ਨਵੀਂ ਦਿੱਲੀ: ਕੈਨੇਡਾ 'ਚ ਹਿੰਦੂ ਮੰਦਿਰ 'ਤੇ ਹਮਲਾ ਹੋਇਆ ਹੈ। ਖਾਲਿਸਤਾਨੀਆਂ ਵਲੋਂ ਮੰਦਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਵਿਚ ਖਾਲਿਸਤਾਨੀਆਂ ਨੇ ਸ਼ਨੀਵਾਰ ਦੇਰ ਰਾਤ ਇਕ ਲਕਸ਼ਮੀ ਨਰਾਇਣ ਮੰਦਿਰ ਵਿਚ ਭੰਨਤੋੜ ਕੀਤੀ ਅਤੇ ਇਸ ਦੇ ਮੁੱਖ ਦਰਵਾਜ਼ੇ ਉਤੇ ਉਸਦੇ ਪੋਸਟਰ ਚਿਪਕਾਏ। ਮੁਲਜ਼ਮਾਂ ਦੀ ਇਹ ਹਰਕਤ ਮੰਦਿਰ ਦੀ ਇਮਾਰਤ ਵਿਚ ਲੱਗੇ ਸੀਸੀਟੀਵੀ ਵਿਚ ਵੀ ਕੈਦ ਹੋ ਗਈ ਹੈ।
ਇਹ ਵੀ ਪੜ੍ਹੋ: ਰਾਜਸਥਾਨ ਦੇ ਡਿਡਵਾਨਾ 'ਚ ਬੱਸ ਅਤੇ ਕਾਰ ਦੀ ਹੋਈ ਭਿਆਨਕ ਟੱਕਰ, 7 ਲੋਕਾਂ ਦੀ ਮੌਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੰਦਿਰ 'ਚ ਪੂਜਾ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਪ੍ਰੈਲ 2015 'ਚ ਇਥੇ ਪਹੁੰਚੇ ਸਨ। ਪੋਸਟਰ ਵਿਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਵੀ ਹੈ। ਪੋਸਟਰ ਰਾਹੀਂ ਕੈਨੇਡਾ ਤੋਂ ਨਿੱਝਰ ਦੇ ਕਤਲ ਵਿਚ ਭਾਰਤ ਦੀ ਭੂਮਿਕਾ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਸਰਕਾਰ ਨੇ ਨਿੱਝਰ 'ਤੇ 10 ਲੱਖ ਦਾ ਇਨਾਮ ਵੀ ਰੱਖਿਆ ਸੀ।
ਇਹ ਵੀ ਪੜ੍ਹੋ: ਪੰਜਾਬ ਵੱਡੇ ਸੰਵਿਧਾਨਕ ਸੰਕਟ ਵੱਲ ਵੱਧ ਰਿਹਾ ਹੈ- ਰਾਜਪਾਲ ਬਨਵਾਰੀ ਲਾਲ ਪੁਰੋਹਿਤ
ਹਰਦੀਪ ਸਿੰਘ ਨਿੱਝਰ ਕੈਨੇਡਾ ਦੇ ਸਰੀ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੁਖੀ ਸਨ। 18 ਜੂਨ ਨੂੰ ਗੁਰਦੁਆਰੇ ਦੇ ਅੰਦਰ ਦੋ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਕਤਲ ਕਰ ਦਿਤਾ ਸੀ। ਭਾਰਤ ਸਰਕਾਰ ਨੇ ਉਸ ਨੂੰ ਅੱਤਵਾਦੀ ਘੋਸ਼ਿਤ ਕਰ ਦਿਤਾ ਸੀ। ਕਿਹਾ ਜਾਂਦਾ ਹੈ ਕਿ ਉਹ ਵੱਖਵਾਦੀ ਸੰਗਠਨ ਟਾਈਗਰ ਫੋਰਸ ਦਾ ਮੁਖੀ ਸੀ।
ਖਾਲਿਸਤਾਨੀਆਂ ਦਾ ਦਾਅਵਾ ਹੈ ਕਿ ਹਰਦੀਪ ਸਿੰਘ ਦੇ ਕਤਲ ਪਿੱਛੇ ਭਾਰਤ ਸਰਕਾਰ ਦਾ ਹੱਥ ਹੈ। ਇਸ ਦੇ ਨਾਲ ਹੀ ਕੈਨੇਡਾ ਵਿਚ ਇਸ ਸਾਲ ਖਾਲਿਸਤਾਨੀਆਂ ਵਲੋਂ ਮੰਦਰ ਵਿਚ ਭੰਨਤੋੜ ਦਾ ਇਹ ਤੀਜਾ ਮਾਮਲਾ ਹੈ। ਅਜਿਹੇ ਮਾਮਲੇ ਪਹਿਲਾਂ ਵੀ ਕਈ ਵਾਰ ਸਾਹਮਣੇ ਆਏ ਹਨ, ਜਦੋਂ ਹਿੰਦੂ ਮੰਦਿਰਾਂ ਦੀ ਭੰਨਤੋੜ ਕੀਤੀ ਗਈ ਸੀ ਅਤੇ ਭਾਰਤ ਵਿਰੋਧੀ ਨਾਅਰੇ ਲਿਖੇ ਗਏ ਸਨ।