ਕਰੋਨਾ ਵਾਇਰਸ ਨੂੰ ਲੈ ਕੇ ਸਖ਼ਤ ਹੋਈ ਪੰਜਾਬ ਸਰਕਾਰ, ਮੁੜ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਸ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਿਯਮਾਂ ਦੀ ਉਲੰਘਣਾ ਕਰਨ 'ਤੇ ਦਰਜ ਹੋਵੇਗੀ ਐਫ਼.ਆਈ.ਆਰ.

Capt. Amarinder Singh,

ਚੰਡੀਗੜ੍ਹ : ਪੰਜਾਬ ਅੰਦਰ ਕਰੋਨਾ ਮਰੀਜ਼ਾਂ ਦੀ ਵਧ ਰਹੀ ਗਿਣਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਮੁੜ ਤੋਂ ਸਖ਼ਤੀ ਵਰਤਣੀ ਸ਼ੁਰੂ ਕਰ ਦਿਤੀ ਹੈ। ਇਸੇ ਤਹਿਤ ਅੱਜ ਪੰਜਾਬ ਸਰਕਾਰ ਨੇ ਅੱਜ ਕਰੋਨਾ ਵਾਇਰਸ ਨੂੰ ਕੰਟਰੋਲ ਕਰਨ ਹਿਤ ਨਵੀਆਂ ਗਾਇਡ ਲਾਈਨਾਂ ਜਾਰੀ ਕੀਤੀਆਂ ਹਨ। ਸਰਕਾਰ ਨੇ ਕੁੱਝ ਸਖ਼ਤ ਕਦਮ ਚੁਕਿਆਂ ਸੂਬੇ ਅੰਦਰ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਆਦਿ ਕਰਨ ਵੇਲੇ ਪੰਜ ਤੋਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਰੋਕ ਲਗਾ ਦਿਤੀ ਹੈ।

ਇਸੇ ਤਰ੍ਹਾਂ ਵਿਆਹ ਸਮਾਗਮਾਂ 'ਚ ਵੀ ਹੁਣ 50 ਦੀ ਥਾਂ ਸਿਰਫ਼ 30 ਵਿਅਕਤੀ ਹੀ ਸ਼ਾਮਲ ਹੋ ਸਕਣਗੇ। ਇਹ ਗਿਣਤੀ ਦੋਵੇਂ ਧਿਰਾਂ ਅਰਥਾਤ ਲੜਕਾ ਤੇ ਲੜਕੀ ਪਰਵਾਰ ਵਾਲਿਆਂ ਵਲੋਂ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਹੋਵੇਗੀ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਧਰਨਾ ਪ੍ਰਦਰਸ਼ਨ, ਜਾਂ ਇਕੱਠ ਕਰਨ 'ਤੇ ਪੂਰਨ ਪਾਬੰਦੀ ਲਗਾ ਦਿਤੀ ਗਈ ਹੈ। ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿਚ ਐਫਆਈਆਰ ਤਕ ਦਰਜ ਹੋ ਸਕਦੀ ਹੈ।

ਇਸੇ ਤਰ੍ਹਾਂ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਕਰਨ ਵੇਲੇ ਕੇਵਲ ਪੰਜ ਵਿਅਕਤੀਆਂ ਦੇ ਸ਼ਾਮਲ ਹੋਣ ਦੀ ਇਜਾਜ਼ਤ ਹੈ। ਇਸ ਤੋਂ ਵਧੇਰੇ ਵਿਅਕਤੀਆਂ ਦੇ ਇਕੱਠਾ ਹੋਣ 'ਤੇ ਕਾਰਵਾਈ ਹੋਵੇਗੀ। ਕਾਬਲੇਗੌਰ ਹੈ ਕਿ ਪਿਛਲੇ ਦਿਨਾਂ ਦੌਰਾਨ ਕਈ ਜਥੇਬੰਦੀਆਂ ਵਲੋਂ ਧਰਨੇ ਪ੍ਰਦਰਸ਼ਨਾਂ ਦਾ ਸਿਲਸਿਲਾ ਸ਼ੁਰੂ ਕਰ ਦਿਤਾ ਗਿਆ ਸੀ, ਜਿਸ ਦੌਰਾਨ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਣ ਦੇ ਮਾਮਲੇ ਵਧਦੇ ਜਾ ਰਹੇ ਸਨ।

ਇਸੇ ਦੌਰਾਨ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਸਰਕਾਰ ਨੇ ਹੁਣ ਅਜਿਹੇ ਅਯੋਜਨਾ 'ਤੇ ਪਾਬੰਦੀ ਲਗਾ ਦਿਤੀ ਹੈ। ਹੁਣ ਜੇਕਰ ਕੋਈ ਅਜਿਹੀ ਕਾਰਵਾਈ ਨੂੰ ਅੰਜ਼ਾਮ ਦਿੰਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁਧ ਸਿੱਧੀ ਕਾਰਵਾਈ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਕੰਮਕਾਜੀ ਸਥਾਨਾਂ 'ਤੇ ਵੀ ਮਾਸਕ ਪਾਉਣਾ ਲਾਜ਼ਮੀ ਕਰ ਦਿਤਾ ਗਿਆ ਸੀ। ਇਸੇ ਤਰ੍ਹਾਂ ਦਫ਼ਤਰਾਂ ਅੰਦਰ ਵੀ ਮਾਸਕ ਪਾਉਣਾ ਲਾਜ਼ਮੀ ਕਰ ਦਿਤੀ ਗਿਆ ਹੈ।

ਜਦਕਿ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਜ਼ਰੂਰੀ ਕਰਨ ਤੋਂ ਇਲਾਵਾ ਜਨਤਕ ਥਾਵਾਂ 'ਤੇ ਥੁਕਣ ਆਦਿ 'ਤੇ ਪਹਿਲਾਂ ਹੀ ਪਾਬੰਦੀ ਲਗਾਈ ਹੋਈ ਹੈ। ਹੁਣ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਨ੍ਹਾਂ 'ਚ ਐਫ਼ਆਈਆਰ ਤਕ ਦਰਜ ਹੋ ਸਕਦੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।