Rajinder Pal Kaur Chhina Accident News: ਲੁਧਿਆਣਾ 'ਚ 'ਆਪ' ਵਿਧਾਇਕਾ ਦਾ ਐਕਸੀਡੈਂਟ, ਲੱਗੀਆਂ ਗੰਭੀਰ ਸੱਟਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Rajinder Pal Kaur Chhina Accident News: ਦਿੱਲੀ ਤੋਂ ਵਾਪਸ ਆਉਂਦੇ ਸਮੇਂ ਡਿਵਾਈਡਰ ਨਾਲ ਟਕਰਾਈ ਕਾਰ

AAP MLA Rajinder Pal Kaur Chhina accident in Ludhiana

AAP MLA Rajinder Pal Kaur Chhina accident in Ludhiana: ਲੁਧਿਆਣਾ ਤੋਂ ਆਮ ਆਦਮੀ ਪਾਰਟੀ (ਆਪ) ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਐਕਸੀਡੈਂਟ ਹੋ ਗਿਆ। ਉਨ੍ਹਾਂ ਦੀ ਕਾਰ ਖਨੌਰੀ ਸਰਹੱਦ ਨੇੜੇ ਇੱਕ ਡਿਵਾਈਡਰ ਨਾਲ ਟਕਰਾ ਗਈ। ਉਨ੍ਹਾਂ ਦੇ ਚਿਹਰੇ 'ਤੇ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਤੁਰੰਤ ਹਰਿਆਣਾ ਦੇ ਕੈਥਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਰਾਜਿੰਦਰਪਾਲ ਕੌਰ ਛੀਨਾ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਗਈ ਹੋਈ ਸੀ। ਉਹ ਰਾਤ ਨੂੰ ਦਿੱਲੀ ਹਵਾਈ ਅੱਡੇ 'ਤੇ ਉਤਰੀ ਸੀ। ਉਸ ਦਾ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਉਸ ਨੂੰ ਲੈਣ ਗਏ ਸਨ।

ਜਦੋਂ ਉਹ ਸਵੇਰੇ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਉਸ ਦੀ ਕਾਰ ਦੇ ਸਾਹਮਣੇ ਕੋਈ ਚੀਜ਼ ਆ ਗਈ, ਜਿਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਤੇ ਡਿਵਾਈਡਰ ਨਾਲ ਟਕਰਾ ਗਈ।

(For more news apart from “Roof collapsed in Nuh Haryana News, ” stay tuned to Rozana Spokesman.)