2020 ਦੇ ਮਸ਼ਹੂਰ ਦੋਹਰੇ ਕਤਲ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਵਕੀਲ ਅਤੇ ਉਸ ਦੀ ਅਸਿਸਟੈਂਟ ਦਾ ਕੀਤਾ ਸੀ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹਤਿਆ ਮਗਰੋਂ ਲਾਸ਼ਾਂ ਨੂੰ ਕਾਰ ਵਿਚ ਰੱਖ ਕੇ ਲਗਾਈ ਸੀ ਅੱਗ

Mastermind of double murder arrested in Hoshiarpur

 

ਹੁਸ਼ਿਆਰਪੁਰ: ਹੁਸ਼ਿਆਰਪੁਰ ਪੁਲਿਸ ਨੇ 2020 ਦੇ ਮਸ਼ਹੂਰ ਦੋਹਰੇ ਕਤਲ ਦੇ ਮਾਸਟਰਮਾਈਂਡ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਕੇਸ ਵਿਚ ਸੀਨੀਅਰ ਵਕੀਲ ਭਗਵੰਤ ਕਿਸ਼ੋਰ ਗੁਪਤਾ ਅਤੇ ਉਨ੍ਹਾਂ ਦੀ ਅਸਿਸਟੈਂਟ ਸੀਆ ਖੁੱਲਰ ਦੀ ਹਤਿਆ ਕਰ ਦਿਤੀ ਗਈ ਸੀ। ਇਸ ਮਗਰੋਂ ਲਾਸ਼ਾਂ ਨੂੰ ਕਾਰ 'ਚ ਪਾ ਕੇ ਅੱਗ ਲਗਾ ਦਿਤੀ ਗਈ ਤਾਂ ਜੋ ਉਨ੍ਹਾਂ ਨੂੰ ਖੁਰਦ-ਬੁਰਦ ਕੀਤਾ ਜਾ ਸਕੇ। ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਦਸਿਆ ਕਿ ਇਸ ਮਾਮਲੇ ਵਿਚ ਐਸ.ਪੀ. ਮੇਜਰ ਸਿੰਘ ਦੀ ਅਗਵਾਈ ਵਿਚ ਇੰਸਪੈਕਟਰ ਕਰਨੈਲ ਸਿੰਘ ਐਸ.ਐਚ.ਓ. ਮਾਡਲ ਟਾਊਨ ਦੀ ਵਿਸ਼ੇਸ਼ ਟੀਮ ਬਣਾਈ ਗਈ ਸੀ, ਜਿਸ ਨੇ ਦੋਸ਼ੀ ਨੂੰ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: ਨੂਰਪੁਰ ਬੇਦੀ-ਬੁੰਗਾ ਸਾਹਿਬ ਰੋਡ ’ਤੇ ਵਾਪਰੇ ਵੱਖ-ਵੱਖ ਹਾਦਸਿਆਂ ’ਚ ਦੋ ਦੀ ਮੌਤ ਅਤੇ ਦੋ ਜ਼ਖ਼ਮੀ

ਐਸ.ਐਸ.ਪੀ. ਨੇ ਦਸਿਆ ਕਿ 22 ਨਵੰਬਰ 2020 ਨੂੰ ਸਮਨਿੰਦਰ ਗੁਪਤਾ ਵਾਸੀ ਮਾਡਲ ਟਾਊਨ ਨੇ ਪੁਲਿਸ ਨੂੰ ਸ਼ਿਕਾਇਤ ਦਿਤੀ ਸੀ। ਜਿਸ ਵਿਚ ਦਸਿਆ ਗਿਆ ਕਿ 14 ਨਵੰਬਰ 2020 ਨੂੰ ਉਸ ਦੇ ਪਿਤਾ ਭਗਵੰਤ ਕਿਸ਼ੋਰ ਗੁਪਤਾ ਅਤੇ ਉਸ ਦੀ ਅਸਿਸਟੈਂਟ ਵਕੀਲ ਸੀਆ ਉਰਫ਼ ਗੀਤ ਪਤਨੀ ਅਸ਼ੀਸ਼ ਕੁਸ਼ਵਾਹਾ ਦਾ ਕਤਲ ਕਰ ਦਿਤਾ ਗਿਆ ਸੀ। ਫਿਰ ਦੋਵਾਂ ਦੀਆਂ ਲਾਸ਼ਾਂ ਨੂੰ ਸੀਆ ਦੀ ਕਾਰ ਵਿਚ ਪਾ ਕੇ ਪੁਰਹੀਰਾ ਬਾਈਪਾਸ ’ਤੇ ਇਕ ਦਰੱਖਤ ਨਾਲ ਟਕਰਾ ਦਿਤਾ ਗਿਆ। ਇਸ ਨੂੰ ਹਾਦਸੇ ਦਾ ਰੂਪ ਦੇਣ ਲਈ ਕਾਰ ਨੂੰ ਅੱਗ ਲਗਾ ਦਿਤੀ ਗਈ ਸੀ।

