Rapper Badshah ਦੇ ਕਲੱਬ ’ਤੇ ਹਮਲਾ ਕਰਨ ਵਾਲੇ ਨੂੰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ’ਚ ਹੈ ਮੁਲਜ਼ਮ ਦੀਪਕ
Delhi Police news : ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਦੇ ਕਲੱਬ ’ਤੇ ਹਮਲਾ ਕਰਨ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿੱਲੀ ਪੁਲਿਸ ਨੇ ਇਸ ਮਾਮਲੇ ’ਚ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ। ਮੁਲਜ਼ਮ ਵੱਲੋਂ 26 ਨਵੰਬਰ 2024 ਨੂੰ ਚੰਡੀਗੜ੍ਹ ’ਚ ਕਲੱਬ ਦੇ ਬਾਹਰ ਧਮਾਕਾ ਕੀਤਾ ਗਿਆ ਸੀ ਅਤੇ ਕਰੂਡ ਬੰਬ ਸੁੱਟਣ ਮਗਰੋਂ ਮੁਲਜ਼ਮ ਫਰਾਰ ਹੋ ਗਿਆ ਸੀ।
ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਗੈਂਗਸਟਰ ਗੋਲਡੀ ਬਰਾੜ ਦੇ ਸੰਪਰਕ ਵਿੱਚ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਵੀ ਬਾਦਸ਼ਾਹ ਦੇ ਨਾਈਟ ਕਲੱਬ ’ਚ ਧਮਾਕਾ ਹੋਇਆ ਸੀ। ਮੋਟਰ ਸਾਈਕਲ ’ਤੇ ਆਏ ਨੌਜਵਾਨ ਦੇਸੀ ਬੰਬ ਸੁੱਟ ਕੇ ਫਰਾਰ ਹੋ ਗਏ ਸਨ। ਇਸ ਧਮਾਕੇ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸੀ ਪਰ ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ ਕਲੱਬ ਦੇ ਸ਼ੀਸ਼ੇ ਟੁੱਟ ਗਏ।
ਜ਼ਿਕਰਯੋਗ ਹੈ ਕਿ ਮੁਲਜ਼ਮ ਦੀ ਪਛਾਣ ਦੀਪਕ ਵਜੋਂ ਹੋਈ ਹੈ ਜੋ ਕਿ ਪੰਜਾਬ ਦੇ ਫਰੀਦਕੋਟ ਦਾ ਰਹਿਣ ਵਾਲਾ ਹੈ। ਦੀਪਕ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।