ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ 'ਤੇ ਹੋਏ ਹਮਲੇ ਦੇ ਮਾਮਲੇ 'ਚ ਦਰਜ ਹੋਈ FIR, ਜਾਂਚ ਸ਼ੁਰੂ  

ਏਜੰਸੀ

ਖ਼ਬਰਾਂ, ਪੰਜਾਬ

ਰਤਨ ਸਿੱਧੂ ਮੰਗਲਵਾਰ ਸ਼ਾਮ ਨੂੰ ਦਿੱਲੀ ਤੋਂ ਵਾਪਸ ਚੰਡੀਗੜ੍ਹ ਸ਼ਤਾਬਦੀ ਐਕਸਪ੍ਰੈੱਸ ’ਚ ਆ ਰਹੇ ਸਨ ਜਦੋਂ ਉਹਨਾਂ 'ਤੇ ਹਮਲਾ ਹੋਇਆ ਹੈ

FIR registered in the case of attack on Advocate General Anmol Ratan Sidhu, investigation started

 

ਨਵੀਂ ਦਿੱਲੀ : ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ 'ਤੇ ਬੀਤੇ ਦਿਨੀਂ ਸ਼ਾਮ ਨੂੰ ਹੋਏ ਹਮਲੇ ਤੋਂ ਬਾਅਦ ਅੱਜ ਪਾਣੀਪਤ ਦੇ ਜੀਆਰਪੀ ਥਾਣੇ 'ਚ ਐੱਫਆਈਆਰ ਦਰਜ ਕਰ ਲਈ ਗਈ ਹੈ। ਜੀਆਰਪੀ ਪੁਲਿਸ ਨੇ ਰੇਲਵੇ ਐਕਟ ਦੀ ਧਾਰਾ 152 ਤਹਿਤ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ।
ਕਾਬਲੇਗੌਰ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ’ਤੇ ਮੰਗਲਵਾਰ ਸ਼ਾਮ ਸਾਢੇ ਛੇ ਵਜੇ ਦੇ ਕਰੀਬ ਪਾਣੀਪਤ ਰੇਲਵੇ ਸਟੇਸ਼ਨ ਦੇ ਨਜ਼ਦੀਕ ਹਮਲਾ ਹੋਇਆ ਸੀ। ਰਤਨ ਸਿੱਧੂ ਮੰਗਲਵਾਰ ਸ਼ਾਮ ਨੂੰ ਦਿੱਲੀ ਤੋਂ ਵਾਪਸ ਚੰਡੀਗੜ੍ਹ ਸ਼ਤਾਬਦੀ ਐਕਸਪ੍ਰੈੱਸ ’ਚ ਆ ਰਹੇ ਸਨ।

ਐਡਵੋਕੇਟ ਜਨਰਲ ਸਿੱਧੂ ਨੇ ਇਸ ਬਾਰੇ ਦੱਸਿਆ ਕਿ ਉਹ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਲਾਰੈਂਸ ਬਿਸ਼ਨੋਈ ਦੇ ਕੇਸ ਲਈ ਦਿੱਲੀ ਗਏ ਸਨ ਤੇ ਮੰਗਲਵਾਰ ਨੂੰ ਜਦੋਂ ਸ਼ਤਾਬਦੀ ਐਕਸਪ੍ਰੈੱਸ ’ਚ ਚੰਡੀਗੜ੍ਹ ਵਾਪਸ ਆ ਰਹੇ ਸਨ ਤਾਂ ਜਿਵੇਂ ਹੀ ਉਨ੍ਹਾਂ ਦੀ ਟ੍ਰੇਨ ਪਾਣੀਪਤ ਨੇੜੇ ਇਕ ਰੇਲਵੇ ਸਟੇਸ਼ਨ ’ਤੇ ਪੁੱਜੀ ਤਾਂ ਕੁਝ ਲੋਕਾਂ ਨੇ ਟ੍ਰੇਨ ਦੇ ਬਾਹਰੋਂ ਉਨ੍ਹਾਂ ’ਤੇ ਨਿਸ਼ਾਨਾ ਵਿੰਨ੍ਹਦੇ ਹੋਏ ਪੱਥਰਬਾਜ਼ੀ ਕੀਤੀ, ਜਿਸ ਨਾਲ ਜਿੱਥੇ ਉਹ ਬੈਠੇ ਸਨ ਉਸ ਸੀਟ ਦੀ ਖਿੜਕੀ ਦਾ ਸ਼ੀਸ਼ਾ ਵੀ ਟੁੱਟ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਇਸ ਦੀ ਜਾਣਕਾਰੀ ਰੇਲਵੇ ਪੁਲਿਸ ਨੂੰ ਦਿੱਤੀ ਤੇ ਰੇਲਵੇ ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।