ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਹੋਰ ਲਾਭਪਾਤਰੀ ਜੋੜਨ ਲਈ ਜਾਗਰੂਕ ਮੁਹਿੰਮ ਵਿੱਢੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਦੀ ਉਨਾਂ..

Aruna Chaudhary

ਚੰਡੀਗੜ੍ਹ :- ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਦੀ ਉਨਾਂ ਦੇ ਪਹਿਲੇ ਬੱਚੇ ਦੇ ਜਨਮ ਹੋਣ 'ਤੇ ਤਿੰਨ ਕਿਸ਼ਤਾਂ ਵਿੱਚ ਕੁੱਲ 5000 ਰੁਪਏ ਦੀ ਆਰਥਿਕ ਸਹਾਇਤਾ ਕੀਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ਬਾਰੇ ਚਲਾਈ ਜਾ ਰਹੀ ਜਾਗਰੂਕਤਾ ਲਹਿਰ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ। 31 ਜੁਲਾਈ 2018 ਤੱਕ ਪੰਜਾਬ ਵਿਚ 1,06,709 ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ ਅਤੇ ਇਨ ਲਾਭਪਾਤਰੀਆਂ ਨੂੰ 27.10 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਆਨਲਾਈਨ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ।

ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪੰਜਾਬ ਸੂਬੇ ਵਿੱਚ ਪਹਿਲੀ ਜੁਲਾਈ 2017 ਤੋਂ ਲਾਗੂ ਕੀਤੀ ਜਾ ਚੁੱਕੀ ਹੈ ਜਿਸ ਅਧੀਨ ਵਿਭਾਗ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਨੂੰ ਉਨ੍ਹਾਂ ਦੇ ਪਹਿਲੇ ਬੱਚੇ ਦੇ ਜਨਮ ਹੋਣ 'ਤੇ ਤਿੰਨ ਕਿਸ਼ਤਾਂ ਵਿੱਚ ਕ੍ਰਮਵਾਰ 1000 ਰੁਪਏ, 2000 ਰੁਪਏ ਤੇ 2000 ਰੁਪਏ ਦੀ ਅਦਾਇਗੀ ਕੀਤੀ ਜਾਂਦੀ ਹੈ। ਪ੍ਰਤੀ ਲਾਭਪਾਤਰੀ 5000 ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਸਕੀਮ ਅਧੀਨ ਲਾਭ ਲੈਣ ਲਈ ਕੋਈ ਆਮਦਨ ਦੀ ਸ਼ਰਤ ਨਹੀਂ ਹੈ। ਕੋਈ ਵੀ ਔਰਤ ਜੋ ਸਰਕਾਰੀ ਕਰਮਚਾਰੀ ਨਾ ਹੋਵੇ, ਉਹ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੀ ਹੈ।

ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਕੀਮ ਬਾਰੇ ਜਾਗਰੂਕ ਮੁਹਿੰਮ ਵਿੱਢੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਲਾਭਪਾਤਰੀ ਇਸ ਸਕੀਮ ਦਾ ਫਾਇਦਾ ਲੈ ਸਕਣ। ਉਨ੍ਹਾਂ ਵਿਭਾਗ ਵੱਲੋਂ ਆਮ ਜਨਤਾ ਨੂੰ ਬੇਨਤੀ ਵੀ ਕੀਤੀ ਇਸ ਯੋਜਨਾ ਅਧੀਨ ਵੱਧ ਤੋਂ ਵੱਧ ਲਾਭ ਲੈਣ ਹਿੱਤ ਆਪਣੇ ਨੇੜਲੇ ਆਂਗਣਵਾੜੀ ਸੈਂਟਰ ਵਿਖੇ ਆਂਗਣਵਾੜੀ ਵਰਕਰ ਨਾਲ ਸੰਪਰਕ ਕੀਤਾ ਜਾਵੇ। ਇਸ ਤੋਂ ਇਲਾਵਾ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਹੈਲਪ ਲਾਈਨ ਨੰਬਰਾਂ 0172-2608746 ਅਤੇ 70872-23325 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Related Stories