ਆਜ਼ਾਦੀ ਦਿਹਾੜੇ ਮੌਕੇ ਚੰਡੀਗੜ੍ਹ ਦੀ SSP ਕੰਵਰਦੀਪ ਕੌਰ ਨੂੰ ਮਿਲੇਗਾ ਕੇਂਦਰੀ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਪੂਰਥਲਾ 'ਚ ਸੱਤ ਸਾਲਾ ਬੱਚੀ ਦੇ ਬਲਾਤਕਾਰੀ ਨੂੰ 11 ਮਹੀਨਿਆਂ 'ਚ ਦਿਵਾਈ ਸੀ ਸਜ਼ਾ

Chandigarh's SSP Kanvardeep Kaur

ਚੰਡੀਗੜ੍ਹ : ਆਜ਼ਾਦੀ ਦਿਹਾੜੇ ਮੌਕੇ ਪੰਜਾਬ ਕੇਡਰ ਦੀ ਆਈਪੀਐਸ ਅਧਿਕਾਰੀ ਅਤੇ ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ ਕੌਰ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਕੰਵਰਦੀਪ ਕੌਰ ਨੂੰ ਜਾਂਚ ਵਿਚ ਉੱਤਮਤਾ ਲਈ ‘ਕੇਂਦਰੀ ਗ੍ਰਹਿ ਮੰਤਰੀ ਪੁਰਸਕਾਰ-2023’ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਖੰਨਾ 'ਚ ਕਾਰ ਨੇ ਸਾਈਕਲ ਨੂੰ ਮਾਰੀ ਟੱਕਰ, ਕਈ ਫੁੱਟ ਦੂਰ ਝਾੜੀਆਂ 'ਚ ਡਿੱਗਿਆ ਸਾਈਕਲ ਸਵਾਰ, ਮੌਤ

ਦੱਸ ਦੇਈਏ ਕਿ ਆਈਪੀਐਸ ਅਧਿਕਾਰੀ ਕੰਵਰਦੀਪ ਕੌਰ ਨੇ ਐੱਸਐੱਸਪੀ ਕਪੂਰਥਲਾ ਹੁੰਦਿਆਂ ਮਾਰਚ 2021 ਵਿਚ ਸੱਤ ਸਾਲਾ ਬੱਚੀ ਨਾਲ ਜਬਰ-ਜਨਾਹ ਦੇ ਮਾਮਲੇ ਵਿਚ ਰੇਲ ਕੋਚ ਫੈਕਟਰੀ ਕਪੂਰਥਲਾ ਦੇ ਨਜ਼ਦੀਕ ਝੁੱਗੀਆਂ ਵਿਚ ਰਹਿਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਸੀ। ਐੱਸਐੱਸਪੀ ਨੇ ਮਾਸੂਮ ਬੱਚੀ ਨਾਲ ਜਬਰ-ਜਨਾਹ ਦੇ ਮਾਮਲੇ ਦੀ ਪੈਰਵੀ ਕਰਦਿਆਂ 11 ਮਹੀਨੇ ਵਿਚ ਕੇਸ ਦੀ ਸੁਣਵਾਈ ਪੂਰੀ ਕਰਵਾ ਕੇ ਮੁਲਜ਼ਮ ਨੂੰ ਮੌਤ ਦੀ ਸਜ਼ਾ ਦਿਵਾਈ ਸੀ। ਕੇਂਦਰੀ ਗ੍ਰਹਿ ਮੰਤਰਾਲੇ ਤੋਂ ਸਨਮਾਨ ਹਾਸਲ ਕਰਨ ਵਾਲਿਆਂ ਵਿਚ ਚੰਡੀਗੜ੍ਹ ਦੇ ਡੀਐੱਸਪੀ ਦਲਬੀਰ ਸਿੰਘ ਦਾ ਨਾਮ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: ਮੱਧ ਪ੍ਰਦੇਸ਼ 'ਚ ਪ੍ਰਿਯੰਕਾ ਗਾਂਧੀ ਅਤੇ ਕਮਲਨਾਥ ਖਿਲਾਫ਼ FIR ਦਰਜ  

ਦਰਅਸਲ, ਗ੍ਰਹਿ ਮੰਤਰਾਲੇ ਨੇ ਭਾਰਤ ਦੀ ਪ੍ਰਮੁੱਖ ਜਾਂਚ ਏਜੰਸੀ ਸੀਬੀਆਈ ਸਮੇਤ ਵੱਖ-ਵੱਖ ਰਾਜਾਂ ਦੇ ਪੁਲਿਸ ਬਲਾਂ ਦੇ ਲਗਭਗ 140 ਛੋਟੇ ਅਤੇ ਵੱਡੇ ਸਟਾਫ-ਅਧਿਕਾਰੀਆਂ ਨੂੰ ਸਨਮਾਨਿਤ ਕਰਨ ਦੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਦੋਵਾਂ ਅਧਿਕਾਰੀਆਂ ਦੇ ਨਾਂ ਵੀ ਸ਼ਾਮਲ ਹਨ।