ਵਿਧਾਇਕ ਰਮਨ ਅਰੌੜਾ ਨੂੰ ਅਦਾਲਤ ਨੇ 14 ਦਿਨ ਲਈ ਨਿਆਂਇਕ ਹਿਰਾਸਤ ’ਚ ਭੇਜਿਆ
ਜਬਰਨ ਵਸੂਲੀ ਮਾਮਲੇ ’ਚ ਵਿਧਾਇਕ ਨੂੰ ਕੀਤਾ ਗਿਆ ਸੀ ਗ੍ਰਿਫ਼ਤਾਰ
MLA Raman Arora sent to judicial custody for 14 days by court
ਜਲੰਧਰ: ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦੇ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਜਬਰਨ ਵਸੂਲੀ ਦੇ ਮਾਮਲੇ ਚ ਅੱਜ ਉਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਰਮਨ ਅਰੋੜਾ ਨੂੰ ਜੁਡੀਸ਼ੀਅਲ ਹਿਰਾਸਤ ’ਚ ਭੇਜੇ ਜਾਣ ਦਾ ਹੁਕਮ ਦਿੱਤਾ ਹੈ।
ਰਮਨ ਅਰੋੜਾ ਵੱਲੋਂ ਉਨ੍ਹਾਂ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਡਾ ਅਦਾਲਤ ’ਚ ਪੇਸ਼ ਹੋਏ। ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਅੱਜ ਹੋਰ ਕਿਸੇ ਤਰ੍ਹਾਂ ਦੇ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ।