ਪੰਜਾਬ ਪੁਲਿਸ ਦਾ ਵੱਡਾ ਐਲਾਨ, ਨਸ਼ਾ ਤਸਕਰਾਂ ਦਾ ਖਾਤਮਾ ਕਰ ਕੇ ਹੀ ਲੈਣਗੇ ਦਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਨੂੰ ਨਸ਼ੇ ਦੀ ਗ੍ਰਿਫ਼ਤ ਤੋਂ ਆਜ਼ਾਦ ਕਰਨ ਲਈ ਪੰਜਾਬ ਪੁਲਿਸ ਨੇ ਤਿਆਰ ਹੋ ਲਈ ਹੈ। ਰਾਜ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਐਲਾਨ ਕੀਤਾ ਹੈ ਕਿ ਉਹ ਰਾਜ ਤੋਂ ਨਸ਼ੇ...

DGP Suresh Arora

ਚੰਡੀਗੜ੍ਹ : (ਭਾਸ਼ਾ) ਪੰਜਾਬ ਨੂੰ ਨਸ਼ੇ ਦੀ ਗ੍ਰਿਫ਼ਤ ਤੋਂ ਆਜ਼ਾਦ ਕਰਨ ਲਈ ਪੰਜਾਬ ਪੁਲਿਸ ਨੇ ਤਿਆਰ ਹੋ ਲਈ ਹੈ। ਰਾਜ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਐਲਾਨ ਕੀਤਾ ਹੈ ਕਿ ਉਹ ਰਾਜ ਤੋਂ ਨਸ਼ੇ ਦੇ ਕਾਰੋਬਾਰ ਦਾ ਖਾਤਮਾ ਕਰ ਕੇ ਹੀ ਦਮ ਲੈਣਗੇ।  ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੁੱਖ ਮੰਤਰੀ ਦੇ ਸੁਪਨੇ ਨੂੰ ਪੂਰਾ ਕਰਨ ਦਾ ਫੈਸਲਾ ਲਿਆ ਹੈ। ਅਸੀਂ ਰਾਜ ਦੇ 485 ਨਸ਼ਾ ਤਸਕਰਾਂ ਦੀ ਪਹਿਚਾਣ ਕਰ ਲਈ ਹੈ। ਅਸੀਂ ਉਨ੍ਹਾਂ ਵਿਰੁਧ ਸਖ਼ਤ ਐਕਸ਼ਨ ਲਵਾਂਗੇ। ਇਥੇ ਧਿਆਨ ਦੇਣ ਵਾਲੀ ਗੱਲ ਇਹ ਹੈ ਕਿ ਪਿਛਲੇ ਦਿਨੀਂ ਆਈ ਸਰਕਾਰੀ ਰਿਪੋਰਟ ਵਿਚ ਹੀ ਖੁਲਾਸਾ ਹੋਇਆ ਸੀ ਕਿ ਪੰਜਾਬ ਪੁਲਿਸ ਦੇ ਹੀ ਕਈ ਜਵਾਨ ਨਸ਼ੇ ਦੀ ਗ੍ਰਿਫ਼ਤ ਵਿਚ ਹਨ।

ਪੁਲਸਕਰਮੀਆਂ ਤੋਂ ਇਲਾਵਾ ਰਾਜ ਦੇ ਕਰਮਚਾਰੀਆਂ ਦੀ ਪਹਿਚਾਣ ਲਈ ਸਰਕਾਰ ਨੇ ਇਹਨਾਂ ਦੀ ਜਾਂਚ ਕਰਨ ਦਾ ਫੈਸਲਾ ਲਿਆ ਹੈ। ਅਜਿਹੇ ਵਿਚ ਪੁਲਿਸ ਦੇ ਸਾਹਮਣੇ ਚੁਣੋਤੀ ਹੋਵੇਗੀ ਕਿ ਉਹ ਕਿਵੇਂ ਨਸ਼ੇ ਦੇ ਕਾਰੋਬਾਰ ਦਾ ਖਾਤਮਾ ਕਰ ਪਾਉਂਦੇ ਹਨ। ਹਾਲ ਹੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ ਨਸ਼ਾ ਸਪਲਾਈ ਕਰਨ ਵਾਲੇ ਸੱਭ ਤੋਂ ਵੱਡੇ ਤਸਕਰ ਨੂੰ ਉਨ੍ਹਾਂ ਦੀ ਸਰਕਾਰ ਨੇ ਲੱਭ ਲਿਆ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਨਸ਼ਾ ਤਸਕਰ ਹਾਂਗਕਾਂਗ ਦੀ ਜੇਲ੍ਹ ਵਿਚ ਬੰਦ ਹੈ ਅਤੇ ਉਥੋਂ ਹੀ ਪੰਜਾਬ ਵਿਚ ਡਰਗ ਰੈਕੇਟ ਚਲਾ ਰਿਹਾ ਹੈ।

ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਇਸ ਨਸ਼ਾ ਤਸਕਰ ਦੇ ਸਪੁਰਦਗੀ ਦੀ ਕੋਸ਼ਿਸ਼ ਵਿਚ ਲੱਗੀ ਹੈ। ਅਮਰਿੰਦਰ ਸਿੰਘ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 10 ਹਜ਼ਾਰ ਤੋਂ ਵੱਧ ਨਸ਼ਾ ਤਸਕਰਾਂ ਨੂੰ ਜੇਲ੍ਹ ਭੇਜ ਚੁੱਕੀ ਹੈ, ਜਿਨ੍ਹਾਂ ਵਿਚੋਂ 5000 ਨੂੰ ਸਜ਼ਾ ਵੀ ਸੁਣਾਈ ਜਾ ਚੁੱਕੀ ਹੈ। ਕੈਪਟਨ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀ ਰਿਪੋਰਟ ਦੇ ਮੁਤਾਬਕ ਰਾਜ ਵਿਚ ਚਿੱਟਾ ਦਿੱਲੀ ਤੋਂ ਆਉਂਦਾ ਹੈ ਉਥੇ ਹੀ ਪਾਕਿਸਤਾਨ ਤੋਂ ਵੀ ਇਸ ਦੀ ਸਪਲਾਈ ਬੰਦ ਨਹੀਂ ਹੋਈ ਹੈ।

ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਤਸਕਰਾਂ ਨੂੰ ਸੁਧਰਣ ਦੀ ਚਿਤਾਵਨੀ ਦਿਤੀ ਹੈ। ਉਨ੍ਹਾਂ ਨੇ ਦਿਤੇ ਬਿਆਨ ਦੇ ਦੌਰਾਨ ਕਿਹਾ ਕਿ ਨਸ਼ਾ ਤਸਕਰ ਸੁਧਰ ਜਾਣ ਜਾਂ ਆਖਰੀ ਅੰਜਾਮ ਭੁਗਤਣ ਲਈ ਤਿਆਰ ਰਹਿਣ। ਉਨ੍ਹਾਂ ਨੇ ਅੱਗੇ ਕਿਹਾ ਕਿ ਸਾਡੇ ਹੁੰਦੇ ਹੁਣ ਪੰਜਾਬ ਵਿਚ ਅਜਿਹਾ ਨਹੀਂ ਹੋਵੇਗਾ, ਬਹੁਤ ਹੋ ਗਿਆ ਇਹ ਮੇਰੀ ਆਖਰੀ ਵਾਰਨਿੰਗ ਹੈ।