ਲਵਪ੍ਰੀਤ ਦੇ ਪਰਿਵਾਰ ਨੂੰ ਮਿਲੀ ਮਨੀਸ਼ਾ ਗੁਲਾਟੀ, ਹੋਰ ਪੀੜਤ ਨੌਜਵਾਨ ਵੀ ਇਨਸਾਫ਼ ਲਈ ਪਹੁੰਚੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੱਜ ਲਵਪ੍ਰੀਤ ਦੇ ਘਰ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਪਹੁੰਚੇ।

Punjab Women's Commission Chairperson Manisha Gulati

ਬਰਨਾਲਾ: ਬਰਨਾਲਾ ਦੇ ਪਿੰਡ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਨੌਜਵਾਨ ਲਵਪ੍ਰੀਤ ਸਿੰਘ (Lovepreet Singh) ਦੀ ਕੁਝ ਦਿਨ ਪਹਿਲਾਂ ਹੀ ਮੌਤ ਹੋ ਗਈ ਸੀ। ਉਸ ਦੀ ਮੌਤ ਲਈ ਉਸਦੀ ਪਤਨੀ ਬੇਅੰਤ ਕੌਰ, ਜੋ ਕਿ ਕਨੇਡਾ (Canada) ਗਈ ਹੋਈ ਹੈ ਉਸ ਨੂੰ ਇਸਦਾ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਪਰਿਵਾਰ ਵਲੋਂ ਕਿਹਾ ਗਿਆ ਸੀ ਕਿ ਬੇਅੰਤ ਕੌਰ ਨੇ ਕੈਨੇਡਾ ਜਾ ਕੇ ਲਵਪ੍ਰੀਤ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਅਤੇ ਧੋਖਾ ਕੀਤਾ, ਜਿਸ ਕਾਰਨ ਪਰੇਸ਼ਾਨ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ।

ਹੋਰ ਪੜ੍ਹੋ: ਬੇਅੰਤ ਕੌਰ ਦੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇ, ਕਿਹਾ ਉਨ੍ਹਾਂ ਦੀ ਧੀ ’ਤੇ ਲਗਾਏ ਜਾ ਰਹੇ ਝੂਠੇ ਇਲਜ਼ਾਮ

ਅੱਜ ਲਵਪ੍ਰੀਤ ਦੇ ਘਰ ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਪਰਸਨ (Punjab Women's Commission Chairperson) ਮਨੀਸ਼ਾ ਗੁਲਾਟੀ (Manisha Gulati) ਪਹੁੰਚੇ ਹਨ। ਉਨ੍ਹਾਂ ਵਲੋਂ ਅੱਜ ਲਵਪ੍ਰੀਤ ਦੇ ਪਰਿਵਾਰ ਨਾਲ ਮੁਲਾਕਾਤ ਕਰਨ (Manisha Gulati met Lovepreet's Family) ਦੀ ਗੱਲ ਕਹੀ ਗਈ ਸੀ। ਉਨ੍ਹਾਂ ਦੇ ਆਉਣ ਦੀ ਭਿਣਕ ਲੱਗਦਿਆਂ ਹੀ ਪੰਜਾਬ ਭਰ ਤੋਂ ਠੱਗੀਆਂ ਦੇ ਸ਼ਿਕਾਰ ਹੋਏ ਨੌਜਵਾਨ ਲਵਪ੍ਰੀਤ ਦੇ ਘਰ ਪਹੁੰਚੇ ਹੋਏ ਸਨ। 

ਹੋਰ ਪੜ੍ਹੋ: ਖ਼ੁਦ 4 ਬੱਚਿਆਂ ਦੇ ਪਿਤਾ ਹੋ ਕੇ ਰਵੀ ਕਿਸ਼ਨ ਸੰਸਦ ਵਿਚ ਦੱਸਣਗੇ 2 ਤੋਂ ਵੱਧ ਬੱਚਿਆਂ ਦੇ ਨੁਕਸਾਨ

ਲਵਪ੍ਰੀਤ ਦੇ ਘਰ ਪਹੁੰਚੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਨੌਜਵਾਨਾਂ ਦਾ ਇਹੀ ਦੋਸ਼ ਹੈ ਕਿ ਉਨ੍ਹਾਂ ਨਾਲ ਉਹਨਾਂ ਦੀਆਂ ਘਰਵਾਲੀਆਂ ਨੇ ਲੱਖਾਂ ਰੁਪਏ ਦੀ ਠੱਗੀ ਮਾਰੀ ਅਤੇ ਖ਼ੁਦ ਵਿਦੇਸ਼ ਚਲੀਆਂ ਗਈਆਂ ਹਨ। ਉਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਾ ਤਾਂ ਵਿਦੇਸ਼ ਲਿਜਾਇਆ ਗਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਗਏ ਹਨ।

ਹੋਰ ਪੜ੍ਹੋ: ਟਵਿੱਟਰ ਨੇ 24 ਘੰਟਿਆਂ ‘ਚ ਹਟਾਈਆਂ ਇੰਗਲੈਂਡ ਦੇ ਫੁੱਟਬਾਲ ਖਿਡਾਰੀਆਂ ਵਿਰੁੱਧ 1000 ਨਸਲਵਾਦੀ ਪੋਸਟਾਂ

ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਮਨੀਸ਼ਾ ਗੁਲਾਟੀ ਨੇ ਲਵਪ੍ਰੀਤ ਦੇ ਪਰਿਵਾਰ ਨਾਲ ਮਿਲਣ ਤੋਂ ਬਾਅਦ ਇਸ ਮਾਮਲੇ ‘ਚ ਪੂਰੀ ਕਾਰਵਾਈ ਕਰਨ ਨੂੰ ਕਿਹਾ ਸੀ। ਅੱਜ ਮਨੀਸ਼ਾ ਗੁਲਾਟੀ ਨਾਲ ਮੁਲਾਕਾਤ ਤੋਂ ਬਾਅਦ ਲਵਪ੍ਰੀਤ ਦੇ ਪਰਿਵਾਰ ਦੇ ਨਾਲ-ਨਾਲ ਹੋਰ ਪਹੁੰਚੇ ਨੌਜਵਾਨਾਂ ਨੂੰ ਵੀ ਇਨਸਾਫ਼ ਮਿਲਣ ਦੀ ਉਮੀਦ ਹੈ।