Punjabi Singer: ਪੰਜਾਬੀ ਗਾਇਕ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ
Punjabi Singer: ਦਿੱਲੀ ਪੁਲਿਸ ਨੇ ਫਤਿਹਜੀਤ ਨੂੰ ਡੌਂਕੀ ਲਗਾ ਕੇ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
Punjabi Singer: ਜਲੰਧਰ ਨਾਲ ਸਬੰਧਤ ਇੱਕ ਪੰਜਾਬੀ ਗਾਇਕ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬੀ ਗਾਇਕ ਦੀ ਪਛਾਣ ਫਤਿਹਜੀਤ ਸਿੰਘ ਵਜੋਂ ਹੋਈ ਹੈ। ਦਿੱਲੀ ਪੁਲਿਸ ਨੇ ਫਤਿਹਜੀਤ ਨੂੰ ਡੌਂਕੀ ਲਗਾ ਕੇ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਪੜ੍ਹੋ ਇਹ ਖ਼ਬਰ : Punjab Raid News: ਕੈਨੇਡਾ 'ਚ ਭਾਰਤੀ ਹਾਈ ਕਮਿਸ਼ਨ 'ਤੇ ਹਮਲਾ ਮਾਮਲਾ: ਪੰਜਾਬ 'ਚ NIA ਦੇ ਛਾਪੇ
ਪੁਲਿਸ ਅਨੁਸਾਰ ਮੁਲਜ਼ਮ ਡੌਂਕੀ ਦੇ ਰਸਤੇ ਲੋਕਾਂ ਨੂੰ ਅਮਰੀਕਾ ਭੇਜਦਾ ਸੀ। ਫਤਿਹਜੀਤ ਦੇ ਸਾਥੀ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਤੁਹਾਨੂੰ ਦੱਸ ਦੇਈਏ ਕਿ ਫਤਿਹਜੀਤ ਸਿੰਘ ਚਾਰ ਸਾਲ ਪਹਿਲਾਂ ਆਪਣੇ ਗੀਤ ਸੁਰਮਾ ਨਾਲ ਸਭ ਤੋਂ ਪਹਿਲਾਂ ਸੁਰਖੀਆਂ ਵਿੱਚ ਆਏ ਸਨ। ਉਕਤ ਗੀਤ ਨੂੰ ਪੰਜਾਬ ਦੇ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਉਸ ਦਾ ਨਵਾਂ ਟ੍ਰੈਕ ਪਰਾਂਦਾ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ।
ਪੜ੍ਹੋ ਇਹ ਖ਼ਬਰ : Vladimir Putin: ਪੁਤਿਨ ਦਾ ਐਕਸ਼ਨ; ਰੂਸ ਛੇ ਬ੍ਰਿਟਿਸ਼ ਡਿਪਲੋਮੈਟਾਂ ਨੂੰ ਜਾਸੂਸੀ ਦੇ ਦੋਸ਼ਾਂ ਵਿੱਚ ਕੱਢੇਗਾ
ਇੱਕ ਨਿਊਜ਼ ਏਜੰਸੀ ਨੂੰ ਦਿੱਤੇ ਬਿਆਨ 'ਚ ਆਈਜੀਆਈ ਦੀ ਡੀਸੀਪੀ ਊਸ਼ਾ ਰੰਗਨਾਨੀ ਨੇ ਕਿਹਾ- ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਉਸ ਨੇ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। ਗਾਇਕ ਕਈ ਦੇਸ਼ਾਂ ਵਿੱਚ ਸ਼ੋਅ ਦਾ ਹਿੱਸਾ ਰਿਹਾ ਹੈ। ਮੁਲਜ਼ਮ ਸੁਲਤਾਨ ਸਿੰਘ ਨਾਮਕ ਏਜੰਟ ਦੇ ਸੰਪਰਕ ਵਿੱਚ ਸੀ।
ਪੜ੍ਹੋ ਇਹ ਖ਼ਬਰ : Punjab News: ਦਿੱਲੀ ਦੇ ਗ੍ਰੇਟਰ ਕੈਲਾਸ਼ 'ਚ ਚੱਲੀਆਂ ਤਾਬੜਤੋੜ ਗੋਲੀਆਂ; ਹਮਲੇ 'ਚ ਜਿੰਮ ਸੰਚਾਲਕ ਦੀ ਮੌਤ
