''ਅਕਾਲੀ ਦਲ ਕਰਵਾਏਗਾ ਰਵੀਦਾਸ ਮੰਦਰ ਦੀ ਉਸਾਰੀ'', ਸੁਖਬੀਰ ਬਾਦਲ ਨੇ ਕੀਤਾ ਐਲਾਨ 

ਏਜੰਸੀ

ਖ਼ਬਰਾਂ, ਪੰਜਾਬ

ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਅਕਾਲੀ ਦਲ ਇਸ ਕੇਸ ਦੀ ਕਾਨੂੰਨੀ ਲੜਾਈ ਵਿਚ ਮੱਦਦ ਕਰਨ ਅਤੇ ਇਤਿਹਾਸਕ ਮੰਦਰ ਦੀ ਮੁੜ ਉਸਾਰੀ ਦਾ ਖਰਚਾ ਉਠਾਉਣ ਲਈ ਤਿਆਰ ਹੈ।

Sukhbir Badal

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤੁਗਲਕਾਬਾਦ ਦਿੱਲੀ ਵਿਖੇ ਦਿੱਲੀ ਵਿਕਾਸ ਅਥਾਰਟੀ ਵੱਲੋਂ ਰਵੀਦਾਸ ਜੀ ਦਾ ਇਤਿਹਾਸਕ ਮੰਦਰ ਢਾਹੁਣ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਅਕਾਲੀ ਦਲ ਇਸ ਕੇਸ ਦੀ ਕਾਨੂੰਨੀ ਲੜਾਈ ਵਿਚ ਮੱਦਦ ਕਰਨ ਅਤੇ ਇਤਿਹਾਸਕ ਮੰਦਰ ਦੀ ਮੁੜ ਉਸਾਰੀ ਦਾ ਖਰਚਾ ਉਠਾਉਣ ਲਈ ਤਿਆਰ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਧਾਰਮਿਕ ਗੁਰੂਆਂ ਦੀ ਬੇਅਦਬੀ ਬਰਦਾਸ਼ਤ ਨਹੀਂ ਕਰੇਗਾ ਅਤੇ ਜਲਦੀ ਹੀ ਇਹ ਮਾਮਲਾ ਭਾਰਤ ਸਰਕਾਰ ਕੋਲ ਉਠਾਏਗਾ।

ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਇਸ ਸਬੰਧੀ ਕੀਤੀਤ ਇਕ ਫੇਸਬੁੱਕ ਪੋਸਟ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ ਵਿਚ ਗ਼ਲਤੀ ਨਾਲ ''ਬੇਅਦਬੀ ਬਰਦਾਸ਼ਤ ਨਹੀਂ ਕਰੇਗਾ'' ਦੀ ਬਜਾਏ ''ਬੇਅਦਬੀ ਬਰਦਾਸ਼ਤ ਕਰੇਗਾ'' ਲਿਖਿਆ ਹੋਇਆ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਰਵੀਦਾਸ ਭਾਈਚਾਰੇ ਵੱਲੋਂ ਇਸੇ ਸਬੰਧ ਵਿਚ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦਾ ਸੂਬੇ ਭਰ ਵਿਚ ਮਿਲਿਆ ਜੁਲਿਆ ਅਸਰ ਨਜ਼ਰ ਆ ਰਿਹਾ ਹੈ।

ਜ਼ਿਕਰਯੋਗ ਹੈ ਕਿ ਦਿੱਲੀ ਦੇ ਤੁਗਲਕਾਬਾਦ 'ਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਢਾਹੁਣ ਦੇ ਵਿਰੋਧ 'ਚ ਮੰਗਲਵਾਰ ਮਤਲਬ ਕਿ 13 ਅਗਸਤ ਨੂੰ 'ਪੰਜਾਬ ਬੰਦ' ਦਾ ਸੱਦਾ ਦਿੱਤਾ ਗਿਆ ਹੈ। ਬੰਦ ਦੇ ਐਲਾਨ ਤੋਂ ਬਾਅਦ ਸੂਬਾ ਸਰਕਾਰ ਨੇ ਸੁਰੱਖਿਆ ਦੇ ਪੁਖਤਾ ਬੰਦੋਬਸਤ ਕੀਤੇ ਹੋਏ ਹਨ ਅਤੇ ਸਾਰੇ ਜ਼ਿਲਿਆਂ 'ਚ ਹਾਈ ਅਲਰਟ ਕਰ ਦਿੱਤਾ ਗਿਆ ਹੈ। ਖਾਸ ਕਰਕੇ ਦੋਆਬਾ ਦੇ ਇਲਾਕਿਆਂ 'ਚ ਖਾਸ ਪੁਲਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।