
ਬਾਬੇ ਨਾਨਕ ਦਾ ਜੋਤੀ ਜੋਤਿ ਪੁਰਬ 22 ਸਤੰਬਰ ਨੂੰ ਪਾਕਿ 'ਚ ਸ਼ਰਧਾ ਨਾਲ ਮਨਾਇਆ ਜਾਵੇਗਾ : ਬਿਸ਼ਨ ਸਿੰਘ
to
ਅੰਮ੍ਰਿਤਸਰ, 12 ਸਤੰਬਰ (ਪਰਮਿੰਦਰਜੀਤ): ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ ਨੇ ਕਿਹਾ ਹੈ ਕਿ ਨਾਨਕਸ਼ਾਹੀ ਕੈਲੰਡਰ ਮੁਤਾਬਕ ਸ੍ਰੀ ਗੁਰੂ ਨਾਨਕ ਸਾਹਿਬ ਦਾ ਜੋਤੀ ਜੋਤਿ ਪੁਰਬ 22 ਸਤੰਬਰ ਨੂੰ ਪੂਰੇ ਪਾਕਿਸਤਾਨ ਵਿਚ ਬੜੀ ਸ਼ਰਧਾ ਤੇ ਪਿਆਰ ਨਾਲ ਮਨਾਇਆ ਜਾਵੇਗਾ।
ਬਿਸ਼ਨ ਸਿੰਘ ਨੇ ਕਿਹਾ ਕਿ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਇਸ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕੀਤੇ ਜਾਣਗੇ। 21 ਸਤੰਬਰ ਦੀ ਰਾਤ ਨੂੰ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਰਤਨ ਦਰਬਾਰ ਹੋਣਗੇ ਜਿਸ ਵਿਚ ਰਾਗੀ ਸਿੰਘ ਮਨੋਹਰ ਕੀਰਤਨ ਕਰਨਗੇ। 22 ਸਤੰਬਰ ਨੂੰ ਗੁਰਦਵਾਰਾ ਸਾਹਿਬ ਵਿਖੇ ਹੀ ਇਕ ਨਗਰ ਕੀਰਤਨ ਸਜਾਇਆ ਜਾਵੇਗਾ ਜਿਸ ਵਿਚ ਪੰਜਾਬ, ਸਿੰਧ, ਬਲੋਚਿਸਤਾਨ, ਖ਼ੈਬਰ-ਵ-ਪਖ਼ਤੂਨ ਦੀਆਂ ਸੰਗਤਾਂ ਹਾਜ਼ਰੀਆਂ ਭਰਨਗੀਆਂ। ਉਨ੍ਹਾਂ ਭਾਰਤੀ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਵੀ 22 ਸਤੰਬਰ ਨੂੰ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹਾਜ਼ਰੀਆਂ ਭਰਨ। ਬਿਸ਼ਨ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਹੁਣ ਭਾਰਤ ਪਾਸੇ ਤੋਂ ਖੋਲ੍ਹ ਦਿਤਾ ਜਾਵੇ ਤਾਕਿ ਸਿੱਖ ਸੰਗਤਾਂ ਗੁਰੂ ਘਰ ਦੀ ਚਰਨ ਧੂੜ ਮੱਥੇ ਲਗਾ ਸਕਣ।
ਨੰ. 6