ਸੁਲਤਾਨ ਲੋਕਾਂ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ ਧੋਖਾਧੜੀ ਕਰਦਾ ਸੀ। ਡੀਸੀਪੀ ਨੇ ਦੱਸਿਆ ਕਿ ਸੁਲਤਾਨ ਸਿੰਘ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਮੁਲਜ਼ਮ ਸਿੰਗਰ ਨੇ ਘੱਟ ਸਮੇਂ ਵਿੱਚ ਵੱਧ ਪੈਸੇ ਕਮਾਉਣ ਦੀ ਸੋਚੀ। ਪੁਲਿਸ ਨੇ ਦੋਸ਼ ਲਾਇਆ ਕਿ ਦੋਵੇਂ ਇਕੱਠੇ ਕੰਮ ਕਰਦੇ ਸਨ।
ਡੀਸੀਪੀ ਨੇ ਅੱਗੇ ਦੱਸਿਆ ਕਿ ਫਤਿਹਜੀਤ ਸਿੰਘ ਨੇ ਪੁੱਛਗਿੱਛ ਦੌਰਾਨ ਇਸ ਮਾਮਲੇ ਦਾ ਖੁਲਾਸਾ ਕੀਤਾ ਹੈ। ਗਾਇਕ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨਾਂ ਦੇ ਵਿਅਕਤੀ ਨੇ ਸੁਲਤਾਨ ਸਿੰਘ ਨਾਲ ਸੰਪਰਕ ਕੀਤਾ ਸੀ। ਗੁਰਪ੍ਰੀਤ ਨੇ ਅਮਰੀਕਾ ਜਾਣਾ ਸੀ। ਮੁਲਜ਼ਮਾਂ ਨੇ ਉਸ ਨੂੰ ਅਮਰੀਕਾ ਲਿਜਾਣ ਦਾ ਵਾਅਦਾ ਕੀਤਾ ਅਤੇ ਸਾਰੇ ਦਸਤਾਵੇਜ਼ਾਂ ਦਾ ਪ੍ਰਬੰਧ ਕਰਨ ਲਈ 50 ਲੱਖ ਰੁਪਏ ਮੰਗੇ।
ਪ੍ਰਾਪਤ ਜਾਣਕਾਰੀ ਅਨੁਸਾਰ ਗਾਇਕ ਨੇ ਡੌਂਕੀ ਲਗਵਾ ਕੇ ਇੱਕ ਵਿਅਕਤੀ ਨੂੰ 50 ਲੱਖ ਵਿੱਚ ਅਮਰੀਕਾ ਭੇਜਣਾ ਸੀ। ਗਾਇਕ ਦੇ ਸਾਥੀ ਸੁਲਤਾਨ ਸਿੰਘ ਨੇ ਕਰੀਬ 10 ਲੱਖ ਰੁਪਏ ਐਡਵਾਂਸ ਲੈ ਲਏ ਸਨ। ਜਿਸ ਵਿੱਚੋਂ 4 ਲੱਖ ਰੁਪਏ ਗਾਇਕ ਦਾ ਕਮਿਸ਼ਨ ਸੀ। ਬਾਕੀ 40 ਲੱਖ ਰੁਪਏ ਅਮਰੀਕਾ ਪਹੁੰਚ ਕੇ ਦੇਣ ਦਾ ਵਾਅਦਾ ਵੀ ਕੀਤਾ ਗਿਆ।
ਪੜ੍ਹੋ ਇਹ ਖ਼ਬਰ : Panchayat samti : ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, ਜਲਦ ਹੋਣਗੀਆਂ ਚੋਣਾਂ
ਮੁਲਜ਼ਮ ਨੇ ਪੁਲਿਸ ਨੂੰ ਦੱਸਿਆ ਕਿ ਸੁਲਤਾਨ ਸਿੰਘ ਦੀ ਮਦਦ ਨਾਲ ਸਿੰਗਰ ਅਤੇ ਉਸ ਦੇ ਸਾਥੀਆਂ ਨੇ ਉਕਤ ਵਿਅਕਤੀ ਨੂੰ ਅਮਰੀਕਾ ਭੇਜਣ ਲਈ 5 ਵਾਰ ਕੋਸ਼ਿਸ਼ਾਂ ਕੀਤੀਆਂ। ਇਸ ਨੂੰ ਵੱਖ-ਵੱਖ ਦੇਸ਼ਾਂ ਰਾਹੀਂ ਅਮਰੀਕਾ ਭੇਜਣ ਦੇ ਯਤਨ ਕੀਤੇ ਗਏ ਪਰ ਸਫ਼ਲਤਾ ਨਹੀਂ ਮਿਲੀ। ਬਹੁਤ ਸਾਰੀਆਂ ਯੋਜਨਾਵਾਂ ਬਣਾਈਆਂ ਗਈਆਂ ਪਰ ਸਾਰੀਆਂ ਅਸਫਲ ਰਹੀਆਂ।
ਮੁਲਜ਼ਮ ਨੇ ਵਿਅਕਤੀ ਨੂੰ ਕਜ਼ਾਕਿਸਤਾਨ ਰਾਹੀਂ ਅਮਰੀਕਾ ਭੇਜਣ ਦੀ ਕੋਸ਼ਿਸ਼ ਕੀਤੀ। ਪਰ ਉੱਥੋਂ ਦੇ ਅਧਿਕਾਰੀਆਂ ਨੂੰ ਇਸ ਦਾ ਪਤਾ ਲੱਗ ਗਿਆ। ਜਿੱਥੋਂ ਉਸ ਨੂੰ ਭਾਰਤ ਡਿਪੋਰਟ ਕਰ ਦਿੱਤਾ ਗਿਆ। ਦਿੱਲੀ ਪੁਲਿਸ ਫਤਿਹਜੀਤ ਸਿੰਘ ਦੇ ਬੈਂਕ ਖਾਤੇ ਦੀ ਵੀ ਜਾਂਚ ਕਰ ਰਹੀ ਹੈ। ਇਹ ਵੀ ਪਤਾ ਲਗਾਇਆ ਜਾਵੇਗਾ ਕਿ ਗਾਇਕ ਅਜਿਹੇ ਹੋਰ ਮਾਮਲਿਆਂ ਵਿੱਚ ਸ਼ਾਮਲ ਸੀ ਜਾਂ ਨਹੀਂ।