Weather News: ਪੰਜਾਬ 'ਚ ਕਈ ਥਾਵਾਂ 'ਤੇ ਸਵੇਰ ਤੋਂ ਹੀ ਪੈ ਰਿਹਾ ਮੀਂਹ 

ਏਜੰਸੀ

ਖ਼ਬਰਾਂ, ਪੰਜਾਬ

Weather News: ਵੀਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ 'ਚ ਬੱਦਲ ਛਾਏ ਰਹੇ

It has been raining since morning in many places in Punjab

 

Weather News: ਪੰਜਾਬ 'ਚ ਅੱਜ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਚੰਡੀਗੜ੍ਹ ਦੇ ਨਾਲ-ਨਾਲ ਅੱਜ ਪੰਜਾਬ ਦੇ ਸੱਤ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਦਾ ਤਾਪਮਾਨ 24 ਤੋਂ 37 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਵੀਰਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ ਦੇ ਬਾਵਜੂਦ ਜ਼ਿਆਦਾਤਰ ਜ਼ਿਲਿਆਂ 'ਚ ਬੱਦਲ ਛਾਏ ਰਹੇ। ਰੂਪਨਗਰ ਵਿੱਚ 8.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 3.5 ਮਿਲੀਮੀਟਰ, ਲੁਧਿਆਣਾ ਦੇ ਸਮਰਾਲਾ ਵਿੱਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਹਲਕੀ ਬੱਦਲਵਾਈ ਹੋਣ ਤੋਂ ਬਾਅਦ ਪੰਜਾਬ ਦੇ ਔਸਤ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਦੇ ਜਲੰਧਰ ਦੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਜੇਕਰ ਅੱਜ ਮੀਂਹ ਨਹੀਂ ਪੈਂਦਾ ਤਾਂ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ।

ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਸ ਸਾਲ ਘੱਟ ਬਾਰਿਸ਼ ਨੇ ਜਲ ਭੰਡਾਰਾਂ ਨੂੰ ਪ੍ਰਭਾਵਿਤ ਕੀਤਾ ਹੈ। ਹਿਮਾਚਲ ਪ੍ਰਦੇਸ਼ ਦੇ ਤਿੰਨ ਅਤੇ ਪੰਜਾਬ ਦੇ ਇੱਕ ਜਲ ਭੰਡਾਰ ਦਾ ਪਾਣੀ ਦਾ ਪੱਧਰ ਚਿੰਤਾਜਨਕ ਪੱਧਰ 'ਤੇ ਹੈ। ਹਿਮਾਚਲ ਪ੍ਰਦੇਸ਼ ਦੇ ਤਿੰਨ ਜਲ ਭੰਡਾਰਾਂ ਵਿਚ ਪਾਣੀ ਦਾ ਪੱਧਰ ਆਮ ਨਾਲੋਂ 21 ਫੀਸਦੀ ਘੱਟ ਹੈ ਅਤੇ ਪੰਜਾਬ ਦੇ ਇਕਲੌਤੇ ਜਲ ਭੰਡਾਰਾਂ ਵਿਚ ਪਾਣੀ ਦਾ ਪੱਧਰ ਆਮ ਨਾਲੋਂ 59 ਫੀਸਦੀ ਘੱਟ ਹੈ।

12 ਸਤੰਬਰ ਦੇ ਅੰਕੜਿਆਂ ਅਨੁਸਾਰ ਹਿਮਾਚਲ ਦੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਆਮ ਨਾਲੋਂ 18 ਫੀਸਦੀ ਅਤੇ ਪੌਂਗ ਡੈਮ ਵਿੱਚ ਪਾਣੀ ਦਾ ਪੱਧਰ ਆਮ ਨਾਲੋਂ 17 ਫੀਸਦੀ ਘੱਟ ਹੈ। ਜਦਕਿ ਕੋਲਾ ਡੈਮ ਦਾ ਪਾਣੀ ਦਾ ਪੱਧਰ ਆਮ ਨਾਲੋਂ 15 ਫੀਸਦੀ ਵੱਧ ਹੈ। ਇਸ ਦੇ ਨਾਲ ਹੀ ਪੰਜਾਬ ਦੇ ਇਕਲੌਤੇ ਜਲ ਭੰਡਾਰ ਥੀਨ ਡੈਮ ਵਿਚ ਪਾਣੀ ਦਾ ਪੱਧਰ ਆਮ ਨਾਲੋਂ 40 ਫੀਸਦੀ ਘੱਟ ਹੈ।