ਨੂਰਪੁਰ ਬੇਦੀ-ਬੁੰਗਾ ਸਾਹਿਬ ਰੋਡ ’ਤੇ ਵਾਪਰੇ ਵੱਖ-ਵੱਖ ਹਾਦਸਿਆਂ ’ਚ ਦੋ ਦੀ ਮੌਤ ਅਤੇ ਦੋ ਜ਼ਖ਼ਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਸਕਰਨ ਸਿੰਘ (22) ਵਾਸੀ ਚਨੌਲੀ ਅਤੇ ਹਰਦੀਪ ਸਿੰਘ (35) ਵਾਸੀ ਮੀਰਪੁਰ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ

File Photos

 

 

ਰੋਪੜ: ਨੂਰਪੁਰ ਬੇਦੀ-ਬੁੰਗਾ ਸਾਹਿਬ ਰੋਡ ’ਤੇ ਪਿੰਡ ਮੂਸਾਪੁਰ ਨੇੜੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਹਾਦਸੇ ’ਚ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ।  ਉਨ੍ਹਾਂ ਵਿਚੋਂ ਇਕ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪੀ.ਜੀ.ਆਈ.  ਚੰਡੀਗੜ੍ਹ ਰੈਫਰ ਕਰ ਦਿਤਾ ਗਿਆ ਹੈ। 

ਇਹ ਵੀ ਪੜ੍ਹੋ: ਸਥਾਨਕ ਸਰਕਾਰਾਂ ਮੰਤਰੀ ਵਲੋਂ ਪੰਜਾਬ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨਾਲ ਮੀਟਿੰਗ 

ਮਿਲੀ ਜਾਣਕਾਰੀ ਅਨੁਸਾਰ ਨੂਰਪੁਰ ਬੇਦੀ-ਬੁੰਗਾ ਸਾਹਿਬ ਰੋਡ ’ਤੇ ਪਿੰਡ ਮੂਸਾਪੁਰ ਨੇੜੇ ਬੁੰਗਾ ਸਾਹਿਬ ਵਲੋਂ ਆ ਰਹੀ ਬਲੈਰੋ ਕਾਰ ਨਾਲ ਨੂਰਪੁਰ ਬੇਦੀ ਵਲੋਂ ਆ ਰਹੇ ਮੋਟਰਸਾਈਕਲ ਦੀ ਟੱਕਰ ਹੋ ਗਈ। ਜਿਸ ਦੌਰਾਨ ਮੋਟਰਸਾਈਕਲ ਚਾਲਕ ਜਸਕਰਨ ਸਿੰਘ (22) ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਚਨੌਲੀ ਜੋ ਕਿ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਦੀ ਮੌਤ ਹੋ ਗਈ। ਜਦਕਿ ਉਸ ਦਾ ਸਾਥੀ ਪ੍ਰਭਜੋਤ ਸਿੰਘ (18) ਪੁੱਤਰ ਤਰਸੇਮ ਲਾਲ ਵਾਸੀ ਪਿੰਡ ਚਨੌਲੀ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਲੁੱਟ ਦੀ ਯੋਜਨਾ ਬਣਾ ਰਹੇ ਬਦਮਾਸ਼ਾਂ ਨੂੰ ਪੁਲਿਸ ਨੇ ਕੀਤਾ ਕਾਬੂ, ਬਦਮਾਸ਼ਾਂ ਨੇ ਪੁਲਿਸ ’ਤੇ ਕੀਤੀ ਫਾਈਰਿੰਗ  

ਇਸ ਹਾਦਸੇ ਤੋਂ ਕੁੱਝ ਦੂਰੀ ’ਤੇ ਵਾਪਰੇ ਇਕ ਹੋਰ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਕੇਵਲ ਰਾਮ ਪੁੱਤਰ ਹਰਦੀਪ ਸਿੰਘ (35) ਵਾਸੀ ਪਿੰਡ ਮੀਰਪੁਰ ਦੀ ਵੀ ਆਲਟੋ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਮੌਤ ਹੋ ਗਈ। ਜਦਕਿ ਮੋਟਰਸਾਈਕਲ ਸਵਾਰ 34 ਸਾਲਾ ਮਹਿੰਦਰ ਸਿੰਘ ਪੁੱਤਰ ਬਲਵੀਰ ਚੰਦ ਵਾਸੀ ਪਿੰਡ ਬੜਵਾ ਗੰਭੀਰ ਜ਼ਖ਼ਮੀ ਹੋ ਗਿਆ। 

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਵਲੋਂ ਢਾਹੀਆਂ ਗਈਆਂ ਗੁਰਦੁਆਰਾ ਸ਼ਹੀਦਾਂ ਸਾਹਿਬ ਕੋਲ ਬਣੀਆਂ 40 ਸਾਲ ਪੁਰਾਣੀਆਂ ਦੁਕਾਨਾਂ

ਏ.ਐਸ.ਆਈ. ਮਲਕੀਤ ਸਿੰਘ ਨੇ ਦਸਿਆ ਕਿ ਇਹ ਹਾਦਸਾ ਸ਼ਾਮ ਕਰੀਬ 7 ਵਜੇ ਵਾਪਰਿਆ ਜਿਸ ਵਿਚ ਜ਼ਖ਼ਮੀ ਨੌਜਵਾਨ ਪ੍ਰਭਜੋਤ ਸਿੰਘ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੱਜ ਘਰ ਭੇਜ ਦਿਤਾ ਗਿਆ ਹੈ। ਜਦਕਿ ਦੂਜੇ ਹਾਦਸੇ ’ਚ ਗੰਭੀਰ ਜ਼ਖਮੀ ਮਹਿੰਦਰ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਰੂਪਨਗਰ ਤੋਂ ਬਾਅਦ ਪੀ.ਜੀ.ਆਈ. ਚੰਡੀਗੜ੍ਹ ਰੈਫਰ ਕਰ ਦਿਤਾ ਗਿਆ ਹੈ। ਉਨ੍ਹਾਂ ਦਸਿਆ ਕਿ ਗੱਡੀਆਂ ਦੇ ਮਾਲਕਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।