Chandigarh Grenade Case: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਚੰਡੀਗੜ੍ਹ ਗ੍ਰਨੇਡ ਮਾਮਲੇ 'ਚ ਫੜਿਆ ਗਿਆ ਮੁੱਖ ਮੁਲਜ਼ਮ
Chandigarh Grenade Case: ਮੁਲਜ਼ਮ ਰੋਹਨ ਮਸੀਹ ਕੋਲੋਂ ਅਸਲਾ ਵੀ ਹੋਇਆ ਬਰਾਮਦ
Two accused arrested in Chandigarh grenade case: ਚੰਡੀਗੜ੍ਹ ਦੇ ਸੈਕਟਰ-10 ਸਥਿਤ ਕੋਠੀ 'ਤੇ ਹੋਏ ਗ੍ਰਨੇਡ ਹਮਲੇ ਦਾ ਮਾਮਲਾ ਪੁਲਿਸ ਨੇ ਸੁਲਝਾ ਲਿਆ ਹੈ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਰੋਹਨ ਮਸੀਹ ਵਾਸੀ ਪਿੰਡ ਪਸ਼ੀਆਂ ਥਾਣਾ ਰਮਦਾਸ ਥਾਣਾ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।
ਉਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਦਾ ਗਲਾਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਫਿਲਹਾਲ ਮੁਲਜ਼ਮ ਅੰਮ੍ਰਿਤਸਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਦੀ ਹਿਰਾਸਤ ਵਿੱਚ ਹੈ। ਸ਼ੁਰੂਆਤੀ ਜਾਂਚ 'ਚ ਰੋਹਨ ਨੇ ਗ੍ਰਨੇਡ ਹਮਲੇ ਦੀ ਗੱਲ ਕਬੂਲੀ ਹੈ।
ਕੋਠੀ 'ਤੇ ਹਮਲੇ ਤੋਂ ਬਾਅਦ ਜਦੋਂ ਮੁਲਜ਼ਮ ਆਟੋ ਰਾਹੀਂ ਸੈਕਟਰ-18 ਪਹੁੰਚੇ ਤਾਂ ਉਥੇ ਲਾਲ ਬੱਤੀ ਸੀ। ਫਿਰ ਉਸ ਨੇ ਆਟੋ ਚਾਲਕ ਨੂੰ ਲਾਲ ਬੱਤੀ ਜੰਪ ਕਰਕੇ ਤੇਜ਼ ਰਫਤਾਰ ਨਾਲ ਆਟੋ ਚਲਾਉਣ ਲਈ ਕਿਹਾ। ਆਟੋ ਚਾਲਕ ਨੇ ਲਾਲ ਬੱਤੀ ਨੂੰ ਜੰਪ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ। ਅਜਿਹੇ 'ਚ ਦੋਸ਼ੀ ਨੇ ਉਸ 'ਤੇ 500 ਰੁਪਏ ਦਾ ਨੋਟ ਸੁੱਟ ਦਿੱਤਾ ਅਤੇ ਸੈਕਟਰ-18 ਦੇ ਰਿਹਾਇਸ਼ੀ ਇਲਾਕੇ ਵੱਲ ਭੱਜ ਗਏ ਸਨ।