Amritsar News : 5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ, ਪੰਥਕ ਮਸਲਿਆਂ ਨੂੰ ਲੈ ਕੇ ਹੋ ਸਕਦੇ ਹਨ ਵੱਡੇ ਫ਼ੈਸਲੇ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : ਇਜਲਾਸ 5 ਅਗਸਤ ਨੂੰ ਪ੍ਰਧਾਨ ਧਾਮੀ ਦੀ ਅਗਵਾਈ 'ਚ ਹੋਵੇਗਾ

5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ

Amritsar Latest News in Punjabi : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਖ਼ਤ ਸਾਹਿਬਾਨ ਦੀ ਮਰਿਆਦਾ ਸਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋਵੇਗਾ, ਜਿਸ ਸਬੰਧੀ ਮੈਂਬਰ ਸਾਹਿਬਾਨ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਇਹ ਇਜਲਾਸ 5 ਅਗਸਤ 2025 ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ, ਜਿਸ ਵਿਚ ਤਖ਼ਤ ਤਖਤ ਸਾਹਿਬਾਨ ਦੀ ਮਰਿਆਦਾ ਬਾਰੇ ਵਿਚਾਰ ਹੋਵੇਗੀ।

(For more news apart from Special session of Shiromani Gurdwara Parbandhak Committee to be held on August 5 News in Punjabi, stay tuned to Rozana Spokesman)