Punjab Weather Update : ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਅਸਮਾਨ 'ਚ ਛਾਈਆਂ ਕਾਲੀਆਂ ਘਟਾਵਾਂ ,ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
ਮੋਹਾਲੀ -ਚੰਡੀਗੜ੍ਹ ਦੇ ਨੇੜਲੇ ਇਲਾਕਿਆਂ 'ਚ ਮੰਗਲਵਾਰ ਨੂੰ ਮੀਂਹ ਪੈ ਰਿਹਾ
Punjab Weather Update : ਪੰਜਾਬ 'ਚ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੋਹਾਲੀ -ਚੰਡੀਗੜ੍ਹ ਦੇ ਨੇੜਲੇ ਇਲਾਕਿਆਂ 'ਚ ਮੰਗਲਵਾਰ ਨੂੰ ਦੁਪਹਿਰ ਬਾਅਦ ਮੀਂਹ ਪਿਆ ਹੈ, ਜਿਸ ਨਾਲ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਬੀਤੀ ਰਾਤ ਵੀ ਸੂਬੇ ਦੇ ਕਈ ਹਿੱਸਿਆਂ 'ਚ ਹਲਕੀ ਕਿਣਮਿਣ ਹੋਈ ਸੀ।
ਚੰਡੀਗੜ੍ਹ 'ਚ ਮੌਸਮ ਵਿਭਾਗ ਨੇ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਸੀ। ਮੌਸਮ ਵਿਭਾਗ ਨੇ 16 ਅਗਸਤ ਤੱਕ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਚੰਗੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਕੁਝ ਇਲਾਕਿਆਂ 'ਚ ਹਨੇਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ 16 ਅਗਸਤ ਤੱਕ ਰੁਕ-ਰੁਕ ਕੇ ਮੀਂਹ ਪੈਂਦਾ ਰਹੇਗਾ। ਹਾਲਾਂਕਿ ਸੋਮਵਾਰ ਨੂੰ ਤੇਜ਼ ਧੁੱਪ ਕਾਰਨ ਤਾਪਮਾਨ 'ਚ 6 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ ਸੀ।
ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 14 ਅਗਸਤ ਨੂੰ ਇਸ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਪਰ 15 ਅਗਸਤ ਤੱਕ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੇਗੀ। ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ।