ਪੀਐਮ ਨਰਿੰਦਰ ਮੋਦੀ 8 ਨਵੰਬਰ ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕਰਨਗੇ: ਹਰਸਿਮਰਤ ਕੌਰ ਬਾਦਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ 2019 ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨਗੇ।

PM Modi to inaugurate Kartarpur corridor on Nov 8

ਚੰੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ): ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਨਵੰਬਰ 2019 ਨੂੰ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨਗੇ। 550ਵੇਂ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੋਣ ਦੇ ਪੂਰੇ ਆਸਾਰ ਬਣਦੇ ਦਿਖਾਈ ਦੇਣ ਲੱਗੇ ਹਨ।

 


 

ਕੇਂਦਰ ਸਰਕਾਰ ਵਲੋਂ ਜਿਥੇ ਲਾਂਘੇ ਦਾ ਕੰਮ 86 ਫ਼ੀ ਸਦੀ ਮੁਕੰਮਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ, ਉਥੇ ਪਾਕਿਸਤਾਨ ਸਰਕਾਰ ਵਲੋਂ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਵਾਲੇ ਪਾਸਿਉਂ ਵੀ ਲਾਂਘੇ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ ਅਤੇ ਗੁਰਪੁਰਬ ਤਕ ਲਾਂਘਾ ਤਿਆਰ ਕਰ ਕੇ ਸੰਗਤਾਂ ਲਈ ਖੋਲ੍ਹ ਦਿਤਾ ਜਾਵੇਗਾ। ਇਸੇ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕੇ ਦਸਿਆ ਹੈ ਕਿ ਅਗਲੇ ਮਹੀਨੇ 8 ਨਵੰਬਰ ਨੂੰ ਭਾਰਤ ਵਾਲੇ ਪਾਸਿਉਂ ਲਾਂਘਾ ਖੋਲ੍ਹਿਆ ਜਾਵੇਗਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਾ ਉਦਘਾਟਨ ਕਰਨਗੇ।

ਸੋਸ਼ਲ ਮੀਡੀਆ 'ਤੇ ਟਵੀਟ ਰਾਹੀਂ ਹਰਸਿਮਰਤ ਨੇ ਕਿਹਾ ਹੈ ਕਿ ਸੰਗਤਾਂ ਦੀ ਸ੍ਰੀ ਕਰਤਾਰ ਸਾਹਿਬ ਦੇ ਖੁੱਲ੍ਹੇ  ਦਰਸ਼ਨ ਦੀਦਾਰ ਕਰਨ ਦੀ ਅਰਦਾਸ ਗੁਰੂ ਸਾਹਿਬ ਨੇ ਸੁਣ ਲਈ ਹੈ। ਉਧਰ ਪਾਕਿਸਤਾਨ ਨੇ ਹਾਲੇ ਤਕ ਇਸ ਬਾਰੇ ਕੋਈ ਰਸਮੀ ਐਲਾਨ ਤਾਂ ਨਹੀਂ ਕੀਤਾ ਕਿ ਪਾਕਿਸਤਾਨ ਸਰਕਾਰ ਕਦੋਂ ਲਾਂਘਾ ਖੋਲ੍ਹੇਗੀ ਫ਼ਿਲਹਾਲ ਪਾਕਿ ਵਲੋਂ ਲਾਂਘੇ ਦੀ 20 ਡਾਲਰ ਪ੍ਰਤੀ ਯਾਤਰੀ ਫ਼ੀਸ ਨੂੰ ਲੈ ਕੇ ਵਿਵਾਦ ਚਲ ਰਿਹਾ ਹੈ ਹਾਲਾਂਕਿ ਇੰਨਾ ਜ਼ਰੂਰ ਕਿਹਾ ਗਿਆ ਹੈ ਕਿ ਪਾਕਿਸਤਾਨ ਵਲੋਂ ਜਲਦੀ ਹੀ ਲਾਂਘਾ ਖੋਲ੍ਹ ਦਿਤਾ ਜਾਵੇਗਾ। ਪਾਕਿਸਤਾਨ ਨੇ ਸਪੱਸ਼ਟ ਕੀਤਾ ਹੈ ਕਿ ਕਰਤਾਰਪੁਰ ਸਾਹਿਬ ਲਾਂਘਾ ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਖੋਲ੍ਹ ਦਿਤਾ ਜਾਵੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