ਵਿਚ ਨਵਜੋਤ ਸਿੱਧੂ ਦੀ ਤਾਰੀਫ ਕੀਤੀ ਅਤੇ ਕਿਹਾ ਹੈ ਕਿ ਉਦੋਂ ਲਾਂਘਾ ਖੁਲ੍ਹਣ ਨਾਲ ਪੂਰੇ ਸਿੱਖ ਜਗਤ ਵਿੱਚ ਖੁਸ਼ੀ ਦੀ ਲਹਿਰ ਸੀ ਅਤੇ ਸੰਗਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰ ਸਕੀਆਂ ਹਨ।
ਡਾ. ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਹੈ ਕਿ ਪਾਕਿ ਯੁੱਧ ਦੌਰਾਨ ਲਾਂਘਾ ਬੰਦ ਕੀਤਾ ਸੀ ਅਤੇ ਹੁਣ ਜੰਗਬੰਦੀ ਹੋ ਚੁੱਕੀ ਹੈ ਇਸ ਲਈ ਲਾਂਘਾ ਖੋਲ੍ਹਿਆ ਜਾਵੇ ਤਾਂ ਕਿ ਸਿੱਖ ਸੰਗਤ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨ ਕਰ ਸਕਣ।