Hoshiarpur: ਅੰਮ੍ਰਿਤਪਾਲ ਮਹਿਰੋਂ ਨੇ ਮ੍ਰਿਤਕ ਬੱਚੇ ਦੇ ਪਰਿਵਾਰ ਨਾਲ ਵੀਡੀਓ ਕਾਲ 'ਤੇ ਕੀਤੀ ਗੱਲ
ਕਿਹਾ, 'ਜੇਕਰ ਤੁਹਾਨੂੰ ਇਨਸਾਫ਼ ਨਹੀਂ ਮਿਲਿਆ ਤਾਂ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ'
ਹੁਸ਼ਿਆਰਪੁਰ: ਹੁਸ਼ਿਆਰਪੁਰ ਵਿੱਚ ਇਕ ਪ੍ਰਵਾਸੀ ਵਿਅਕਤੀ ਵੱਲੋਂ ਬੱਚੇ ਦਾ ਕਤਲ ਕੀਤਾ ਗਿਆ। ਪਰਿਵਾਰ ਤੇ ਇਲਾਕਾ ਨਿਵਾਸੀਆਂ ਨੇ ਪ੍ਰਸ਼ਾਸਨ ਨੂੰ ਸਖ਼ਤ ਕਾਰਵਾਈ ਦੀ ਮੰਗ ਕੀਤੀ ਤੇ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ ਵੀ ਕੀਤਾ ਗਿਆ।ਹੁਣ ਅੰਮ੍ਰਿਤਪਾਲ ਮਹਿਰੋਂ ਨੇ ਪੀੜਤ ਪਰਿਵਾਰ ਨਾਲ ਵੀਡੀਓ ਕਾਲ ਉੱਤੇ ਗੱਲਬਾਤ ਕੀਤੀ ਹੈ। ਮਹਿਰੋਂ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਨਸਾਫ਼ ਜ਼ਰੂਰ ਦਿਵਾ ਕੇ ਰਹੇਗਾ। ਉਨ੍ਹਾਂ ਨੇ ਵੀਡੀਓ ਕਾਲ ਉੱਤੇ ਕਿਹਾ ਹੈ ਕਿ ਜੇਕਰ ਤੁਹਾਨੂੰ ਇਨਸਾਫ਼ ਨਹੀਂ ਮਿਲਿਆ ਤਾਂ ਦੋਸ਼ੀ ਨੂੰ ਬਖ਼ਸਿਆ ਨਹੀਂ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਦੀ ਕਾਰਵਾਈ ਉੱਤੇ ਭਰੋਸਾ ਰੱਖੋ ਜੇ ਠੋਸ ਕਾਰਵਾਈ ਨਾ ਹੋਈ ਤਾਂ ਅਸੀਂ ਆਪਣੇ ਹਿਸਾਬ ਨਾਲ ਇਨਸਾਫ਼ ਦੇਵਾਂਗੇ।
ਅੰਮ੍ਰਿਤਪਾਲ ਮਹਿਰੋਂ ਨੇ ਪਰਿਵਾਰ ਨੂੰ ਕਿਹਾ ਹੈ ਕਿ ਉਹ ਨੰਬਰ ਸੰਭਾਲ ਲੈਣ ਪਰ ਕਿਸੇ ਹੋਰ ਨੂੰ ਨੰਬਰ ਨਾ ਦੇਣ। ਉਨ੍ਹਾਂ ਨੇ ਕਿਹਾ ਹੈ ਕਿ ਪੁਲਿਸ ਇਮਾਨਦਾਰੀ ਮੁਲਜ਼ਮ ਉੱਤੇ ਬਣਦੀ ਕਾਰਵਾਈ ਕਰੇ ਨਹੀਂ ਤਾਂ ਅਸੀਂ ਆਪ ਹੀ ਦੋਸ਼ੀ ਨੂੰ ਦੇਖ ਲਵਾਂਗੇ।