Punjab News: NCB ਤੇ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਨੂੰ ਕਾਬੂ ਕਰ ਡਿਬਰੂਗੜ੍ਹ ਜੇਲ੍ਹ ’ਚ ਭੇਜਿਆ
Punjab News: PIT-NDPS ਤਹਿਤ ਕਾਰਵਾਈ ਦਾ ਪਹਿਲਾ ਮਾਮਲਾ
A major action by NCB and Punjab Police, the police took the drug smuggler into custody and sent him to Dibrugarh Jail
Punjab News : ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੰਜਾਬ ਤੋਂ ਇੱਕ ਨਸ਼ਾ ਤਸਕਰ ਨੂੰ ਹਿਰਾਸਤ ਵਿੱਚ ਲੈ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਹੈ। ਪੁਲਿਸ ਨੇ ਇਸ ਤਸਕਰ ਦੇ ਖਿਲਾਫ NDPS (PIT-NDPS) ਦੇ ਤਹਿਤ ਗੈਰ-ਕਾਨੂੰਨੀ ਤਸਕਰੀ ਦੀ ਰੋਕਥਾਮ ਦੀ ਧਾਰਾ 3(1) ਦੇ ਤਹਿਤ ਕਾਰਵਾਈ ਕੀਤੀ ਹੈ। ਸੂਬੇ ਵਿੱਚ ਇਹ ਪਹਿਲਾ ਮਾਮਲਾ ਹੈ, ਜਦੋਂ ਕਿਸੇ ਨੂੰ ਐਨਡੀਪੀਐਸ ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲੈ ਕੇ ਕਿਸੇ ਹੋਰ ਸੂਬੇ ਦੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਹੋਵੇ।
ਫੜੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਉਰਫ ਬਿੱਲਾ ਵਾਸੀ ਗੁਰਦਾਸਪੁਰ ਸ਼ਹਿਰੀ ਵਜੋਂ ਹੋਈ ਹੈ। ਬਿੱਲਾ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ 10 ਤੋਂ ਵੱਧ ਕੇਸ ਦਰਜ ਹਨ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਸੀ। ਮੁਲਜ਼ਮ ਪਾਕਿਸਤਾਨੀ ਸਮੱਗਲਰਾਂ ਨਾਲ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਵਿੱਚ ਸ਼ਾਮਲ ਹੈ।