ਲੁੱਟ ਦੀ ਯੋਜਨਾ ਬਣਾ ਰਹੇ ਬਦਮਾਸ਼ਾਂ ਨੂੰ ਪੁਲਿਸ ਨੇ ਕੀਤਾ ਕਾਬੂ, ਬਦਮਾਸ਼ਾਂ ਨੇ ਪੁਲਿਸ ’ਤੇ ਕੀਤੀ ਫਾਈਰਿੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਬੂ ਕੀਤੇ 2 ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ, ਇਕ ਬਦਮਾਸ਼ ਫਰਾਰ

Bathinda police arrest two miscreants

 

ਰਾਮਪੁਰਾ:  ਬਠਿੰਡਾ ਦੇ ਪਿੰਡ ਮਹਿਰਾਜ ਨੇੜੇ ਪੁਲਿਸ ’ਤੇ ਬਦਮਾਸ਼ਾਂ ਵਲੋਂ ਫਾਈਰਿੰਗ ਕੀਤੀ ਗਈ, ਜਿਸ ਮਗਰੋਂ ਪੁਲਿਸ ਨੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ। ਦਰਅਸਲ ਇਨ੍ਹਾਂ ਬਦਮਾਸ਼ਾਂ ਵਲੋਂ ਬੰਦੂਕ ਦੀ ਨੋਕ ’ਤੇ ਲੁੱਟ ਦੀ ਤਿਆਰੀ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਤਿੰਨ ਬਦਮਾਸ਼ਾਂ ਦਾ ਪਿੱਛਾ ਕੀਤਾ ਤਾਂ ਇਕ ਬਦਮਾਸ਼ ਨੇ ਪੁਲਿਸ 'ਤੇ ਗੋਲੀਆਂ ਚਲਾ ਦਿਤੀਆਂ ਪਰ ਪੁਲਿਸ ਨੇ ਹਿੰਮਤ ਦਿਖਾਉਂਦੇ ਹੋਏ ਦੋ ਬਦਮਾਸ਼ਾਂ ਨੂੰ ਦਬੋਚ ਲਿਆ ਜਦਕਿ ਇਕ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ: ਪਟਿਆਲਾ 'ਚ ਪਾਤੜਾਂ ਖਨੌਰੀ ਪੁਲ ਰੁੜ੍ਹਿਆ, ਘੱਗਰ 'ਚ ਪਏ ਪਾੜ ਕਾਰਨ ਪਾਣੀ 'ਚ ਡੁੱਬੇ ਘਰ

ਗ੍ਰਿਫ਼ਤਾਰ ਬਦਮਾਸ਼ਾਂ ਦੀ ਪਛਾਣ ਗੁਰਪ੍ਰੀਤ ਸਿੰਘ ਨਿਵਾਸੀ ਸੇਲਬਰਾ ਅਤੇ ਸੁਖਮੰਦਰ ਸਿੰਘ ਵਜੋਂ ਹੋਈ ਹੈ ਜਦਕਿ ਫਰਾਰ ਮੁਲਜ਼ਮ ਦੀ ਪਛਾਣ ਮਨੋਜ ਵਜੋਂ ਹੋਈ। ਫੜੇ ਗਏ ਬਦਮਾਸ਼ਾਂ ਕੋਲੋਂ ਇਕ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਗਏ ਹਨ। ਪੁਲਿਸ ਦੀਆਂ ਟੀਮਾਂ ਵਲੋਂ ਮਨੋਜ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਮੀਤ ਹੇਅਰ ਵਲੋਂ ਲੋਕਾਂ ਨੂੰ ਪ੍ਰਸ਼ਾਸਨ, ਸੈਨਾ ਤੇ ਐਨ.ਡੀ.ਆਰ.ਐਫ. ਨਾਲ ਤਾਲਮੇਲ ਕਰ ਕੇ ਬਚਾਅ ਕਾਰਜ ਕਰਨ ਦੀ ਅਪੀਲ

ਥਾਣਾ ਸਿਟੀ ਰਾਮਪੁਰਾ ਦੇ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਮਹਿਰਾਜ ਦੇ ਨੇੜੇ ਸੁੰਨਸਾਨ ਇਲਾਕੇ 'ਚ ਕੁੱਝ ਸ਼ਰਾਰਤੀ ਅਨਸਰ ਬੰਦੂਕ ਦੀ ਨੋਕ 'ਤੇ ਵੱਡੀ ਲੁੱਟ ਦੀ ਤਿਆਰੀ ਕਰ ਰਹੇ ਹਨ, ਜਿਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉਕਤ ਬਦਮਾਸ਼ਾਂ ਨੂੰ ਕਾਬੂ ਕਰਨ ਪਹੁੰਚੀ ਪਰ ਬਦਮਾਸ਼ਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿਤੀਆਂ ਸਨ|