ਕੈਪਟਨ ਵਲੋਂ ਨੌਕਰੀਆਂ ’ਚ ਹਰਿਆਣਾ ਦੀ ਤਰਜ਼ ’ਤੇ ਕੋਟੇ ਤੋਂ ਇਨਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੀ ਤਰਜ਼ ’ਤੇ ਸੂਬੇ ਦੇ ਨੌਜਵਾਨਾਂ ਲਈ ਕੋਟੇ ਦੀ ਸੰਭਾਵਨਾਂ ਤੋਂ

Capt Amrinder Singh

ਚੰਡੀਗੜ੍ਹ੍ਹ, 12 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੀ ਤਰਜ਼ ’ਤੇ ਸੂਬੇ ਦੇ ਨੌਜਵਾਨਾਂ ਲਈ ਕੋਟੇ ਦੀ ਸੰਭਾਵਨਾਂ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਨਜ਼ਰੇ ਇਸ ਸਬੰਧ ਵਿੱਚ ਗੁਆਂਢੀ ਸੂਬੇ ਵੱਲੋਂ ਹਾਲ ਹੀ ਵਿੱਚ ਲਿਆ ਗਿਆ ਫੈਸਲਾ ਨਿਆਂਇਕ ਪੜਚੋਲ ‘ਤੇ ਖਰਾ ਨਹੀਂ ਉਤਰ ਸਕੇਗਾ।

ਮੁੱਖ ਮੰਤਰੀ ਨੇ ਇਹ ਗੱਲ ਅੱਜ ਦੇ ‘ਕੈਪਟਨ ਨੂੰ ਸਵਾਲ’ ਸੈਸ਼ਨ ਦੌਰਾਨ ਕਈ ਨੌਜਵਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਆਖੀ। ਇਹ ਪੁੱਛੇ ਜਾਣ ’ਤੇ ਕਿ ਕਿਉਂ ਉਨ੍ਹਾਂ ਦੀ ਸਰਕਾਰ ਇਸ ਸਬੰਧ ਵਿਚ ਹਰਿਆਣਾ ਮਾਡਲ ਨਹੀਂ ਅਪਣਾ ਸਕਦੀ ਕਿਉਂਜੋ ਪੰਜਾਬ ਵਿੱਚ ਜ਼ਿਆਦਾਤਰ ਬਾਹਰੀ ਵਿਅਕਤੀ ਹੀ ਨੌਕਰੀਆਂ ਹਾਸਲ ਕਰ ਰਹੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੰਵਿਧਾਨ ਅਤੇ ਕਾਨੂੰਨ ਨੌਕਰੀਆਂ ਦੇ ਮਾਮਲੇ ਵਿੱਚ ਅਜਿਹੇ ਕਿਸੇ ਵੀ ਵਿਤਕਰੇ ਦੀ ਇਜਾਜ਼ਤ ਨਹੀਂ ਦਿੰਦਾ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬੀ ਲੋਕ ਸਾਰੇ ਦੇਸ਼ ਵਿੱਚ ਨੌਕਰੀਆਂ ਕਰ ਰਹੇ ਹਨ ਅਤੇ ਕਿਸੇ ਸੂਬੇ ਵੱਲੋਂ ਇਸ ਸਬੰਧੀ ਕੋਈ ਵੀ ਪਾਬੰਦੀ ਨਹੀਂ ਹੈ।

ਉਨਾਂ ਕਿਹਾ ਕਿ ਅਸੀਂ ਹੋਰਨਾਂ ਸੂਬਿਆਂ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਨੌਕਰੀਆਂ ਲੈਣ ਤੋਂ ਨਹੀਂ ਰੋਕ ਸਕਦੇ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਨਜ਼ਰ ਵਿੱਚ ਹਰਿਆਣਾ ਦਾ ਫ਼ੈਸਲਾ ਅਦਾਲਤਾਂ ਦੀ ਪੜਚੋਲ ਵਿਚ ਖਰਾ ਨਹੀਂ ਉਤਰ ਪਾਵੇਗਾ।  ਗੈਂਗਸਟਰ ਵਿਕਾਸ ਦੂਬੇ ਦੇ ਯੂ.ਪੀ. ਵਿੱਚ ਐਨਕਾਂਉਂਟਰ ਦੇ ਸਬੰਧ ਵਿੱਚ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਉਹ ਇਸ ਮੁੱਦੇ ‘ਤੇ ਟਿੱਪਣੀ ਨਹੀਂ ਕਰ ਸਕਦੇ ਪਰ ਕਾਂਗਰਸ ਵੱਲੋਂ ਇਸ ਸਬੰਧ ਵਿੱਚ ਜਾਂਚ ਦੀ ਮੰਗ ਕਰਨਾ ਬਿਲਕੁਲ ਜਾਇਜ਼ ਹੈ। ਉਨਾਂ ਇਹ ਵੀ ਕਿਹਾ ਕਿ ਸੱਚ ਸਾਹਮਣੇ ਆਉਣਾ ਚਾਹੀਦਾ ਹੈ।