ਪੁਲਿਸ ਨੇ ਬੰਬੀਹਾ ਗੈਂਗ ਦੇ ਦੋ ਹੋਰ ਗੈਂਗਸਟਰਾਂ ਨੂੰ ਕੀਤਾ ਕਾਬੂ, ਪਾਕਿਸਤਾਨ ਦੀ ਸਰਹੱਦ ਤੋਂ ਨਸ਼ੇ ਦੀ ਕਰਦੇ ਸਨ ਤਸਕਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨਾਂ ਦਾ ਲਿਆ ਪੁਲਿਸ ਰਿਮਾਂਡ

Photo

 

ਜ਼ੀਰਕਪੁਰ: ਢਕੋਲੀ ਇਲਾਕੇ 'ਚ 8 ਅਗਸਤ ਨੂੰ ਫੜੇ ਗਏ ਬੰਬੀਹਾ ਗੈਂਗ ਦੇ ਨਾਮੀ ਗੈਂਗਸਟਰ ਹੈਪੀ ਭੁੱਲਰ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ ਮੌਕੇ 'ਤੇ ਹੀ ਦੋ ਹੋਰ ਗੈਂਗਸਟਰਾਂ ਨੂੰ ਕਾਬੂ ਕੀਤੇ ਹਨ। ਇਹ ਕਾਰਵਾਈ ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਕੀਤੀ ਗਈ ਹੈ। ਪੁਲਿਸ ਨੇ ਗ੍ਰਿਫ਼ਤਾਰ ਕੀਤੇ ਦੋਵਾਂ ਵਿਅਕਤੀਆਂ ਨੂੰ ਡੇਰਾਬਸੀ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲਿਆ ਹੈ।

 

ਫੜੇ ਗਏ ਮੁਲਜ਼ਮਾਂ ਦੀ ਪਛਾਣ ਪ੍ਰੀਤਪਾਲ ਅਤੇ ਰਾਕੇਸ਼ ਕੁਮਾਰ ਦੋਵੇਂ ਵਾਸੀ ਸੰਗਰੂਰ ਵਜੋਂ ਹੋਈ ਹੈ। ਜੋ ਬੰਬੀਹਾ ਗਰੁੱਪ ਲਈ ਕੰਮ ਕਰਦੇ ਹਨ ਅਤੇ ਇਹ ਗਿਰੋਹ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਹੋਣ ਵਾਲੀ ਕਮਾਈ ਨੂੰ ਹਥਿਆਰ ਅਤੇ ਵਾਹਨ ਖਰੀਦਣ ਲਈ ਵਰਤਦਾ ਸੀ। ਫੜੇ ਗਏ ਦੋਵੇਂ ਮੁਲਜ਼ਮ ਬੰਬੀਹਾ ਗੈਂਗ ਦੇ ਹੈਪੀ ਭੁੱਲਰ ਦੇ ਖਾਸ ਦੱਸੇ ਜਾਂਦੇ ਹਨ।

8 ਅਗਸਤ ਨੂੰ ਢਕੋਲੀ ਥਾਣੇ ਵਿੱਚ ਆਈਪੀਸੀ ਦੀ ਧਾਰਾ 473 ਅਤੇ 120ਬੀ, ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ, ਇਸੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ।

ਜਿਸ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਢਕੋਲੀ ਦੇ ਐੱਸਐੱਚਓ ਸਿਮਰਜੀਤ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਪ੍ਰਿਤਪਾਲ ਸਿੰਘ ਖ਼ਿਲਾਫ਼ ਐਨਡੀਪੀਐਸ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਜਿਸ ਨੂੰ ਪੁਲਿਸ ਨੇ ਢਕੌਲੀ ਇਲਾਕੇ ਤੋਂ ਕਾਬੂ ਕੀਤਾ ਹੈ।