ਅਮਰੂਦ ਮੁਆਵਜ਼ਾ ਘੁਟਾਲਾ: ਗਮਾਡਾ ਕੋਲ ਜਮ੍ਹਾਂ ਹੋਈ ਕਰੀਬ 30 ਕਰੋੜ ਦੀ ਮੁਆਵਜ਼ਾ ਰਾਸ਼ੀ
ਅਮਰੂਦ ਮੁਆਵਜ਼ਾ ਘੁਟਾਲੇ ਵਿਚ 50 ਤੋਂ ਵੱਧ ਲਾਭਪਾਤਰੀਆਂ ਨੂੰ ਧੋਖੇ ਨਾਲ ਦਿਤਾ ਗਿਆ ਸੀ ਮੁਆਵਜ਼ਾ
ਮੋਹਾਲੀ: ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਮਰੂਦ ਮੁਆਵਜ਼ਾ ਘੁਟਾਲੇ ਵਿਚ 50 ਤੋਂ ਵੱਧ ਲਾਭਪਾਤਰੀਆਂ ਨੂੰ ਧੋਖੇ ਨਾਲ ਮੁਆਵਜ਼ਾ ਦਿਤਾ ਗਿਆ ਸੀ। ਵਿਜੀਲੈਂਸ ਅਧਿਕਾਰੀਆਂ ਅਨੁਸਾਰ 100 ਤੋਂ ਵੱਧ ਲਾਭਪਾਤਰੀਆਂ ਨੂੰ ਮੁਆਵਜ਼ਾ ਰਾਸ਼ੀ ਦਿਤੀ ਗਈ ਸੀ। ਹੁਣ ਤੱਕ ਦੀ ਜਾਂਚ 'ਚ ਪਤਾ ਲੱਗਾ ਹੈ ਕਿ 50 ਅਜਿਹੇ ਲਾਭਪਾਤਰੀ ਹਨ, ਜਿਨ੍ਹਾਂ ਨੇ ਪਟਵਾਰੀਆਂ ਨਾਲ ਮਿਲੀਭੁਗਤ ਨਾਲ ਧੋਖੇ ਨਾਲ ਮੁਆਵਜ਼ਾ ਲਿਆ ਹੈ।
ਇਹ ਵੀ ਪੜ੍ਹੋ: ਕ੍ਰਿਕਟ ਪ੍ਰਸ਼ੰਸਕਾਂ ਦਾ ਇਤਜ਼ਾਰ ਹੋਇਆ ਖ਼ਤਮ, ਪੀਸੀਏ ਸਟੇਡੀਅਮ 'ਚ ਅੱਜ ਤੋਂ ਸ਼ੁਰੂ ਹੋਵੇਗੀ ਸ਼ੇਰ-ਏ-ਪੰਜਾਬ ਟੀ-20 ਲੀਗ
ਵਿਜੀਲੈਂਸ ਵਲੋਂ ਧੋਖੇ ਨਾਲ ਮੁਆਵਜ਼ਾ ਮੰਗਣ ਵਾਲਿਆਂ ਨੂੰ ਨੋਟਿਸ ਭੇਜਣ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਗਈ ਹੈ। ਦੂਜੇ ਪਾਸੇ ਇਸ ਮਾਮਲੇ ਵਿਚ ਧੋਖੇ ਨਾਲ ਮੁਆਵਜ਼ਾ ਲੈਣ ਵਾਲੇ ਕਈ ਲਾਭਪਾਤਰੀਆਂ ਨੇ ਮੁਆਵਜ਼ਾ ਰਾਸ਼ੀ ਵਾਪਸ ਕਰਨੀ ਸ਼ੁਰੂ ਕਰ ਦਿਤੀ ਹੈ। ਕਰੀਬ 30 ਕਰੋੜ ਮੁਆਵਜ਼ਾ ਰਾਸ਼ੀ ਗਮਾਡਾ ਕੋਲ ਜਮ੍ਹਾਂ ਹੋ ਚੁੱਕੀ ਹੈ। ਇਸ ਕੇਸ ਵਿਚ ਦੋ ਆਈਏਐਸ ਅਫਸਰਾਂ ਦੀਆਂ ਪਤਨੀਆਂ ਦੇ ਨਾਂ ਵੀ ਸ਼ਾਮਲ ਹਨ ਜਿਨ੍ਹਾਂ ਨੇ ਫਰਜ਼ੀ ਤਰੀਕੇ ਨਾਲ ਮੁਆਵਜ਼ਾ ਲਿਆ ਸੀ ਪਰ ਹੁਣ ਤੱਕ ਦੋਵਾਂ ਆਈਏਐਸ ਅਧਿਕਾਰੀਆਂ ਦੀਆਂ ਪਤਨੀਆਂ ਖ਼ਿਲਾਫ਼ ਵਿਜੀਲੈਂਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ: ਮੀਂਹ ਤੋਂ ਬਾਅਦ ਹਿਮਾਚਲ ਦੇ ਲਾਹੌਲ ਸਪੀਤੀ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਹਾਲਾਂਕਿ ਅਧਿਕਾਰੀਆਂ ਦੀਆਂ ਪਤਨੀਆਂ ਵਲੋਂ ਜ਼ਮਾਨਤ ਲਈ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਵਿਜੀਲੈਂਸ ਨੇ ਇਸ ਮਾਮਲੇ ਵਿੱਚ ਤਿੰਨ ਪਟਵਾਰੀਆਂ ਸਮੇਤ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਵਿਚ ਆਉਣ ਵਾਲੇ ਦਿਨਾਂ ਵਿਚ ਗਮਾਡਾ ਦੇ ਬਾਗਬਾਨੀ ਵਿਭਾਗ ਦੇ ਹੋਰ ਸੇਵਾਮੁਕਤ ਅਧਿਕਾਰੀਆਂ ਦੀ ਗ੍ਰਿਫ਼ਤਾਰੀ ਸੰਭਵ ਹੈ। ਸੇਵਾਮੁਕਤੀ ਤੋਂ ਪਹਿਲਾਂ ਅਧਿਕਾਰੀਆਂ ਨੂੰ ਧੋਖੇ ਨਾਲ ਮੁਆਵਜ਼ਾ ਦਿੱਤਾ ਗਿਆ ਅਤੇ ਪਟਵਾਰੀਆਂ ਵਲੋਂ ਲਈ ਗਈ ਰਿਸ਼ਵਤ ਦੀ ਰਕਮ ਦੀ ਵੀ ਜਾਂਚ ਕੀਤੀ ਜਾ ਰਹੀ ਹੈ।