ਦਿੱਲੀ 'ਚ ਅਪਸ 'ਚ ਟਕਰਾਏ 2 ਵਾਹਨ, 4 ਲੋਕਾਂ ਦੀ ਮੌਤ
ਕਾਂਵੜੀਆਂ ਨੂੰ ਲੈ ਕੇ ਜਾ ਰਿਹਾ ਟਰੱਕ ਦੂਜੇ ਵਾਹਨ ਨਾਲ ਗਿਆ ਟਕਰਾ
ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿਚ ਦੇਰ ਰਾਤ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਅਲੀਪੁਰ ਰੋਡ ’ਤੇ ਦੋ ਵਾਹਨ ਆਪਸ ਵਿਚ ਟਕਰਾ ਗਏ। ਹਾਦਸਾ ਇੰਨਾ ਭਿਆਨਕ ਸੀ ਕਿ 4 ਲੋਕਾਂ ਦੀ ਮੌਤ ਹੋ ਗਈ। ਜਦਕਿ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਕਾਂਵੜੀਆਂ ਨੂੰ ਲੈ ਕੇ ਜਾ ਰਹੀ ਗੱਡੀ ਕਿਸੇ ਹੋਰ ਵਾਹਨ ਨਾਲ ਟਕਰਾ ਗਈ।
ਇਹ ਵੀ ਪੜ੍ਹੋ: ਕੇਂਦਰ ਨੇ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਨੂੰ 218.40 ਕਰੋੜ ਰੁਪਏ ਕੀਤੇ ਜਾਰੀ
ਹਾਦਸੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ। ਰੌਲਾ ਪੈਣ 'ਤੇ ਪੁਲਿਸ ਅਤੇ ਐਂਬੂਲੈਂਸ ਨੂੰ ਬੁਲਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਪੁਲੀਸ ਮ੍ਰਿਤਕ ਦੇ ਵਾਰਸਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਗਾਜ਼ੀਆਬਾਦ 'ਚ ਦਿੱਲੀ-ਮੇਰਠ ਐਕਸਪ੍ਰੈੱਸ ਵੇਅ 'ਤੇ ਵੱਡਾ ਹਾਦਸਾ ਹੋਇਆ ਸੀ। ਇੱਥੇ ਐਕਸਪ੍ਰੈਸ ਵੇਅ 'ਤੇ ਬੱਸ ਅਤੇ TUV 300 ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਗੰਭੀਰ ਰੂਪ ਨਾਲ ਜ਼ਖਮੀ 8 ਸਾਲਾ ਬੱਚੇ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ: ਮੋਗੇ ਜ਼ਿਲ੍ਹੇ ਦੀ ਧੀ ਨੇ ਵਿਦੇਸ਼ 'ਚ ਗੱਡੇ ਝੰਡੇ, ਇੰਗਲੈਂਡ 'ਚ ਬਣੀ ਵਕੀਲ
ਇਹ ਘਟਨਾ ਦਿੱਲੀ ਮੇਰਠ ਐਕਸਪ੍ਰੈਸ ਵੇਅ 'ਤੇ ਕ੍ਰਾਸਿੰਗ ਥਾਣਾ ਖੇਤਰ 'ਚ ਵਾਪਰੀ। ਹਾਦਸੇ ਦਾ ਕਾਰਨ ਹਾਈਵੇ 'ਤੇ ਗਲਤ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਬੱਸ ਨੂੰ ਦੱਸਿਆ ਜਾ ਰਿਹਾ ਹੈ। ਸੀਐਨਜੀ ਲੈ ਕੇ ਜਾ ਰਹੀ ਬੱਸ ਹਾਈਵੇਅ ’ਤੇ ਗਲਤ ਪਾਸੇ ਤੋਂ ਆ ਰਹੀ ਸੀ। ਟੱਕਰ ਇੰਨੀ ਤੇਜ਼ ਸੀ ਕਿ ਹਾਦਸੇ ਤੋਂ ਬਾਅਦ ਲਾਸ਼ਾਂ ਕਾਰ 'ਚ ਹੀ ਫਸ ਗਈਆਂ। ਇਸ ਤੋਂ ਬਾਅਦ ਬੱਸ 'ਚ ਫਸੀ ਲਾਸ਼ ਨੂੰ ਕਟਰ ਨਾਲ ਗੇਟ ਨੂੰ ਕੱਟ ਕੇ ਬਾਹਰ ਕੱਢਿਆ ਗਿਆ। ਲਾਸ਼ਾਂ ਨੂੰ ਕਾਰ 'ਚੋਂ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।