ਰੋਜ਼ਗਾਰ ਮੇਲਿਆਂ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ

ਏਜੰਸੀ

ਖ਼ਬਰਾਂ, ਪੰਜਾਬ

ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਤਕਨੀਕੀ ਖਾਮੀ ਨੂੰ ਜਲਦ ਦੂਰ ਕਰਕੇ ਵੈਬ ਪੋਰਟਲ ਨੂੰ ਜਲਦ ਠੀਕ ਕੀਤਾ ਜਾਵੇਗਾ

Charanjit Singh Channi

ਚੰਡੀਗੜ੍ਹ, 13 ਸਤੰਬਰ: ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਸਰਕਾਰੀ ਵੈਬ ਪੋਰਟਲ  ’ਤੇ ਨੌਕਰੀ ਤਲਾਸ਼ ਰਹੇ ਨੌਜਵਾਨਾਂ ਪਾਸੋਂ 55,000 ਤੋਂ ਵੱਧ ਅਰਜ਼ੀਆਂ ਪਹਿਲਾਂ ਹੀ ਪ੍ਰਾਪਤ ਹੋ ਚੁੱਕੀਆਂ ਹਨ, ਪਰ ਪੋਰਟਲ ’ਤੇ ਆਉਣ ਵਾਲੇ ਉਮੀਦਵਾਰਾਂ ਦੀ ਗਿਣਤੀ ਜ਼ਿਆਦਾ ਹੋਣ ਕਰਕੇ ਕੁਝ ਤਕਨੀਕੀ ਨੁਕਸ ਪੈਣ ਕਾਰਨ ਇਹ ਪੋਰਟਲ ਪਿਛਲੇ ਦੋ ਦਿਨਾਂ ਤੋਂ ਹੌਲੀ ਕੰਮ ਕਰ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਤਕਨੀਕੀ ਖਾਮੀ ਜਲਦ ਨੂੰ ਜਲਦ ਦੂਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਜਿਨ੍ਹਾਂ ਨੇ ਪੋਰਟਲ ਤੇ ਆਨਲਾਈਨ ਅਪਲਾਈ ਨਹੀਂ ਕੀਤਾ ਹੈ, ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ 6ਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਆਪਣੇ ਜ਼ਿਲੇ੍ਹ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰਨ।

ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੋ ਉਮੀਦਵਾਰ ਪੋਰਟਲ ’ਤੇ ਤਾਂ ਰਜਿਸਟਰਡ ਹਨ, ਪਰ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲੱਬਧ ਅਸਾਮੀਆਂ ਲਈ ਵਿਸ਼ੇਸ਼ ਤੌਰ ’ਤੇ ਬਿਨੈ ਨਹੀਂ ਦਿੱਤਾ, ਉਹ ਅਸਾਮੀਆਂ ਸਬੰਧੀ ਆਪਣੀ ਚੋਣ ਬਾਰੇ ਜ਼ਿਲ੍ਹਾ ਬਿਊਰੋ ਦੇ ਦਫ਼ਤਰ ਨੂੰ ਦੱਸ ਸਕਦੇ ਹਨ। ਜ਼ਿਲ੍ਹਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਜ਼ਰੀਏ ਅਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ।

ਸ. ਚੰਨੀ ਨੇ ਅੱਗੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ 1100 ਤੋਂ ਵੱਧ ਨਿਯੋਜਕ ਹਿੱਸਾ ਲੈਣਗੇ ਜਿਨ੍ਹਾਂ ਵੱਲੋਂ ਤਕਰੀਬਨ 90,000 ਅਸਾਮੀਆਂ ਦੀ ਪੇਸ਼ਕਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਪ੍ਰਾਪਤ ਕਰਨ ਲਈ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਰੋਜ਼ਗਾਰ ਉਤਪਤੀ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਕਿਹਾ ਕਿ ਵੱਖ-ਵੱਖ ਜ਼ਿਲ੍ਹਾ ਪ੍ਰਸਾਸਨਾਂ ਵੱਲੋਂ ਬੇਰੁਜਗਾਰ ਨੌਜਵਾਨਾਂ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਸਬੰਧੀ ਜਾਗਰੂਕ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਇਸ ਸਾਲ ਨੌਕਰੀ ਮੇਲਿਆਂ ਦੌਰਾਨ ਕੋਵਿਡ -19 ਸਬੰਧੀ ਸਾਰੇ ਦਿਸ਼ਾ-ਨਿਰਦੇਸ਼ਾਂ ਅਤੇ ਸੁਰੱਖਿਆ ਉਪਾਵਾਂ ਦੀ ਪਾਲਣਾ ਕੀਤੀ ਜਾਵੇਗੀ ਅਤੇ ਇਸ ਸਬੰਧੀ ਪ੍ਰਸ਼ਾਸਨ ਵੱਲੋਂ ਇੱਕ ਮੁਹਿੰਮ ਵੀ ਚਲਾਈ ਗਈ ਹੈ। ਨੌਕਰੀ ਮੇਲਿਆਂ ਦੌਰਾਨ 10ਵੀਂ ਤੋਂ ਘੱਟ, 10 ਵੀਂ, 12 ਵੀਂ, ਗ੍ਰੈਜੂਏਟ, ਪੋਸਟ ਗ੍ਰੈਜੂਏਟ, ਆਈਟੀਆਈ ਅਤੇ ਡਿਪਲੋਮਾ ਪਾਸ ਨਵੇਂ ਅਤੇ ਤਜਰਬੇਕਾਰ ਵਿਦਿਆਰਥੀਆਂ ਜੋ ਨੌਕਰੀ ਦੀ ਭਾਲ ਕਰ ਰਹੇ ਹਨ, ਲਈ ਅਸਾਮੀਆਂ ਉਪਲਬਧ ਹੋਣਗੀਆਂ।

ਲੜੀ ਨੰ. ਜ਼ਿਲ੍ਹਾ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਹੈਲਪਲਾਈਨ ਨੰਬਰ
1  ਅੰਮ੍ਰਿਤਸਰ         9915789068

2  ਬਰਨਾਲਾ           9417039072

3  ਬਠਿੰਡਾ             7719681908

4 ਫਰੀਦਕੋਟ              998835019

5 ਫਤਿਹਗੜ੍ਹ ਸਾਹਿਬ    9915682436

6 ਫਾਜ਼ਿਲਕਾ             8906022220

7 ਫਿਰੋਜ਼ਪੁਰ              9465474122

8 ਗੁਰਦਾਸਪੁਰ            8196015208

9 ਹੁਸ਼ਿਆਰਪੁਰ           6280197708

10 ਜਲੰਧਰ                        9056920100

11 ਕਪੂਰਥਲਾ              9888219247

12 ਲੁਧਿਆਣਾ            7740001682

13 ਮਾਨਸਾ                9464178030

14 ਮੋਗਾ                   6239266860

15 ਪਠਾਨਕੋਟ             7657825214

16 ਪਟਿਆਲਾ             9877610877

17 ਰੂਪਨਗਰ               8557010066

18 ਸੰਗਰੂਰ                 9877918167

19 ਐਸ.ਏ.ਐਸ. ਨਗਰ    7814259210

20 ਐਸ.ਬੀ.ਐਸ. ਨਗਰ   8872759915
21ਸ੍ਰੀ ਮੁਕਤਸਰ ਸਾਹਿਬ  9888562317
22 ਤਰਨ ਤਾਰਨ           7717397013