ਇਹ ਵੀ ਪੜ੍ਹੋ: ਸਥਾਨਕ ਸਰਕਾਰਾਂ ਮੰਤਰੀ ਵਲੋਂ ਪੰਜਾਬ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਤੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ) ਨਾਲ ਮੀਟਿੰਗ 

ਇਸ ਮਾਮਲੇ 'ਚ ਪੁਲਿਸ ਨੇ ਕਤਲ ਅਤੇ ਲਾਸ਼ ਨੂੰ ਖੁਰਦ ਬੁਰਦ ਕਰਨ ਦਾ ਮਾਮਲਾ ਦਰਜ ਕਰ ਲਿਆ। ਇਸ ਤੋਂ ਬਾਅਦ 23 ਨਵੰਬਰ ਨੂੰ ਇਸ ਮਾਮਲੇ ਦੇ ਇਕ ਦੋਸ਼ੀ ਕਪਿਲ ਕੁਸ਼ਵਾਹਾ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਪਿੰਡ ਮੰਗਲੌਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਕੀ 2 ਦੋਸ਼ੀ ਮ੍ਰਿਤਕ ਸੀਆ ਦਾ ਪਤੀ ਅਸ਼ੀਸ਼ ਅਤੇ ਸੁਨੀਲ ਕੁਮਾਰ ਫਰਾਰ ਹੋ ਗਏ।

ਇਹ ਵੀ ਪੜ੍ਹੋ: ਲੁੱਟ ਦੀ ਯੋਜਨਾ ਬਣਾ ਰਹੇ ਬਦਮਾਸ਼ਾਂ ਨੂੰ ਪੁਲਿਸ ਨੇ ਕੀਤਾ ਕਾਬੂ, ਬਦਮਾਸ਼ਾਂ ਨੇ ਪੁਲਿਸ ’ਤੇ ਕੀਤੀ ਫਾਈਰਿੰਗ 

ਇਸ ਮਾਮਲੇ ਵਿਚ ਡੀ.ਐਸ.ਪੀ. ਸਿਟੀ ਪਲਵਿੰਦਰ ਸਿੰਘ ਅਤੇ ਐਸ.ਐਚ.ਓ. ਕਰਨੈਲ ਸਿੰਘ ਦੀ ਟੀਮ ਨੇ ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਮਾਮਲੇ ਦੀ ਜਾਂਚ ਕੀਤੀ। ਜਿਸ ਤੋਂ ਬਾਅਦ ਮ੍ਰਿਤਕ ਸੀਆ ਦੇ ਪਤੀ ਆਸ਼ੀਸ਼ ਕੁਸ਼ਵਾਹਾ ਨੂੰ ਮੱਧ ਪ੍ਰਦੇਸ਼ ਦੇ ਸ਼ਾਹਡੋਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਯੂਪੀ ਛੱਡ ਕੇ ਦਿੱਲੀ ਦੇ ਮਯੂਰ ਵਿਹਾਰ ਵਿਚ ਰਹਿ ਰਿਹਾ ਸੀ। ਮੱਧ ਪ੍ਰਦੇਸ਼ ਤੋਂ ਉਸ ਦਾ ਟਰਾਂਜ਼ਿਟ ਰਿਮਾਂਡ ਲੈ ਕੇ ਹੁਸ਼ਿਆਰਪੁਰ ਲਿਆਂਦਾ ਗਿਆ।