ਹੜ੍ਹ ਦੇ ਪਾਣੀ ਵਿਚ ਡੁੱਬਣ ਕਾਰਨ ਸੇਵਾਮੁਕਤ ਸਹਾਇਕ ਥਾਣੇਦਾਰ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਘੱਗਰ ਦਰਿਆ ਵਿਚ ਆਏ ਹੜ੍ਹ ਕਾਰਨ ਖੇਤਾਂ ਵਿਚ ਭਰਿਆ ਸੀ ਪਾਣੀ

Bhagwan Singh (File Photo)

 

ਪਾਤੜਾਂ: ਘੱਗਰ ਦਰਿਆ ਵਿਚ ਆਏ  ਹੜ੍ਹ ਦੇ ਪਾਣੀ ਵਿਚ ਡੁੱਬਣ ਕਾਰਨ ਸੇਵਾਮੁਕਤ ਸਹਾਇਕ ਥਾਣੇਦਾਰ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ।  ਮਿਲੀ ਜਾਣਕਾਰੀ ਅਨੁਸਾਰ ਸੇਵਾਮੁਕਤ ਸਹਾਇਕ ਥਾਣੇਦਾਰ ਭਗਵਾਨ ਦਾਸ ਅਪਣੇ ਪਿੰਡ ਜੋਗੇਵਾਲ ਵਿਖੇ ਖੇਤਾਂ ਵਿਚ ਗਿਆ ਸੀ।

ਇਹ ਵੀ ਪੜ੍ਹੋ: ਸੁਨੀਲ ਜਾਖੜ ਨੇ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੰਜਾਬ ਨੂੰ 218.40 ਕਰੋੜ ਰੁਪਏ ਜਾਰੀ ਕਰਨ ’ਤੇ PM ਦਾ ਕੀਤਾ ਧੰਨਵਾਦ 

ਇਸ ਦੌਰਾਨ ਪਾਣੀ ਦਾ ਵਹਾਅ ਇੰਨਾ ਤੇਜ਼ ਸੀ ਕਿ ਭਗਵਾਨ ਦਾਸ ਉਸ ’ਚ ਡੁੱਬ ਗਿਆ। ਮ੍ਰਿਤਕ ਦੀ ਲਾਸ਼ ਖੇਤਾਂ ਤੋਂ ਕਾਫ਼ੀ ਦੂਰ ਜਾ ਕੇ ਮਿਲੀ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸ਼ੁਤਰਾਣਾ ਮਨਪ੍ਰੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਦੀ ਲਾਸ਼ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿਤੀ ਗਈ ਹੈ।