ਪਿਛਲੀਆਂ ਸਰਕਾਰਾਂ ਨੇ 'ਇਕ ਵਿਧਾਇਕ ਕਈ ਪੈਨਸ਼ਨਾਂ' ਜ਼ਰੀਏ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ- ਰਾਘਵ ਚੱਢਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ ਹੈ।

Raghav Chadha


ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਸ ਇਤਿਹਾਸਕ ਪਹਿਲਕਦਮੀ ਨਾਲ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ 100 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਿਛਲੀਆਂ ਸਰਕਾਰਾਂ ਨੂੰ ਨਿਸ਼ਾਨੇ ’ਤੇ ਲਿਆ ਹੈ।

Tweet

ਰਾਘਵ ਚੱਢਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ 'ਇਕ ਵਿਧਾਇਕ ਕਈ ਪੈਨਸ਼ਨਾਂ' ਜ਼ਰੀਏ ਸਰਕਾਰੀ ਖਜ਼ਾਨੇ ਨੂੰ ਚੂਨਾ ਲਗਾਇਆ ਅਤੇ ਆਪਣੀਆਂ ਜੇਬਾਂ ਭਰੀਆਂ। ਚੋਣਾਂ ਹਾਰ ਕੇ ਵੀ ਸਾਬਕਾ ਵਿਧਾਇਕ ਫਾਇਦੇ ’ਚ ਸਨ! ਅੱਜ ਮਾਨ ਸਰਕਾਰ ਨੇ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਦੀ ਬੱਚਤ ਕਰਦੇ ਹੋਏ 'ਇਕ ਵਿਧਾਇਕ ਇਕ ਪੈਨਸ਼ਨ' ਦੀ ਸ਼ੁਰੂਆਤ ਕੀਤੀ ਹੈ।