''ਸੱਚਾਈ ਜਾਣੇ ਬਿਨਾਂ ਨਾ ਦਿੱਤੀ ਜਾਵੇ ਬਲਦੇਵ ਕੁਮਾਰ ਨੂੰ ਸ਼ਰਨ''
ਪਾਕਿ ਨਾਗਰਿਕ ਬਲਦੇਵ ਕੁਮਾਰ ਬਾਰੇ ਦਾਦੂਵਾਲ ਦਾ ਵੱਡਾ ਬਿਆਨ
ਚੰਡੀਗੜ੍ਹ: ਪਾਕਿਸਤਾਨ ਵਿਚ ਅਪਣੀ ਜਾਨ ਨੂੰ ਖ਼ਤਰਾ ਹੋਣ ਦਾ ਹਵਾਲਾ ਦੇ ਕੇ ਭਾਰਤ ਵਿਚ ਸ਼ਰਨ ਮੰਗਣ ਵਾਲੇ ਇਮਰਾਨ ਖ਼ਾਨ ਦੀ ਪਾਰਟੀ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਇਸ ਸਮੇਂ ਕਾਫ਼ੀ ਸੁਰਖੀਆਂ ਵਿਚ ਆਏ ਹੋਏ ਹਨ। ਹੁਣ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਪਾਕਿਸਤਾਨੀ ਨਾਗਰਿਕ ਬਲਦੇਵ ਕੁਮਾਰ ਬਾਰੇ ਬੋਲਦਿਆਂ ਆਖਿਆ ਕਿ ਖ਼ਬਰਾਂ ਤੋਂ ਜਾਣਕਾਰੀ ਮਿਲ ਰਹੀ ਹੈ ਕਿ ਬਲਦੇਵ ਕੁਮਾਰ ਇਕ ਸਿੱਖ ਵਿਧਾਇਕ ਦੇ ਕਤਲ ਮਾਮਲੇ ਵਿਚ ਨਾਮਜ਼ਦ ਹੈ ਅਤੇ ਪਾਕਿਸਤਾਨ ਤੋਂ ਭਗੌੜਾ ਹੋ ਕੇ ਭਾਰਤ ਵਿਚ ਸ਼ਰਨ ਮੰਗ ਰਿਹਾ ਹੈ।
ਉਨ੍ਹਾਂ ਆਖਿਆ ਕਿ ਜੇਕਰ ਬਲਦੇਵ ਕੁਮਾਰ ਦਾ ਕਤਲ ਮਾਮਲੇ ਵਿਚ ਕੋਈ ਹੱਥ ਐ ਤਾਂ ਉਸ ਨੂੰ ਇੱਥੇ ਸ਼ਰਨ ਨਹੀਂ ਦਿੱਤੀ ਜਾਣੀ ਚਾਹੀਦੀ ਪਰ ਜੇਕਰ ਉਹ ਕਤਲ ਮਾਮਲੇ ਵਿਚ ਨਿਰਦੋਸ਼ ਹੈ ਤਾਂ ਫਿਰ ਭਾਰਤ ਸਰਕਾਰ ਨੂੰ ਸ਼ਰਨ ਦੇਣ ਬਾਰੇ ਵਿਚਾਰ ਕਰਨਾ ਚਾਹੀਦਾ ਹੈ। ਦੱਸ ਦਈਏ ਕਿ ਬਲਦੇਵ ਕੁਮਾਰ ਨੇ ਪਿਛਲੇ ਦਿਨੀਂ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਆਖਿਆ ਸੀ ਕਿ ਪਾਕਿਸਤਾਨ ਵਿਚ ਘੱਟ ਗਿਣਤੀਆਂ ’ਤੇ ਕਾਫ਼ੀ ਜ਼ੁਲਮ ਕੀਤਾ ਜਾਂਦਾ ਹੈ। ਉਹ ਅਤੇ ਉਨ੍ਹਾਂ ਦਾ ਪਰਿਵਾਰ ਪਾਕਿਸਤਾਨ ਵਿਚ ਸੁਰੱਖਿਅਤ ਨਹੀਂ, ਇਸ ਲਈ ਉਸ ਨੂੰ ਭਾਰਤ ਵਿਚ ਸਿਆਸੀ ਸ਼ਰਨ ਦਿੱਤੀ ਜਾਵੇ। ਫਿਲਹਾਲ ਦੇਖਣਾ ਇਹ ਹੋਵੇਗਾ ਕਿ ਭਾਰਤ ਸਰਕਾਰ ਬਲਦੇਵ ਕੁਮਾਰ ਨੂੰ ਸ਼ਰਨ ਦਿੰਦੀ ਹੈ ਜਾਂ ਨਹੀਂ?
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।