ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ, CM ਦੇ ਅਹੁਦੇ 'ਤੇ ਕਾਇਮ ਰਹਿਣਗੇ ਕੈਪਟਨ - ਹਰੀਸ਼ ਰਾਵਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਅਤੇ ਕੁਝ ਨਵੇਂ ਚਿਹਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨਟ ਵਿਚ ਮਿਲਣਗੇ।"

Harish Rawat

ਚੰਡੀਗੜ੍ਹ - ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪਾਰਟੀ ਜਲਦੀ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੀ ਥਾਂ ਕਿਸੇ ਹੋਰ ਨੂੰ ਪ੍ਰਧਾਨ ਬਣਾਵੇਗੀ ਤੇ ਨਾਲ ਹੀ ਕੈਬਿਨਟ 'ਚ ਵੀ ਬਦਲਾਅ ਹੋਵੇਗਾ। ਮੀਡੀਆ ਖ਼ਬਰਾਂ ਅਨੁਸਾਰ ਹਰੀਸ਼ ਰਾਵਤ ਨੇ ਕਿਹਾ ਕਿ ਇਹ ਬਦਲਾਅ "2-3 ਦਿਨਾਂ ਵਿਚ ਹੋਣਗੇ"।

ਹਰੀਸ਼ ਰਾਵਤ ਨੇ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਉੱਤੇ ਕਾਇਮ ਰਹਿਣਗੇ। ਰਾਵਤ ਨੇ ਅੱਗੇ ਕਿਹਾ ਕਿ "ਪੰਜਾਬ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਅਤੇ ਕੁਝ ਨਵੇਂ ਚਿਹਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੈਬਿਨਟ ਵਿਚ ਮਿਲਣਗੇ।"

ਇਹ ਵੀ ਪੜ੍ਹੋ -  ਰਾਜਸਥਾਨ ਤੇ ਜੰਮੂ-ਕਸ਼ਮੀਰ ਲਈ 'ਓਰੇਂਜ ਅਲਰਟ' ਜਾਰੀ, ਅਜਿਹਾ ਰਹੇਗਾ ਬਾਕੀ ਇਲਾਕਿਆਂ ਦਾ ਮੌਸਮ  

ਉਨ੍ਹਾਂ ਅੱਗੇ ਕਿਹਾ, "ਮੁੱਖ ਮੰਤਰੀ ਦੇ ਅਹੁਦੇ ਵਿਚ ਕੋਈ ਬਦਲਾਅ ਨਹੀਂ ਹੋਵੇਗਾ। ਕਿਸੇ ਨੇ ਵੀ ਇਸ ਪੱਧਰ 'ਤੇ ਬਦਲਾਅ ਦੀ ਡਿਮਾਂਡ ਨਹੀਂ ਕੀਤੀ। ਪਾਰਟੀ ਮੈਂਬਰਾਂ ਦੇ ਕੁਝ ਮਸਲੇ ਸਨ ਤੇ ਇਹ ਜਲਦੀ ਸੁਲਝਾ ਲਏ ਜਾਣਗੇ।